Bathinda Crime: ਕੋਠੇ `ਤੇ ਚੜ੍ਹ ਕੇ ਕੀਤੀ ਅੰਨ੍ਹੇਵਾਹ ਫਾਇਰਿੰਗ `ਚ ਦੋ ਨੌਜਵਾਨਾਂ ਦੀ ਮੌਤ, ਤਿੰਨ ਜ਼ਖ਼ਮੀ; ਹਮਲਾਵਰ ਨੇ ਵੀ ਕੀਤੀ ਖ਼ੁਦਕੁਸ਼ੀ
Bathinda Crime: ਬਠਿੰਡਾ ਦੇ ਪਿੰਡ ਕੋਠਾਗੁਰੂ ਵਿੱਚ ਦੋ ਪਰਿਵਾਰਾਂ ਦੇ ਵਿਚਾਲੇ ਹੋਈ ਆਪਸੀ ਤਕਰਾਰ ਲੜਾਈ ਝਗੜੇ ਦੌਰਾਨ ਹੋਈ ਫਾਇਰਿੰਗ ਦੀ ਵਾਰਦਾਤ ਸਾਹਮਣੇ ਆਈ ਹੈ।
Bathinda Crime: ਬਠਿੰਡਾ ਦੇ ਪਿੰਡ ਕੋਠਾਗੁਰੂ ਵਿੱਚ ਦੋ ਪਰਿਵਾਰਾਂ ਦੇ ਵਿਚਾਲੇ ਹੋਈ ਆਪਸੀ ਤਕਰਾਰ ਲੜਾਈ ਝਗੜੇ ਦੌਰਾਨ ਹੋਈ ਫਾਇਰਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਇਸ ਫਾਇਰਿੰਗ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦਕਿ ਕਤਲ ਕਰਨ ਵਾਲੇ ਮੁਲਜ਼ਮ ਨੇ ਵੀ ਖ਼ੁਦਕੁਸ਼ੀ ਕਰ ਲਈ ਹੈ।
ਜਾਣਕਾਰੀ ਅਨੁਸਾਰ 35 ਰਾਊਂਡ ਫਾਇਰਿੰਗ ਕੀਤੀ ਹੈ। ਅੱਜ ਦਿਨ ਚੜ੍ਹਦੇ ਹੀ ਬਠਿੰਡਾ ਦੇ ਪਿੰਡ ਕੋਠਾ ਗੁਰੂ ਵਿੱਚ ਸਨਸਨੀਖੇਜ ਖਬਰ ਸਾਹਮਣੇ ਆ ਰਹੀ ਹੈ। ਪਿੰਡ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਨੌਜਵਾਨ ਗੁਰਸ਼ਰਨ ਸਿੰਘ ਵੱਲੋਂ ਆਪਣੇ ਘਰ ਦੀ ਛੱਤ ਉੱਪਰ ਚੜ੍ਹ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਇਸ ਗੋਲੀਬਾਰੀ ਵਿੱਚ ਹੀ ਇੱਕ ਨੌਜਵਾਨ ਗੁਰਸ਼ਾਂਤ ਦੀ ਮੌਕੇ ਉਤੇ ਮੌਤ ਹੋ ਗਈ ਜਦੋਂ ਗੁਰਸ਼ਾਂਤ ਸਿੰਘ ਦੀ ਲਾਸ਼ ਨੂੰ ਚੁੱਕਣ ਲਈ ਉਸਦਾ ਦੋਸਤ ਭੋਲਾ ਸਿੰਘ ਗਿਆ ਤਾਂ ਗੋਲੀਬਾਰੀ ਕਰ ਰਹੇ ਗੁਰਸ਼ਰਨ ਸਿੰਘ ਵੱਲੋਂ ਉਸ ਉਤੇ ਵੀ ਫਾਇਰਿੰਗ ਕਰ ਦਿਤੀ ਗਈ ਜਿਸ ਕਾਰਨ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ।
ਇਸ ਘਟਨਾ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਅਤੇ ਮੌਕੇ ਉਤੇ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ਪਹੁੰਚਿਆ। ਪੁਲਿਸ ਪ੍ਰਸ਼ਾਸਨ ਦੇ ਪਹੁੰਚਣ ਦੇ ਬਾਵਜੂਦ ਗੋਲੀਬਾਰੀ ਕਰ ਰਹੇ ਗੁਰਸ਼ਰਨ ਸਿੰਘ ਵੱਲੋਂ ਲਗਾਤਾਰ ਫਾਇਰਿੰਗ ਜਾਰੀ ਰੱਖੀ ਗਈ। ਪੁਲਿਸ ਵੱਲੋਂ ਆਂਢੀ-ਗੁਆਂਢੀਆਂ ਦੀਆਂ ਛੱਤਾਂ ਤੋਂ ਜਾ ਕੇ ਜਦੋਂ ਗੋਲੀਬਾਰੀ ਕਰ ਰਹੇ ਗੁਰਸ਼ਰਨ ਸਿੰਘ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਗਈ।
ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਬਠਿੰਡਾ ਨੇ ਦੱਸਿਆ ਕਿ ਜ਼ਮੀਨੀ ਵਿਵਾਦ ਦੇ ਚੱਲਦਿਆਂ ਗੁਰਸ਼ਰਨ ਸਿੰਘ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਦੋਵੇਂ ਹੀ ਧਿਰਾਂ ਵੱਲੋਂ ਇੱਕ ਦੂਜੇ ਖਿਲਾਫ ਅਦਾਲਤਾਂ ਵਿੱਚ ਕੇਸ ਕੀਤੇ ਗਏ ਹੋਏ ਹਨ ਅਤੇ ਇੱਕ ਦੂਜੇ ਖਿਲਾਫ ਪਰਚੇ ਵੀ ਦਰਜ ਕਰਵਾਏ ਗਏ ਹਨ। ਫਿਲਹਾਲ ਇਸ ਘਟਨਾ ਵਿੱਚ ਦੋ ਲੋਕਾਂ ਦਾ ਕਤਲ ਹੋਇਆ ਅਤੇ ਤਿੰਨ ਲੋਕ ਜ਼ਖ਼ਮੀ ਹੋਏ ਜਿਨ੍ਹਾਂ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ। ਇਸ ਤੋਂ ਇਲਾਵਾ ਗੋਲੀਬਾਰੀ ਕਰਨ ਵਾਲੇ ਗੁਰਸ਼ਰਨ ਸਿੰਘ ਵੱਲੋਂ ਵੀ ਖੁਦਕੁਸ਼ੀ ਕਰ ਲਈ ਗਈ ਹੈ ਫਿਲਹਾਲ ਇਸ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ।
ਇਹ ਵੀ ਪੜ੍ਹੋ : Ludhiana News: ਲੁਧਿਆਣਾ 'ਚ ਚੋਰੀ ਹੋਇਆ ਬੱਚਾ ਮਿਲਿਆ, ਪੁਲਿਸ ਨੇ 14 ਘੰਟਿਆਂ 'ਚ ਸੁਲਝਾਇਆ ਮਾਮਲਾ
ਜ਼ਖ਼ਮੀਆਂ ਨੂੰ ਦਿਆਲਪੁਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਐੱਸਐੱਸਪੀ ਬਠਿੰਡਾ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗੋਲੀ ਮਾਰਨ ਵਾਲੇ ਦਾ ਨਾਂ ਸੀਰਾ ਹੈ। ਉਸ ਨੇ ਆਪਣੇ ਚਾਚੇ ਦੇ ਬੇਟੇ ਬੱਬੂ ਅਤੇ ਉਸ ਦੇ ਭਰਾ ਉਤੇ ਫਾਇਰਿੰਗ ਕੀਤੀ। ਗੋਲੀ ਲੱਗਣ ਕਾਰਨ ਬੱਬੂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਤਾਂ ਫਾਇਰਿੰਗ ਕਰ ਰਹੇ ਸੀਰਾ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : Amritsar News: ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਬਾਹਰੋਂ ਮੋਟਰਸਾਇਕਲ ਚੋਰੀ ਕਰਦੇ ਦੋ ਵਿਅਕਤੀ ਸੰਗਤਾਂ ਵੱਲੋਂ ਕਾਬੂ!