Amritsar Firing News: ਅੰਮ੍ਰਿਤਸਰ `ਚ ਇੰਸਪੈਕਟਰ `ਤੇ ਫਾਇਰਿੰਗ; ਬੁਲਟ ਪਰੂਫ ਜੈਕੇਟ ਪਹਿਨਣ ਕਾਰਨ ਜਾਨ ਬਚੀ
Amritsar Firing News: ਅੰਮ੍ਰਿਤਸਰ ਦੇ ਭੁੱਲਰ ਐਵੇਨਿਊ `ਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ `ਤੇ ਗੋਲੀਆਂ ਚਲਾਈਆਂ ਗਈਆਂ। ਬੁਲਟ ਪਰੂਫ ਜੈਕੇਟ ਪਹਿਨਣ ਨਾਲ ਇੰਸਪੈਕਟਰ ਦੀ ਜਾਨ ਬਚ ਗਈ।
Amritsar Firing News: ਅੰਮ੍ਰਿਤਸਰ ਦੇ ਭੁੱਲਰ ਐਵੇਨਿਊ 'ਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ 'ਤੇ ਗੋਲੀਆਂ ਚਲਾਈਆਂ ਗਈਆਂ। ਬੁਲਟ ਪਰੂਫ ਜੈਕੇਟ ਪਹਿਨਣ ਨਾਲ ਇੰਸਪੈਕਟਰ ਦੀ ਜਾਨ ਬਚ ਗਈ। ਮੁਲਜ਼ਮਾਂ ਵੱਲੋਂ ਮੌਕੇ ’ਤੇ ਕਰੀਬ 4 ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਤੋਂ ਬਾਅਦ ਥਾਣਾ ਸਦਰ ਦੀ ਪੁਲਸ ਜਾਂਚ ਲਈ ਮੌਕੇ 'ਤੇ ਪਹੁੰਚ ਗਈ ਹੈ।
ਜਾਣਕਾਰੀ ਅਨੁਸਾਰ ਇੰਸਪੈਕਟਰ ਫ਼ਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਹੈ। ਕਾਲੋਨੀ 'ਚ ਸੈਰ ਕਰਦੇ ਸਮੇਂ ਇਹ ਘਟਨਾ ਵਾਪਰੀ। ਇਸ ਘਟਨਾ ਵਿੱਚ ਥਾਣੇਦਾਰ ਪਰਮਜੀਤ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ ਵਾਪਰੀ। ਇੰਸਪੈਕਟਰ ਸੈਰ ਕਰਨ ਲਈ ਘਰੋਂ ਨਿਕਲਿਆ ਸੀ। ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਪੀੜਤ ਇੰਸਪੈਕਟਰ ਦਾ ਘਰ ਵੀ ਭੁੱਲਰ ਐਵੇਨਿਊ, ਅੰਮ੍ਰਿਤਸਰ ਵਿੱਚ ਹੈ।
ਲੰਬੇ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਸਨ
ਘਟਨਾ ਸਮੇਂ ਇੰਸਪੈਕਟਰ ਕਾਲੋਨੀ ਰੋਡ 'ਤੇ ਇਕੱਲਾ ਸੀ। ਫਿਲਹਾਲ ਅੰਮ੍ਰਿਤਸਰ ਪੁਲਸ ਇਸ ਮਾਮਲੇ ਨੂੰ ਲੈ ਕੇ ਚੁੱਪ ਹੈ। ਸੂਤਰਾਂ ਅਨੁਸਾਰ ਪਰਮਜੀਤ ਸਿੰਘ ਨੂੰ ਪਿਛਲੇ ਕਈ ਦਿਨਾਂ ਤੋਂ ਧਮਕੀਆਂ ਦੇ ਫੋਨ ਆ ਰਹੇ ਸਨ। ਪੰਜਾਬ ਪੁਲਿਸ ਦੀਆਂ ਏਜੰਸੀਆਂ ਵੀ ਇਸ ਸਬੰਧੀ ਜਾਂਚ ਕਰ ਰਹੀਆਂ ਹਨ। ਧਮਕੀਆਂ ਮਿਲਣ ਤੋਂ ਬਾਅਦ ਉਸ ਨੂੰ ਬੁਲਟ ਪਰੂਫ਼ ਜੈਕੇਟ ਮੁਹੱਈਆ ਕਰਵਾਈ ਗਈ ਸੀ।
ਇਹ ਵੀ ਪੜ੍ਹੋ : SGPC Elections Live Updates: SGPC ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ, ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ
ਘਟਨਾ ਸਮੇਂ ਇੰਸਪੈਕਟਰ ਕਾਲੋਨੀ ਰੋਡ 'ਤੇ ਇਕੱਲਾ ਜਾ ਰਿਹਾ ਸੀ। ਫਿਲਹਾਲ ਅੰਮ੍ਰਿਤਸਰ ਪੁਲਿਸ ਇਸ ਮਾਮਲੇ ਨੂੰ ਲੈ ਕੇ ਚੁੱਪ ਹੈ। ਸੂਤਰਾਂ ਅਨੁਸਾਰ ਪ੍ਰਭਜੀਤ ਸਿੰਘ ਨੂੰ ਪਿਛਲੇ ਕਈ ਦਿਨਾਂ ਤੋਂ ਧਮਕੀਆਂ ਦੇ ਫੋਨ ਆ ਰਹੇ ਸਨ। ਪੰਜਾਬ ਪੁਲਿਸ ਦੀਆਂ ਏਜੰਸੀਆਂ ਵੀ ਇਸ ਸਬੰਧੀ ਜਾਂਚ ਕਰ ਰਹੀਆਂ ਹਨ। ਧਮਕੀਆਂ ਮਿਲਣ ਤੋਂ ਬਾਅਦ ਉਸ ਨੂੰ ਬੁਲਟ ਪਰੂਫ਼ ਜੈਕੇਟ ਮੁਹੱਈਆ ਕਰਵਾਈ ਗਈ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮ ਸਨ। ਜੋ ਬਾਈਕ 'ਤੇ ਸਵਾਰ ਹੋ ਕੇ ਆਇਆ ਸੀ। ਪੰਜਾਬ ਦੀਆਂ ਏਜੰਸੀਆਂ ਵੱਲੋਂ ਮਿਲੇ ਇਨਪੁਟਸ ਕਾਰਨ ਉਸ ਨੇ ਬੁਲਟ ਪਰੂਫ ਜੈਕੇਟ ਪਾਈ ਹੋਈ ਸੀ।
ਇਹ ਵੀ ਪੜ੍ਹੋ : Batala Stubble Burning: ਬਟਾਲਾ 'ਚ ਕਿਸਾਨ ਨੇ ਪਰਾਲੀ ਨੂੰ ਲਗਾਈ ਅੱਗ, ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਖੇਤੀਬਾੜੀ ਅਧਿਕਾਰੀ
ਅੰਮ੍ਰਿਤਸਰ ਤੋਂ ਪਰਮਬੀਰ ਸਿੰਘ ਔਲਖ ਦੀ ਰਿਪੋਰਟ