Zira Police Encounter: ਐਸਟੀਐਫ ਤੇ ਨਸ਼ਾ ਤਸਕਰਾਂ ਵਿਚਾਲੇ ਫਾਇਰਿੰਗ, ਦੋ ਨਸ਼ਾ ਤਸਕਰ ਹਲਾਕ
Zira Police Encounter: ਜ਼ੀਰਾ ਵਿੱਚ ਐਸਟੀਐਫ ਟੀਮ ਤੇ ਨਸ਼ਾ ਤਸਕਰਾਂ ਵਿਚਾਲੇ ਫਾਇਰਿੰਗ ਅਤੇ ਦੋ ਨਸ਼ਾ ਤਸਕਰਾਂ ਦੇ ਮਾਰੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ।
Zira Police Encounter: ਜ਼ੀਰਾ ਵਿੱਚ ਐਸਟੀਐਫ ਅਤੇ ਨਸ਼ਾ ਤਸਕਰਾਂ ਵਿਚਾਲੇ ਐਨਕਾਊਂਟਰ ਹੋਣ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਐਨਕਾਊਂਟਰ ਵਿੱਚ 2 ਨਸ਼ਾ ਤਸਕਰ ਹਲਾਕ ਹੋ ਗਏ ਹਨ। ਐਸਟੀਐਫ ਦੀ ਟੀਮ ਨੂੰ ਨਸ਼ਾ ਅਤੇ ਤਿੰਨ ਹਥਿਆਰ ਮੌਕੇ ਤੋਂ ਬਰਾਮਦ ਹੋਏ ਹਨ। ਨਸ਼ਾ ਤਸਕਰਾਂ ਵੱਲੋਂ ਪੁਲਿਸ ਪਾਰਟੀ ਉਤੇ ਕੀਤੀ ਗਈ ਫਾਇਰਿੰਗ ਦੀ ਜਵਾਬੀ ਕਾਰਵਾਈ ਵਿੱਚ ਦੋ ਨਸ਼ਾ ਤਸਕਰ ਢੇਰ ਗਏ ਹਨ।
ਇਹ ਵੀ ਪੜ੍ਹੋ : Abohar News: ਮੰਡੀ ਵਿੱਚ ਨਰਮਾ ਨਾ ਵਿਕਣ ਕਾਰਨ ਕਿਸਾਨਾਂ ਨੇ ਅਧਿਕਾਰੀਆਂ ਨੂੰ ਬਣਾਇਆ ਬੰਦੀ
ਜਦਕਿ ਇਨ੍ਹਾਂ ਵਿੱਚੋਂ ਇੱਕ ਗੰਭੀਰ ਜ਼ਖ਼ਮੀ ਹੈ। ਜਿਸ ਨੂੰ ਇਲਾਜ ਲਈ ਫਰੀਦਕੋਟ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਮੁੱਠਭੇੜ ਵਿੱਚ ਤਿੰਨੋਂ ਤਸਕਰਾਂ ਨੂੰ ਗੋਲੀ ਮਾਰ ਦਿੱਤੀ ਗਈ ਹੈ। ਜ਼ਖ਼ਮੀ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਮਗਰੋਂ ਸਾਰੀ ਘਟਨਾ ਦਾ ਖੁਲਾਸਾ ਹੋਵੇਗਾ। ਐਸਟੀਐਫ ਦਾ ਕੋਈ ਮੈਂਬਰ ਜ਼ਖ਼ਮੀ ਨਹੀਂ ਹੋਇਆ। ਇਹ ਵੀ ਪਤਾ ਲੱਗਾ ਹੈ ਕਿ ਸਮੱਗਲਰਾਂ ਕੋਲ ਹੈਰੋਇਨ ਦੀ ਖੇਪ ਮਿਲੀ ਹੈ।
ਪੁਲਿਸ ਅਨੁਸਾਰ ਉਹ ਪਿਛਲੇ ਕਾਫੀ ਸਮੇਂ ਤੋਂ ਇਲਾਕੇ ਵਿੱਚ ਸਰਗਰਮ ਸਨ। ਜਦੋਂ ਪੁਲਿਸ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਉਸ ਨੂੰ ਰੁਕਣ ਲਈ ਕਿਹਾ ਪਰ ਉਹ ਭੱਜਦਾ ਰਿਹਾ। ਇਸ ਤੋਂ ਬਾਅਦ ਪੁਲਸ ਟੀਮ ਨੂੰ ਦੇਖ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਜ਼ੀਰਾ ਹਸਪਤਾਲ ਭੇਜ ਦਿੱਤਾ ਗਿਆ ਹੈ। ਜ਼ਖਮੀ ਅਨਮੋਲ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਅਨਮੋਲ ਅਤੇ ਸੰਦੀਪ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ।
ਕਾਬਿਲੇਗੌਰ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਜੇਕਰ ਸੂਬੇ ਵਿੱਚ ਕੋਈ ਅਪਰਾਧ ਕਰਦਾ ਹੈ ਤਾਂ ਧਿਆਨ ਰੱਖੋ ਕਿ ਉਸ ਦੇ ਅਗਲੇ ਚੌਕ ਤੱਕ ਪਹੁੰਚਣ ਦੀ ਕੋਈ ਗਾਰੰਟੀ ਨਹੀਂ ਹੈ। ਉਸ ਦੇ ਬਿਆਨ ਤੋਂ ਬਾਅਦ ਪੰਜਾਬ ਪੁਲਿਸ ਨੇ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੋਹਾਲੀ ਤੋਂ ਇਲਾਵਾ ਲੁਧਿਆਣਾ, ਜਲੰਧਰ ਸਮੇਤ ਕਈ ਥਾਵਾਂ 'ਤੇ ਗੈਂਗਸਟਰਾਂ ਦੇ ਐਨਕਾਊਂਟਰ ਸ਼ੁਰੂ ਹੋ ਗਏ ਹਨ।
ਇਹ ਵੀ ਪੜ੍ਹੋ : Republic Day 2024: CM ਭਗਵੰਤ ਮਾਨ ਨੇ ਝਾਕੀ ਨੂੰ ਲੈ ਕੇ ਲਿਆ ਵੱਡਾ ਫੈਸਲਾ- ਹੁਣ ਹਰ ਗਲੀ-ਮੁਹੱਲੇ ’ਚ ਦਿਖਾਈ ਜਾਵੇਗੀ ਪੰਜਾਬ ਦੀ ਝਾਕੀ