Punjab Budget Session: ਪੰਜਾਬ ਸਰਕਾਰ ਦੇ ਬਜਟ ਸੈਸ਼ਨ 2024-25 ਦੀ ਅੱਜ ਤੋਂ ਸ਼ੁਰੂ ਹੋ ਗਈ ਹੈ। ਬਜਟ ਸੈਸ਼ਨ ਦੀ ਸ਼ੁਰੂਆਤ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਤੋਂ ਹੋਈ। ਵਿਰੋਧੀ ਪਾਰਟੀਆਂ ਕਿਸਾਨ ਅੰਦੋਲਨ ਅਤੇ ਸ਼ੁਭਕਰਨ ਦੀ ਮੌਤ ਸਮੇਤ ਕਈ ਮੁੱਦਿਆਂ 'ਤੇ 'ਆਪ' ਸਰਕਾਰ ਨੂੰ ਘੇਰਦੇ ਹੋਏ ਜੰਮਕੇ ਨਾਅਰੇਬਾਜ਼ੀ ਕੀਤੀ। ਗਵਰਨਰ ਵੱਲੋਂ ਕਈ ਵਾਰ ਚੁੱਪ ਕਰਨ ਅਤੇ ਬੈਠਣ ਦੀ ਅਪੀਲ ਕੀਤੀ ਪਰ ਵਿਰੋਧੀਆਂ ਉਨ੍ਹਾਂ ਦੀ ਇੱਕ ਨਾ ਸੁਣ ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਭਾਸ਼ਣ ਬੰਦ ਕਰ ਦਿੱਤਾ। ਅਤੇ ਵਿਧਾਨਸਭਾ ਤੋਂ ਬਾਹਰ ਚਲੇ ਗਏ।


COMMERCIAL BREAK
SCROLL TO CONTINUE READING

ਹੰਗਾਮੇਦਾਰ ਸੈਸ਼ਨ ਦੀ ਸ਼ੁਰੂਆਤ


ਕਾਂਗਰਸ ਪਾਰਟੀ ਨੇ ਕਿਸਾਨ ਅੰਦੋਲਨ ਅਤੇ ਸ਼ੁਭਕਰਨ ਦੀ ਮੌਤ ਸਮੇਤ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਲੈਕੇ ਸਰਕਾਰ ਨੂੰ ਜੰਮਕੇ ਘੇਰਿਆ। ਜਦੋਂ ਰਾਜਪਾਲ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤਾ ਤਾਂ ਵਿਰੋਧੀਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਗਵਰਨਰ ਨੇ ਵਿਰੋਧੀਆਂ ਨੂੰ ਬੇਨਤੀ ਕੀਤੀ ਕਿ ਉਹ ਸ਼ਾਂਤ ਰਹਿਕੇ ਆਪਣੀਆਂ ਸੀਟਾਂ ਤੇ ਬੈਠ ਜਾਣ ਅਤੇ ਭਾਸ਼ਣ ਸੁਣ ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ। ਜਿਸ ਤੋਂ ਬਾਅਦ ਗਵਰਨਰ ਨੇ ਆਪਣਾ ਭਾਸ਼ਣ ਵਿਚਾਲੇ ਹੀ ਛੱਡ ਦਿੱਤਾ ਅਤੇ ਵਿਧਾਨਸਭਾ ਚੋਂ ਬਾਹਰ ਚਲੇ ਗਏ। ਜਿਸ ਤੋਂ ਸਪੀਕਰ ਨੇ ਸਦਨ ਦੀ ਕਾਰਵਾਈ ਨੂੰ ਕੁੱਝ ਸਮੇਂ ਲਈ ਮੁਲਤਵੀ ਕਰ ਦਿੱਤਾ। 



ਵਿਰੋਧੀ ਪਾਰਟੀਆਂ ਨੇ ਕੀਤੀ FIR ਦੀ ਮੰਗ


ਸੈਸ਼ਨ ਦੀ ਕਾਰਵਾਈ ਮੁਲਤਵੀ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਜਦੋਂ ਕਿਸੇ ਗਵਰਨਰ ਨੇ ਆਪਣਾ ਭਾਸ਼ਣ ਅਧ ਵਿਚਕਾਰ ਛੱਡ ਦਿੱਤਾ ਹੋਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਸੂਬੇ ਦੀ ਰਾਖੀ ਕਰਨ ਵਿੱਚ ਨਾ ਫੇਲ੍ਹ ਸਾਬਿਤ ਹੋਏ ਹਨ। ਇਸ ਲਈ ਭਗਵੰਤ ਮਾਨ ਨੂੰ ਮੁੱਖ ਮੰਤਰੀ ਰਹਿਣ ਦਾ ਅਧਿਕਾਰ ਨਹੀਂ ਹੈ।ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਨ ਸਰਕਾਰ ਤੋਂ ਸ਼ੁਭਕਰਨ ਦੀ ਮੌਤ ਅਤੇ ਹਰਿਆਣਾ ਪੁਲਿਸ ਵੱਲੋ ਪੰਜਾਬ ਦੀ ਹੱਦ ਅੰਦਰ ਆਕੇ ਕਿਸਾਨਾਂ ਤੇ ਗੋਲੀਆਂ ਚਲਾਉਣ ਅਤੇ ਟ੍ਰਰੈਕਟਰਾਂ ਦੀ ਭੰਨ ਤੋੜ ਕਰਨ ਦੇ ਮਾਮਲੇ ਵਿੱਚ ਹਰਿਆਣਾ ਪੁਲਿਸ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਦੇ ਖਿਲਾਫ ਬਾਏ ਨੇਮ ਪਰਚਾ ਦਰਜ ਕਰ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਕਿਸਾਨ ਸ਼ੁਭਕਰਨ ਸਿੰਘ ਦਾ ਪੋਸਟਮਾਰਟਮ ਰਾਤ ਦੇ ਹਨੇਰੇ ਵਿੱਚ ਕੀਤਾ ਗਿਆ ਹੈ। ਇਹ ਕਾਨੂੰਨ ਦੀ ਉਲੰਘਣਾ ਹੈ। 



ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ


ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਸਰਕਾਰ ਨੇ ਮਹਿਲਾਵਾਂ ਨੂੰ 2 ਹਜ਼ਾਰ ਰਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਨੂੰ ਬਣੇ ਦੋ ਸਾਲ ਪੂਰੇ ਹੋਣ ਜਾ ਰਹੇ ਹਨ। ਹਾਲੇ ਤੱਕ ਸਰਕਾਰ ਨੇ ਉਹ ਵਾਅਦਾ ਪੂਰਾ ਨਹੀਂ ਕੀਤਾ। ਸੁੱਖੀ ਨੇ ਐਸੀ ਵਿਦਿਆਰਥੀਆਂ ਦੇ ਵਜੀਫੇ ਨੂੰ ਲੈਕੇ ਵੀ ਸਰਕਾਰ ਨੂੰ ਘੇਰਿਆ ਅਤੇ ਮੰਗ ਕੀਤੀ ਸੀ। ਵਿਦਿਆਰਥੀਆਂ ਨੂੰ ਜਲਦ ਤੋਂ ਜਲਦ ਵਜੀਫੇ ਦਿੱਤੇ ਜਾਣ ਤਾਂ ਜੋ ਉਹ ਆਪਣੀ ਪੜਾਈ ਪੂਰੀ ਕਰ ਸਕਣ।


ਹਰਪਾਲ ਚੀਮਾ ਦਾ ਵਿਰੋਧੀਆਂ 'ਤੇ ਨਿਸ਼ਾਨਾ


ਕਾਂਗਰਸ ਪਾਰਟੀ ਨੂੰ ਸਿਰਫ ਸਸਤੀ ਸ਼ੌਹਰਤ ਲਈ ਸਦਨ ਦਾ ਅਪਮਾਨ ਕਰਨ ਲਈ ਕਰੜੇ ਹੱਥੀ ਲੈਂਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਰਵਾਇਤਾਂ ਅਤੇ ਨਿਯਮਾਂ ਅਨੁਸਾਰ ਬਜ਼ਟ ਸੈਸ਼ਨ ਦੀ ਕਾਰਵਾਈ ਹਮੇਸ਼ਾਂ ਸੂਬੇ ਦੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਉਪਰੰਤ ਅਕਾਲ ਚਲਾਣਾ ਕਰ ਗਈਆਂ ਨਾਮਵਰ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਰਧਾਂਜਲੀਆਂ ਦੌਰਾਨ ਹੀ ਕਿਸਾਨ ਸੰਘਰਸ਼ ਦੌਰਾਨ ਮਾਰੇ ਗਏ ਕਿਸਾਨ ਸ਼ੁੱਭਕਰਨ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਇਹ ਕਾਂਗਰਸ ਪਾਰਟੀ ਇਸੇ ਵਿਧਾਨ ਸਭਾ ਅੰਦਰ ਰਾਤਾਂ ਨੂੰ ਜਾਗ ਕੇ ਰੋਸ ਪ੍ਰਦਰਸ਼ਨ ਕਰਦੀ ਹੁੰਦੀ ਸੀ ਕਿ ਸੈਸ਼ਨ ਲੰਬੇ ਸਮੇਂ ਤੱਕ ਚੱਲਣਾ ਚਾਹੀਦਾ ਹੈ, ਨੇ ਅੱਜ ਸਿਰਫ ਸਸਤੀ ਸ਼ੌਹਰਤ ਲਈ ਲੋਕਤੰਤਰ ਦਾ ਅਪਮਾਨ ਕੀਤਾ।



4 ਮਾਰਚ ਤੱਕ ਕਾਰਵਾਈ ਮੁਲਤਵੀ


ਸਵੇਰ ਦੇ ਰੌਲੇ-ਰੱਪੇ ਮਗਰੋਂ ਦੁਪਹਿਰ 2 ਵਜੇ ਸੈਸ਼ਨ ਦਾ ਆਗਾਜ਼ ਹੋਇਆ ਪਰ ਸ਼ਰਧਾਂਜਲੀਆਂ ਦੇਣ ਦੇ ਨਾਲ ਹੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੋਮਵਾਰ (4 ਮਾਰਚ) 11 ਵਜੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ।