Sukhbir Singh Badal: ਸੁਖਬੀਰ ਬਾਦਲ `ਤੇ ਫਾਇਰਿੰਗ, ਅਕਾਲੀ ਦਲ ਦੀ ਆਗੂਆਂ ਨੇ ਏਜੰਸੀਆਂ `ਤੇ ਚੁੱਕੇ ਸਵਾਲ
Sukhbir Singh Badal: ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਵੀ ਇਸ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਹਮਲੇ ਨੂੰ ਪੰਜਾਬ ਅਤੇ ਕੇਂਦਰੀ ਏਜੰਸੀਆ ਦਾ ਫੇਲ੍ਹੀਅਰ ਦੱਸਿਆ ਹੈ।
Sukhbir Singh Badal Firing: ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਫਾਇਰਿੰਗ ਮਾਮਲੇ 'ਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਨਿਮਾਣੇ ਸਿੱਖ ਵਜੋਂ ਸੇਭਾ ਨਿਭਾਅ ਰਹੇ ਸਨ।
ਸੁਖਬੀਰ ਬਾਦਲ 'ਤੇ ਫਾਇਰਿੰਗ ਕਰਕੇ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਸੱਚੇ ਪਾਤਸ਼ਾਹ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਆਪਣੇ ਸੇਵਕ ਦੇ ਸਿਰ 'ਤੇ ਹੱਥ ਰੱਖ ਕੇ ਉਨ੍ਹਾਂ ਦਾ ਬਚਾਅ ਕੀਤਾ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਅਕਾਲੀ ਦਲ ਨਿਖ਼ੇਧੀ ਕਰਦਾ ਹੈ। ਇਹ ਪੰਜਾਬ ਲਈ ਬਹੁਤ ਵੱਡੀ ਘਟਨਾ ਹੈ। ਦਲਜੀਤ ਚੀਮਾ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਦੁਬਾਰਾ ਕਿਹੜੇ ਦੌਰ 'ਚ ਧੱਕ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਂਤੀ ਨਾਲ ਸੇਵਾ ਕਰ ਰਹੇ ਗੁਰਸਿੱਖ 'ਤੇ ਇਸ ਤਰ੍ਹਾਂ ਦਾ ਹਮਲਾ ਹੋਣਾ ਬੇੱਹਦ ਮੰਦਭਾਗਾ ਹੈ।
ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਵੀ ਇਸ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਹਮਲੇ ਨੂੰ ਪੰਜਾਬ ਅਤੇ ਕੇਂਦਰੀ ਏਜੰਸੀਆ ਦਾ ਫੇਲ੍ਹੀਅਰ ਦੱਸਿਆ ਹੈ। ਰੋਮਾਣਾ ਨੇ ਕਿਹਾ ਕਿ ਸਾਨੂੰ ਬੀਤੇ ਦਿਨ ਤੋਂ ਹੀ ਸੀਨੀਅਰ ਆਗੂ ਦੇ ਮੈਸਜ ਮਿਲ ਆ ਰਹੇ ਸਨ ਕਿ ਤੁਸੀਂ ਅਲਰਟ ਹੋਕੇ ਰਹਿਣਾ ਕੋਈ ਵੀ ਅਸੁਖਾਵੀ ਘਟਨਾ ਵਾਪਰ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਉੱਤੇ ਸਵਾਲ ਚੁੱਕੇ ਹਨ। ਅਤੇ ਆਖਿਆ ਹੈ ਕਿ ਸਾਨੂੰ ਕਿਸੇ ਵੀ ਏਜੰਸੀ ਉੱਤੇ ਵਿਸੇ ਵੀ ਤਰ੍ਹਾਂ ਦਾ ਕੋਈ ਵੀ ਭਰੋਸਾ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਦਰਬਾਰ ਸਾਹਿਬ ਵਿੱਚ ਪਹੁੰਚਕੇ ਖੁਦ ਆਪਣੇ ਆਗੂਆਂ ਦੀ ਸੁਰੱਖਿਆ ਕਰਨਗੇ।
ਦੱਸਦਈਏ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ 'ਤੇ ਨਰਾਇਨ ਸਿੰਘ ਚੌੜਾਨੇ ਫ਼ਾਇਰਿੰਗ ਕਰ ਦਿੱਤੀ। ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਮੌਕੇ ਉੱਤੇ ਮੌਜੂਦ ਪੁਲਿਸ ਮੁਲਜ਼ਮਾਂ ਨੇ ਆਪਣੀ ਸੂਝ ਬੁਝ ਉਸ ਵਿਅਕਤੀ ਨੂੰ ਕਾਬੂ ਕਰ ਲਿਆ। ਅਤੇ ਸੁਖਬੀਰ ਸਿੰਘ ਵਾਲ-ਵਾਲ ਬਚ ਗਏ।