Kulbir Zira Attack News: ਪੰਚਾਇਤੀ ਚੋਣਾਂ ਨੂੰ ਲੈ ਕੇ ਜ਼ੀਰਾ 'ਚ ਦੋ ਧਿਰਾਂ ਵਿਚਾਲੇ ਇੱਟਾਂ ਰੋੜੇ ਚੱਲਣ ਕਾਰਨ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜੀਰਾ ਜ਼ਖ਼ਮੀ ਹੋ ਗਏ ਹਨ।
Trending Photos
Kulbir Zira Attack News: ਪੰਚਾਇਤੀ ਚੋਣਾਂ ਨੂੰ ਲੈ ਕੇ ਫ਼ਿਰੋਜ਼ਪੁਰ ਦੇ ਹਲਕਾ ਜ਼ੀਰਾ 'ਚ ਪੰਚਾਇਤੀ ਚੋਣਾਂ ਦੌਰਾਨ ਦੋ ਧਿਰਾਂ ਵਿਚਾਲੇ ਇੱਟਾਂ ਰੋੜੇ ਚੱਲਣ ਕਾਰਨ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜੀਰਾ ਜ਼ਖ਼ਮੀ ਹੋ ਗਏ।। ਦਰਅਸਲ ਵਿੱਚ ਜ਼ੀਰਾ ਵਿੱਚ ਚੋਣਾਂ ਦੇ ਮੱਦੇਨਜ਼ਰ ਨਾਮਜ਼ਦਗੀ ਭਰਨ ਮੌਕੇ ਦੋ ਧਿਰਾਂ ਵਿਚਾਲੇ ਤਕਰਾਰ ਹੋ ਗਈ। ਇਸ ਝਗੜੇ ਦੌਰਾਨ ਦੋ ਧਿਰਾਂ ਵਿਚਾਲੇ ਇੱਟਾਂ ਰੋੜੇ ਚੱਲੇ ਤੇ ਜਿਸ ਵਿੱਚ ਕਾਂਗਰਸੀ ਆਗੂ ਕੁਲਬੀਰ ਸਿੰਘ ਜੀਰਾ ਵੀ ਜ਼ਖ਼ਮੀ ਹੋ ਗਏ ਹਨ।
ਪੰਚਾਇਤੀ ਚੋਣਾਂ ਲਈ ਕਾਗਜ਼ ਭਰਨ ਨੂੰ ਲੈ ਕੇ ਦੋ ਧਿਰ ਆਪਸ ਵਿੱਚ ਉਲਝ ਪਈਆਂ। ਇਸ ਮੌਕੇ ਪੁਲਿਸ ਵੱਲੋਂ ਬੜੀ ਮੁਸ਼ੱਕਤ ਨਾਲ ਮਾਹੌਲ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਿਸ ਨੇ ਭੀੜ ਨੂੰ ਖਿਦੇੜਨ ਲਈ ਹਵਾਈ ਫਾਇਰ ਵੀ ਕੀਤੇ। ਖਬਰ ਲਿਖੇ ਜਾਣ ਤਕ ਮਾਹੌਲ ਤਣਾਅਪੂਰਨ ਹੀ ਬਣਿਆ ਹੋਇਆ ਹੈ।
ਜ਼ੀਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੇ ਜ਼ੀਰਾ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਫਾਰਮ ਭਰਨ ਸਮੇਂ ਕੀਤੀ ਗੁੰਡਾਗਰਦੀ 'ਚ ਪੁਲਿਸ ਦੀ ਮਿਲੀਭੁਗਤ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਪੁਲਿਸ ਨੂੰ ਪਹਿਲਾਂ ਹੀ ਕਿਹਾ ਸੀ ਕਿ ਸਾਡੇ ਵਰਕਰਾਂ 'ਤੇ ਇਸ ਤਰ੍ਹਾਂ ਹਮਲਾ ਕੀਤਾ ਜਾਵੇਗਾ। ਪੁਲਿਸ ਨੇ ਭਰੋਸਾ ਦਿੱਤਾ ਸੀ ਕਿ ਤੁਸੀਂ ਲੋਕ ਚਿੰਤਾ ਨਾ ਕਰੋ, ਅਸੀਂ ਤੁਹਾਡੇ ਨਾਲ ਹਾਂ।
