Shri Anandpur Sahib: ਨਵੇਂ ਸਾਲ ਦੇ ਪਹਿਲੇ ਦਿਨ ਮੌਕੇ ਵੱਡੀ ਗਿਣਤੀ ਸੰਗਤਾਂ ਵੱਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
Shri Anandpur Sahib: ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਖਾਸ ਤੌਰ ਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਸਮੁੱਚੇ ਕੰਮਪਲੈਕਸ ਨੂੰ ਰੰਗ ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ ਹੈ।
Shri Anandpur Sahib(ਬਿਮਲ ਕੁਮਾਰ): ਅੱਜ ਨਵੇਂ ਸਾਲ ਦੇ ਪਹਿਲੇ ਦਿਨ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਨੇ ਨਤਮਸਤਕ ਹੋ ਨੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਉਧਰ ਇਸ ਤੋਂ ਇਲਾਵਾ ਵਿਰਾਸਤ ਏ ਖਾਲਸਾ ਵਿਖੇ ਵੀ ਮਿਊਜ਼ੀਅਮ ਦੇਖਣ ਲਈ ਸ਼ਰਧਾਲੂਆਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ।
ਇਸ ਮੌਕੇ ਵੱਖ-ਵੱਖ ਲੋਕਾਂ ਨੇ ਸਾਡੇ ਨਾਲ ਗੱਲ ਕਰਦਿਆਂ ਕਿਹਾ ਕਿ ਅੱਜ ਨਵੇਂ ਸਾਲ ਦਾ ਪਹਿਲਾ ਦਿਨ ਹੈ ਤੇ ਜਿੱਥੇ ਉਹ ਨਵੇਂ ਸਾਲ ਦੀਆਂ ਸਾਰੀ ਸੰਗਤ ਨੂੰ ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੰਦੇ ਹਨ ਉੱਥੇ ਹੀ ਅੱਜ ਉਹ ਬੇਹੱਦ ਖੁਸ਼ ਹਨ ਕਿ ਉਹਨਾਂ ਨੂੰ ਗੁਰੂ ਨਗਰੀ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਤਖਤ ਸ਼੍ਰੀ ਕੇਸਗੜ ਸਾਹਿਬ ਵਿਖੇ ਨਤ ਮਸਤਕ ਹੋਣ ਦਾ ਮੌਕਾ ਮਿਲਿਆ। ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਖਾਸ ਤੌਰ ਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਸਮੁੱਚੇ ਕੰਮਪਲੈਕਸ ਨੂੰ ਰੰਗ ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸ ਤੋਂ ਇਲਾਵਾ ਲੰਗਰਾਂ ਅਤੇ ਸਰਾਵਾਂ ਦੇ ਪ੍ਰਬੰਧ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਕੀਤੇ ਗਏ ਹਨ।