Police Encounter News (ਭਰਤ ਸ਼ਰਮਾ) : ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਵਿੱਚ ਅੱਜ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਪੁਲਿਸ ਨੇ ਦੋ ਗੈਂਗਸਟਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਉਪਰ ਵੀ ਗੈਂਗਸਟਰ ਨੇ ਫਾਇਰਿੰਗ ਕੀਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਗੋਲੀਆਂ ਚਲਾਈਆਂ ਹਨ।


COMMERCIAL BREAK
SCROLL TO CONTINUE READING

ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਸਤਿੰਦਰ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਤੇ ਕਿਹਾ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਐਸਐਸਪੀ ਦਿਹਾਤੀ ਸਤਿੰਦਰ ਸਿੰਘ ਨੇ ਜਾਣਕਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।


ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਬਾਬਾ ਬਕਾਲਾ ਸਾਹਿਬ ਅੰਮ੍ਰਿਤਸਰ ਵਿਖੇ 2 ਸ਼ੱਕੀ ਵਿਅਕਤੀਆਂ ਦੇ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਲੱਭ ਕੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ।


ਇਸ ਦੌਰਾਨ ਗੈਂਗਸਟਰਾਂ ਨੇ ਪੁਲਿਸ ਦੀ ਗੱਡੀ ਨੂੰ ਦੇਖ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਘੇਰ ਲਿਆ। ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਐਸਐਸਪੀ ਨੇ ਕਿਹਾ ਕਿ ਦੋਵੇਂ ਹਥਿਆਰ ਗੈਰ-ਕਾਨੂੰਨੀ ਹਨ।


ਇਹ ਵੀ ਪੜ੍ਹੋ : Amritpal News: ਅੰਮ੍ਰਿਤਪਾਲ ਦੇ ਸਾਥੀਆਂ ਤੋਂ ਇਲੈਕਟ੍ਰਾਨਿਕ ਯੰਤਰ ਜ਼ਬਤ, ਡਿਬਰੂਗੜ੍ਹ ਜੇਲ ਦਾ ਅਧਿਕਾਰੀ ਗ੍ਰਿਫਤਾਰ


ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ, ਜੋ ਬਿਨਾਂ ਲਾਇਸੈਂਸ ਦੇ ਹਨ। ਫਿਲਹਾਲ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ। ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਜਾਵੇਗੀ।


ਕਾਬਿਲੇਗੌਰ ਹੈ ਕਿ ਬੀਤੇ ਦਿਨ ਅੰਮ੍ਰਿਤਸਰ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਇੱਕ ਸਾਥੀ ਗੁਰਪ੍ਰੀਤ ਸਿੰਘ ਗੋਲੀ ਨੂੰ ਗ੍ਰਿਫਤਾਰ ਕਰ ਲਿਆ ਸੀ। ਦੱਸਿਆ ਜਾ ਰਿਹਾ ਸੀ ਕਿ ਅੰਮ੍ਰਿਤਸਰ 'ਚ ਪੈਂਦੇ ਥਾਣਾ ਮੋਹਕਮਪੁਰਾ ਦੀ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਹੈਰੀ ਚੱਠਾ ਦੇ ਸਾਥੀ ਗੁਰਪ੍ਰੀਤ ਸਿੰਘ ਗੋਲੀ ਨੂੰ ਗ੍ਰਿਫਤਾਰ ਕੀਤਾ ਸੀ।


ਇਹ ਵੀ ਪੜ੍ਹੋ : Women's Day 2024: ਮਹਿਲਾ ਦਿਵਸ 'ਤੇ PM ਮੋਦੀ ਦਾ ਨਾਰੀ ਸ਼ਕਤੀ ਨੂੰ ਤੋਹਫਾ, LPG ਸਿਲੰਡਰ ਦੀਆਂ ਕੀਮਤਾਂ ਘਟਾਈਆਂ