ਪੰਚਾਇਤੀ ਚੋਣਾਂ ਦੇ ਚੱਲਦਿਆਂ ਝਾਰਖੰਡ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਲਕਾ ਜ਼ੀਰਾ ਵਿੱਚ ਦੋ ਧੜੇ ਆਹਮੋ-ਸਾਹਮਣੇ ਹੋ ਗਏ ਅਤੇ ਜ਼ੀਰਾ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਆਪਣੇ ਸਮਰਥਕਾਂ ਸਮੇਤ ਜੀਰਾ ਮੇਨ ਚੌਕ ਵੱਲ ਜਾ ਰਹੇ ਸਨ। ਕੁਲਬੀਰ ਸਿੰਘ ਜ਼ੀਰਾ ਵੀ ਜ਼ਖ਼ਮੀ ਹੋ ਗਏ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਵੱਲੋਂ ਭੀੜ ਨੂੰ ਖਿੰਡਾਉਣ ਲਈ ਹਵਾਈ ਫਾਇਰ ਵੀ ਕੀਤੇ ਗਏ।
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਅਤੇ ਜ਼ਖ਼ਮੀਆਂ ਨੇ ਦੱਸਿਆ ਕਿ ਉਹ ਨਾਮਜ਼ਦਗੀ ਲਈ ਮੇਨ ਚੌਕ ਵੱਲ ਜਾ ਰਹੇ ਸਨ ਤਾਂ ਸਾਹਮਣੇ ਦੂਜੀ ਧਿਰ ਸੀ ਤੇ ਚੌਕ ਵਿੱਚ ਉਨ੍ਹਾਂ ਨੇ ਇੱਟਾਂ-ਪੱਥਰ ਸੁੱਟਣੇ ਸ਼ੁਰੂ ਕਰ ਦਿੱਤੇ ਅਤੇ ਉਨ੍ਹਾਂ ਨੇ ਸਾਡੇ 'ਤੇ ਹਮਲਾ ਕਰ ਦਿੱਤਾ, ਜਿਸ ਦੀ ਉਹ ਪਹਿਲਾਂ ਤੋਂ ਹੀ ਤਿਆਰੀ ਕਰ ਚੁੱਕੇ ਸਨ।
ਉਨ੍ਹਾਂ ਨੇ ਦੋਸ਼ ਲਗਾਏ ਦੀ ਮਿਲੀਭੁਗਤ ਨਾਲ ਸਭ ਹੋਇਆ ਹੈ। ਉਨ੍ਹਾਂ ਨੇ ਪਹਿਲਾਂ ਹੀ ਚੋਣ ਕਮਿਸ਼ਨ ਦੇ ਧਿਆਨ 'ਚ ਲਿਆਂਦਾ ਸੀ। ਉਧਰ ਐਸਪੀ ਰਵਨੀਸ਼ ਚੌਧਰੀ ਨੇ ਕਿਹਾ ਕਿ ਸਥਿਤੀ ਕਾਬੂ ਹੇਠ ਹੈ, ਇੱਟਾਂ-ਪੱਥਰ ਸੁੱਟਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Rail Roko Andolan: ਕਿਸਾਨ 3 ਅਕਤੂਬਰ ਤੋਂ ਦੇਸ਼ ਪੱਧਰ 'ਤੇ ਰੋਕਣਗੇ ਰੇਲਾਂ; ਸਰਵਣ ਪੰਧੇਰ ਨੇ ਕੀਤਾ ਵੱਡਾ ਐਲਾਨ