Firozpur News: ਨਸ਼ਾ ਤਸਕਰਾਂ ਨੇ ਆਪਣੇ ਸਾਥੀ ਦੀ ਘਰਵਾਲੀ `ਤੇ ਜਾਨਲੇਵਾ ਹਮਲਾ ਕੀਤਾ
Firozpur News: ਮਹਿਲਾ `ਤੇ ਕੀਤੇ ਹਮਲੇ ਦੀਆਂ ਤਸਵੀਰਾਂ ਉਨ੍ਹਾਂ ਦੇ ਘਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰੇ `ਚ ਕੈਦ ਹੋ ਗਈਆ। ਜਿਸ ਵਿੱਚ ਦੇਖਿਆ ਜਾ ਸਕਦਾ ਹੈ, ਕਿ ਕੁੱਝ ਨੌਜਵਾਨ ਹਥਿਆਰਾਂ ਸਮੇਤ ਇੱਕ ਵਿੱਚ ਦਾਖਲ ਹੁੰਦੇ ਹਨ ਅਤੇ ਘਰ ਵਿੱਚ ਮੌਜੂਦ ਦੋ ਔਰਤਾਂ ਤੇ ਹਮਲਾ ਕਰਕੇ ਫਰਾਰ ਹੋ ਜਾਂਦੇ ਹਨ।
Firozpur News:ਫ਼ਿਰੋਜ਼ਪੁਰ ਸ਼ਹਿਰ ਦੇ ਨਵੀ ਅਬਾਦੀ ਇਲਾਕੇ ਨਸ਼ਾ ਤਸਕਰਾਂ ਵੱਲੋਂ ਆਪਣੀ ਸਾਥੀ ਦੀ ਘਰਵਾਲੀ ਤੇ ਹਮਲਾ ਕਰਨ ਦਾ ਮਾਮਲਾ ਸਹਾਮਣੇ ਆਇਆ ਹੈ। ਪਤਨੀ ਆਪਣੇ ਘਰਵਾਲੇ ਨੂੰ ਨਸ਼ੇ ਦੇ ਦਲ ਵਿੱਚੋਂ ਕੱਢਣ ਦੀ ਕੋਸ਼ਿਸ਼ ਕਰ ਰਹੀ ਸੀ। ਜਦੋਂ ਇਸ ਬਾਰੇ ਉਸਦੇ ਸਾਥੀ ਨਸ਼ਾ ਤਸਕਰਾਂ ਨੂੰ ਪਤਾ ਲੱਗਣ ਤਾਂ ਉਨ੍ਹਾਂ ਨੇ ਮਿਲਕੇ ਉਸ ਮਹਿਲਾ 'ਤੇ ਹਮਲਾ ਕਰ ਦਿੱਤਾ। ਜਿਸ ਨੂੰ ਲੋਕਾਂ ਨੇ ਹਸਪਤਾਲ ਇਲਾਜ ਲਈ ਲਿਜਾਇਆ ਗਿਆ। ਪੁਲਿਸ ਨੇ ਮਹਿਲਾ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਖ਼ਮੀ ਮਹਿਲਾਂ ਦਾ ਕਹਿਣਾ ਹੈ ਕਿ ਉਸ ਦਾ ਪਤੀ ਨਸ਼ੇ ਦੀ ਦਲਦਲ ਵਿੱਚ ਫਸਿਆ ਹੋਇਆ ਹੈ। ਉਹ ਇਲਾਕੇ ਵਿੱਚ ਰਹਿੰਦੇ ਨਸ਼ਾ ਤਸਕਰਾਂ ਦੇ ਨਾਲ ਹਰ ਵੇਲੇ ਨਸ਼ੇ ਵਿੱਚ ਧੁੱਤ ਰਹਿੰਦਾ ਹੈ ਅਤੇ ਨਸ਼ੇ ਵੇਚਣ ਦਾ ਕੰਮ ਵੀ ਕਰਦਾ ਹੈ। ਮੈਂ ਆਪਣੇ ਪਤੀ ਨੂੰ ਨਸ਼ਾ ਕਰਨ ਅਤੇ ਉਸ ਦੇ ਸਾਥੀਆਂ ਨਾਲ ਜਾਣ ਤੋਂ ਰੋਕਦੀ ਸੀ। ਜਿਸ ਤੋਂ ਬਾਅਦ ਨਸ਼ੇ ਦੇ ਸੌਦਾਗਰਾਂ ਨੇ ਘਰ ਵੜਕੇ ਸਾਡੇ 'ਤੇ ਮਾਰੂ ਹਥਿਆਰਾਂ ਨਾਲ ਹਮਲਾ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ।
ਮਹਿਲਾ 'ਤੇ ਕੀਤੇ ਹਮਲੇ ਦੀਆਂ ਤਸਵੀਰਾਂ ਉਨ੍ਹਾਂ ਦੇ ਘਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈਆ। ਜਿਸ ਵਿੱਚ ਦੇਖਿਆ ਜਾ ਸਕਦਾ ਹੈ, ਕਿ ਕੁੱਝ ਨੌਜਵਾਨ ਹਥਿਆਰਾਂ ਸਮੇਤ ਇੱਕ ਵਿੱਚ ਦਾਖਲ ਹੁੰਦੇ ਹਨ ਅਤੇ ਘਰ ਵਿੱਚ ਮੌਜੂਦ ਦੋ ਔਰਤਾਂ ਤੇ ਹਮਲਾ ਕਰਕੇ ਫਰਾਰ ਹੋ ਜਾਂਦੇ ਹਨ।
ਇਹ ਵੀ ਪੜ੍ਹੋ: Lok Sabha Election 2024 Phase 4th: ਆਮ ਚੋਣਾਂ ਦੇ ਚੌਥੇ ਗੇੜ ਲਈ ਗਜ਼ਟ ਨੋਟੀਫਿਕੇਸ਼ਨ ਜਾਰੀ, 13 ਮਈ ਨੂੰ ਹੋਵੇਗੀ ਵੋਟਿੰਗ
ਫ਼ਿਰੋਜ਼ਪੁਰ ਥਾਣਾ ਸਿਟੀ ਪੁਲਿਸ ਨੇ ਪੀੜਤ ਔਰਤ ਦੀ ਸ਼ਿਕਾਇਤ 'ਤੇ ਮੁਲਜ਼ਮ ਨੌਜਵਾਨ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਸਟੇਸ਼ਨ ਦੇ ਮੁਖੀ ਦਾ ਕਹਿਣਾ ਹੈ ਕਿ ਅਸੀਂ ਸੀਸੀਟੀਵੀ ਫੁਟੇਜ ਆਪਣੇ ਕਬਜੇ ਵਿੱਚ ਲੈ ਲਈ ਹੈ ਅਤੇ ਦੋਸ਼ੀਆਂ ਦੀ ਪਛਾਣ ਕਰ ਲਈ ਹੈ। ਜਿਨ੍ਹਾਂ ਦੀ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਜਲਦ ਤੋਂ ਜਲਦ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਂਵੇਗਾ।
ਇਹ ਵੀ ਪੜ੍ਹੋ: Qaumi Insaaf Morcha protest: ਕੌਮੀ ਇਨਸਾਫ਼ ਮੋਰਚਾ ਨੂੰ ਹਟਾਉਣ ਸਬੰਧੀ ਪਟੀਸ਼ਨ 'ਤੇ ਅੱਜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