Salman Khan Firing Case: ਮੁੰਬਈ ਸਥਿਤ ਫਿਲਮ ਅਦਾਕਾਰ ਸਲਮਾਨ ਖ਼ਾਨ ਦੇ ਘਰ ਦੇ ਬਾਹਰ ਦੋ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ ਸੀ ਜਿਸ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗਿਰੋਹ ਵੱਲੋਂ ਲਈ ਗਈ ਸੀ ਕਿਉਂਕਿ ਕਾਫੀ ਹਾਈ ਪ੍ਰੋਫਾਈਲ ਮਾਮਲਾ ਹੋਣ ਕਾਰਨ ਮਹਾਰਾਸ਼ਟਰ ਪੁਲਿਸ ਵੱਲੋਂ ਇਸ ਮਾਮਲੇ ਨੂੰ ਕਾਫੀ ਗੰਭੀਰਤਾ ਨਾਲ ਲਿਆ ਤੇ ਜਲਦ ਹੀ ਉਨ੍ਹਾਂ ਦੋਹਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ। ਪੁੱਛਗਿੱਛ ਤੋਂ ਬਾਅਦ ਅਬੋਹਰ ਦੇ ਰਹਿਣ ਵਾਲੇ ਅਨੁਜ ਥਾਪਨ ਨੂੰ ਗ੍ਰਿਫ਼ਤਾਰ ਕੀਤਾ ਸੀ।


COMMERCIAL BREAK
SCROLL TO CONTINUE READING

ਉਸ ਉਤੇ ਦੋਸ਼ ਲੱਗੇ ਸਨ ਕਿ ਫਾਇਰਿੰਗ ਕਰਨ ਵਾਲੇ ਮੁਲਜ਼ਮਾਂ ਨੂੰ ਉਸ ਵੱਲੋਂ ਹਥਿਆਰ ਸਪਲਾਈ ਕੀਤੇ ਗਏ ਸਨ। ਇਸ ਦਰਮਿਆਨ ਖਬਰ ਆਈ ਕਿ ਅਨੁਜ ਥਾਪਨ ਨੇ ਪੁਲਿਸ ਹਿਰਾਸਤ ਵਿੱਚ ਆਤਮ ਹੱਤਿਆ ਕਰ ਲਈ ਜਿਸ ਤੋਂ ਬਾਅਦ ਅਨੁਜ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਉਸਦੇ ਪਰਿਵਾਰ ਹਵਾਲੇ ਕਰ ਦਿੱਤਾ ਗਿਆ ਸੀ।


ਦੂਜੇ ਪਾਸੇ ਅਨੁਜ ਦੇ ਪਰਿਵਾਰ ਵੱਲੋਂ ਦੋਸ਼ ਲਗਾਏ ਗਏ ਕਿ ਅਨੁਜ ਵੱਲੋਂ ਆਤਮਹੱਤਿਆ ਨਹੀਂ ਕੀਤੀ ਗਈ ਬਲਕਿ ਉਸ ਦੀ ਸਾਜ਼ਿਸ਼ ਤਹਿਤ ਹੱਤਿਆ ਕੀਤੀ ਗਈ ਤੇ ਉਸਦਾ ਪੋਸਟਮਾਰਟਮ ਵੀ ਪਰਿਵਾਰਕ ਮੈਂਬਰਾਂ ਦੀ ਗੈਰਹਾਜ਼ਰੀ ਵਿੱਚ ਕੀਤਾ ਗਿਆ।


ਮ੍ਰਿਤਕ ਨੌਜਵਾਨ ਦੀ ਮਾਤਾ ਵੱਲੋਂ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰ ਅਨੁਜ ਦਾ ਪੋਸਟਮਾਰਟਮ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਡਾਕਟਰਾਂ ਦਾ ਪੈਨਲ ਬਣਾ ਕੇ ਕਰਵਾਉਣ ਦੀ ਮੰਗ ਕੀਤੀ ਗਈ ਸੀ ਤਾਂ ਜੋ ਅਨੁਜ ਦੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇ।


ਇਸ ਤੋਂ ਬਾਅਦ ਹਾਈ ਕੋਰਟ ਵੱਲੋਂ ਪਟੀਸ਼ਨ ਉਤੇ ਸੁਣਵਾਈ ਕਰਨ ਤੋਂ ਬਾਅਦ ਅਨੁਜ ਦਾ ਪੋਸਟਮਾਰਟਮ ਦੁਬਾਰਾ ਕਰਵਾਉਣ ਲਈ ਆਰਡਰ ਪਾਸ ਕੀਤੇ ਗਏ ਜਿਨ੍ਹਾਂ ਤਹਿਤ ਅੱਜ ਅਨੁਜ ਦਾ ਪੋਸਟਮਾਰਟਮ ਦੁਬਾਰਾ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਅਨੁਜ ਦੇ ਤਾਇਆ ਤੇ ਮਾਸੀ ਦੇ ਬੇਟੇ ਨੇ ਕਿਹਾ ਕਿ ਅਨੁਜ ਟਰੱਕ ਉਤੇ ਹੈਲਪਰ ਦੇ ਤੌਰ ਉਤੇ ਕੰਮ ਕਰਦਾ ਸੀ ਤੇ ਉਸਦਾ ਲਾਰੈਂਸ ਬਿਸ਼ਨੋਈ ਗੈਂਗ ਨਾਲ ਕੋਈ ਸਬੰਧ ਨਹੀਂ ਸੀ ਤੇ ਉਸਦੀ ਗ੍ਰਿਫਤਾਰੀ ਵੀ ਨਾਜਾਇਜ਼ ਤਰੀਕੇ ਨਾਲ ਕੀਤੀ ਗਈ।


ਉਸਦੇ ਭਰਾ ਨੂੰ ਸੂਚਨਾ ਦਿੱਤੀ ਗਈ ਕੇ ਅਨੁਜ ਨੇ ਆਤਮਹੱਤਿਆ ਕਰ ਲਈ। ਉਨ੍ਹਾਂ ਦੋਸ਼ ਲਗਾਉਂਦੇ ਕਿਹਾ ਕਿ ਅਨੁਜ ਆਤਮਹੱਤਿਆ ਕਰਨ ਵਾਲਾ ਨਹੀਂ ਸੀ ਉਸਨੂੰ ਸਾਜ਼ਿਸ਼ ਤਹਿਤ ਹਿਰਾਸਤ ਵਿੱਚ ਮਾਰਿਆ ਗਿਆ ਹੈ ਜਿਸ ਦੀ ਜਾਂਚ ਕੇਂਦਰੀ ਜਾਂਚ ਏਜੰਸੀ CBI ਤੋਂ ਹੋਣੀ ਚਾਹੀਦੀ ਹੈ।


ਇਹ ਵੀ ਪੜ੍ਹੋ : Mullanpur Police Encounter: ਚੰਡੀਗੜ੍ਹ ਦੇ ਨੇੜੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਐਨਕਾਊਂਟਰ; ਦੋ ਮੁਲਜ਼ਮ ਜ਼ਖ਼ਮੀ