Dasuha News: ਹੁਸ਼ਿਆਰਪੁਰ ਦੇ ਦਸੂਹਾ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਗੁੱਟਾਂ 'ਚ ਗੋਲੀ ਚਲ ਪਈ। ਇਸ ਗੋਲੀਬਾਰੀ 'ਚ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਦਸੂਹਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਉਸ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਮੌਕੇ 'ਤੇ ਪਹੁੰਚੀ ਪੁਲਿਸ ਨੇ ਮੌਕਾ ਦਾ ਜਾਇਜ਼ ਲਿਆ ਅਤੇ ਜਲਦ ਦੋਸ਼ੀ ਨੂੰ ਕਾਬੂ ਕਰ ਦਾ ਦਾਅਵਾ ਕੀਤਾ ਹੈ।


COMMERCIAL BREAK
SCROLL TO CONTINUE READING

ਜ਼ਖ਼ਮੀ ਨੌਜਵਾਨ ਦੀ ਪਛਾਣ ਮਨਜੀਤ ਸਿੰਘ ਪੁੱਤਰ ਨਾਨਕ ਸਿੰਘ ਵਾਸੀ ਮਾੜੀ ਮਿਆਣੀ ਵਜੋਂ ਹੋਈ ਹੈ। ਡਾਕਟਰਾਂ ਅਨੁਸਾਰ ਜ਼ਖ਼ਮੀ ਨੌਜਵਾਨ ਦੀ ਖੱਬੀ ਲੱਤ ਦੇ ਹੇਠਲੇ ਹਿੱਸੇ ਵਿੱਚ ਗੋਲੀ ਲੱਗੀ ਹੈ। ਉਸ ਦੇ ਸਿਰ ਅਤੇ ਹੱਥਾਂ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਜਾਣਕਾਰੀ ਮੁਤਾਬਿਕ ਇਸ ਮਾਮਲੇ ਸਬੰਧੀ ਦਸੂਹਾ ਪੁਲਿਸ ਨੇ ਸੁਸਰੇ ਗਰੁੱਪ ਦੇ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਰ ਫਿਲਹਾਲ ਪੁਲਿਸ ਇਸ ਗੱਲ ਦੀ ਪੁਸ਼ਟੀ ਨਹੀਂ ਕਰ ਰਹੀ ਹੈ।


ਡੀਐਸਪੀ ਦਸੂਹਾ ਜਗਦੀਸ਼ ਰਾਜ ਨੇ ਦੱਸਿਆ ਕਿ ਇੱਕ ਲੜਾਈ ਹੋਣ ਦੀ ਸੂਚਨਾ ਮਿਲੀ ਸੀ। ਮੌਕੇ 'ਤੇ ਪਹੁੰਚੀ ਟੀਮ ਵੱਲੋਂ ਮਨਜੀਤ ਸਿੰਘ ਨੂੰ ਜ਼ਖਮੀ ਹਾਲਤ 'ਚ ਦਸੂਹਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਨ ਤੋਂ ਬਾਅਦ ਮਨਜੀਤ ਸਿੰਘ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਨਜੀਤ ਸਿੰਘ ਦਾ ਅਪਰਾਧਿਕ ਰਿਕਾਰਡ ਹੈ।


ਇਹ ਵੀ ਪੜ੍ਹੋ: Amritsar News: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਹਰਿਆਣਾ ਸਰਕਾਰ ਅਤੇ HSGMC ਨੂੰ ਸਖ਼ਤ ਚਿਤਾਵਨੀ


ਪੁਰਾਣੀ ਰੰਜ਼ਿਸ਼ ਕਾਰਨ ਦੋਵੇਂ ਧੜਿਆਂ ਨੇ ਮਿਆਣੀ ਨਦੀ 'ਤੇ ਇਕੱਠੇ ਹੋ ਕੇ ਭੰਨਤੋੜ ਕੀਤੀ। ਦੂਜੀ ਧਿਰ ਨੇ ਮਨਜੀਤ ਸਿੰਘ ਦੇ ਸਿਰ ਅਤੇ ਬਾਹਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਅਤੇ ਇਸ ਦੇ ਨਾਲ ਹੀ ਉਸ ਦੀ ਲੱਤ 'ਤੇ ਵੀ ਗੋਲੀ ਚੱਲ ਗਈ। ਇਸ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਨਾਲ ਹੀ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ। ਪੁਲਿਸ ਕੇਸ ਦਰਜ ਕਰਕੇ ਹੋਰ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਵੇਗੀ। ਗਠਿਤ ਪੁਲਿਸ ਟੀਮਾਂ ਨੇ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ: Kisan Andolan 2.0: ਕਿਸਾਨਾਂ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ- ਜੌੜਾਮਾਜਰਾ