Trending Photos
Bathinda News (ਕੁਲਬੀਰ ਬੀਰਾ): ਬਠਿੰਡਾ ਜ਼ਿਲ੍ਹੇ ਦੇ ਪਿੰਡ ਲਹਿਰਾ ਧੂਰਕੋਟ ਦੇ ਨੇੜੇ ਸਥਿਤ ਸਕਾਈ ਹਾਈਟਸ ਮੈਰਿਜ ਪੈਲੇਸ ਵਿੱਚ ਸ਼ੁੱਕਰਵਾਰ ਦੇਰ ਰਾਤ ਦੋ ਅਣਪਛਾਤੇ ਹਥਿਆਰਾਂ ਸਮੇਤ ਵੜ੍ਹ ਗਏ। ਜਿਨ੍ਹਾਂ ਨੇ ਚੱਲਦੇ ਸਮਾਗਮ ਦੌਰਾਨ ਫਾਇਰਿੰਗ ਕਰ ਦਿੱਤੀ। ਇਸ ਫਾਇਰਿੰਗ ਵਿੱਚ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਹਾਲਾਂਕਿ ਕਿਸੇ ਵੀ ਪ੍ਰਕਾਰ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਉਥੇ ਸੂਚਨਾ ਮਿਲਣ ਉਤੇ ਭਾਰੀ ਪੁਲਿਸ ਫੋਰਸ ਮੌਕੇ ਉਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੂਤਰਾਂ ਦੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਰਾਮਪੁਰਾ ਦੇ ਨੇੜੇ ਪਿੰਡ ਲਹਿਰਾ ਧੂਰਕੋਟ ਦੇ ਨੇੜੇ ਸਥਿਤ ਸਕਾਈ ਹਾਈਟਸ ਮੈਰਿਜ ਪੈਲੇਸ ਵਿੱਚ ਦੇਰ ਰਾਤ ਨੂੰ ਇਕ ਵਿਆਹ ਸਮਾਗਮ ਚੱਲ ਰਿਹਾ ਸੀ। ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀ ਹਥਿਆਰਾਂ ਸਮੇਤ ਪੈਲੇਸ ਵਿੱਚ ਦਾਖਲ ਹੋਏ ਅਤੇ ਹਵਾਈ ਫਾਇਰ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਗੋਲੀਆਂ ਦੀ ਆਵਾਜ਼ ਸੁਣ ਕੇ ਪੈਲੇਸ ਵਿੱਚ ਇਕੱਠੇ ਹੋਏ ਲੋਕਾਂ ਵਿੱਚ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ।
ਸੂਤਰਾਂ ਨੇ ਦੱਸਿਆ ਕਿ ਇਸ ਫਾਇਰਿੰਗ ਦੌਰਾਨ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਸੂਤਰਾਂ ਮੁਤਾਬਕ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਧ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।
ਸੂਤਰਾਂ ਨੇ ਦੱਸਿਆ ਕਿ ਮੌਕੇ ਉਤੇ ਪਹੁੰਚੀ ਭਾਰੀ ਪੁਲਿਸ ਫੋਰਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਸੂਤਰਾਂ ਅਨੁਸਾਰ ਉਕਤ ਪੈਲੇਸ ਦੀ ਸੀਸੀਟੀਵੀ ਫੁਟੇਜ ਨੂੰ ਵੀ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲਿਆ ਹੈ। ਜਿਸ ਦੇ ਆਧਾਰ ਉਤੇ ਤੇਜ਼ੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਪੈਲੇਸ ਦੇ ਮਾਲਕ ਸਮੇਤ ਕੁਝ ਅਣਪਛਾਤੇ ਲੋਕਾਂ ਉਤੇ ਮਾਮਲਾ ਦਰਜ ਕਰ ਲਿਆ ਹੈ।