Prakash Singh Badal Death Anniversary: ਪੰਜਾਬ ਸਿਆਸਤ ਵਿੱਚ ਘਾਗ ਨੇਤਾ ਵਜੋਂ ਮਸ਼ਹੂਰ ਹੋਏ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਪਹਿਲੀ ਬਰਸੀ ਮਨਾਈ ਗਈ। ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਬਾਦਲ ਵਿੱਚ ਬਰਸੀ ਸਮਾਗਮ ਕਰਵਾਇਆ ਗਿਆ।


COMMERCIAL BREAK
SCROLL TO CONTINUE READING

ਇਸ ਸਮਾਗਮ ਵਿੱਚ ਵੱਖ-ਵੱਖ ਸ਼ਖ਼ਸੀਅਤਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਨੂੰ ਸ਼ਰਧਾਂਜਲੀ ਭੇਟ ਕੀਤੀ। 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ਮੌਕੇ ਪਿੰਡ ਬਾਦਲ ਵਿੱਚ ਅਕਾਲੀ ਦਲ ਤੇ ਭਾਜਪਾ ਲੀਡਰਸ਼ਿਪ ਦਾ ਇਕੱਠ ਹੋਇਆ। ਪ੍ਰੋਗਰਾਮ ਦੀ ਸ਼ੁਰੂਆਤ ਐਤਵਾਰ ਸਵੇਰੇ ਕਰੀਬ 10 ਵਜੇ ਪਿੰਡ ਬਾਦਲ ਵਿਖੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ। 12 ਵਜੇ ਤੱਕ ਪਾਠ ਖਤਮ ਹੋ ਚੁੱਕਾ ਸੀ।


ਪ੍ਰੋਗਰਾਮ ਲਈ ਪੰਡਾਲ ਕਰੀਬ ਤਿੰਨ ਏਕੜ ਵਿੱਚ ਬਣਾਇਆ ਗਿਆ ਸੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਦੀ ਭਲਾਈ ਲਈ ਸਾਰਿਆਂ ਨੂੰ ਇੱਕ ਝੰਡੇ ਹੇਠ ਇਕਜੁਟ ਹੋਣਾ ਪਵੇਗਾ।  ਬਰਸੀ ਸਮਾਗਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪਹੁੰਚਣ ਦੀ ਚਰਚਾ ਸੀ। ਹਾਲਾਂਕਿ ਉਹ ਦੁਪਹਿਰ ਤੱਕ ਨਹੀਂ ਪਹੁੰਚੇ। ਇਸ ਮੌਕੇ ਪੰਜਾਬ ਭਾਜਪਾ ਦੀ ਵੱਡੀ ਲੀਡਰਸ਼ਿਪ ਵੀ ਪਹੁੰਚੀ ਹੋਈ ਹੈ। ਪ੍ਰਕਾਸ਼ ਸਿੰਘ ਬਾਦਲ (95) ਦੀ ਪਿਛਲੇ ਸਾਲ 25 ਅਪ੍ਰੈਲ ਨੂੰ ਮੌਤ ਹੋ ਗਈ ਸੀ।


ਇਸ ਮੌਕੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੁੱਖ ਮੰਤਰੀ ਹਰਿਆਣਾ ਓਮ ਪ੍ਰਕਾਸ਼ ਚੌਟਾਲਾ, ਪਰਮਜੀਤ ਸਿੰਘ ਸਰਨਾ ਪ੍ਰਧਾਨ ਅਕਾਲੀ ਦਲ ਬਾਦਲ ਦਿੱਲੀ, ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਤਜਿੰਦਰ ਸਿੰਘ ਮਿੱਡੂ ਖੇੜਾ, ਜਗਜੀਤ ਸਿੰਘ ਹਨੀ ਫੱਤਣਵਾਲਾ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਹਰਦੀਪ ਸਿੰਘ ਆਦਿ ਹਾਜ਼ਰ ਸਨ। ਸਮਾਗਮ ਵਿੱਚ ਡਿੰਪੀ ਢਿੱਲੋਂ ਸਮੇਤ ਵੱਖ-ਵੱਖ ਸਿਆਸੀ ਸ਼ਖ਼ਸੀਅਤਾਂ ਨੇ ਪਹੁੰਚ ਕੇ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ।


ਇਹ ਵੀ ਪੜ੍ਹੋ : Jalandhar News: ਕੋਰੀਅਰ ਰਾਹੀਂ ਵਿਦੇਸ਼ 'ਚ ਨਸ਼ਾ ਸਪਲਾਈ ਕਰਨ ਵਾਲੇ 9 ਮੁਲਜ਼ਮ ਗ੍ਰਿਫ਼ਤਾਰ; 22 ਕਿਲੋ ਅਫੀਮ ਬਰਾਮਦ


1957 ਤੋਂ 2017 ਤੱਕ ਉਹ ਹਮੇਸ਼ਾ ਕਿਸੇ ਨਾ ਕਿਸੇ ਵਿਧਾਨ ਸਭਾ ਜਾਂ ਲੋਕ ਸਭਾ ਦਾ ਹਿੱਸਾ ਰਹੇ ਹਨ। ਬੇਸ਼ੱਕ ਉਹ 2022 ਵਿੱਚ ਆਪਣੀ ਪਿਛਲੀ ਚੋਣ ਨਹੀਂ ਜਿੱਤ ਸਕੇ ਪਰ ਸਿਆਸੀ ਜੀਵਨ ਵਿੱਚ ਸਭ ਤੋਂ ਲੰਮੇ ਅਰਸੇ ਤੱਕ ਰਹਿਣ ਵਾਲੀਆਂ ਕੁਝ ਸ਼ਖਸੀਅਤਾਂ ਵਿੱਚ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਸਭ ਤੋਂ ਉੱਪਰ ਰਹੇਗਾ।


ਇਹ ਵੀ ਪੜ੍ਹੋ : Machhiwara News: ਵਿਆਹੁਤਾ ਵੱਲੋਂ ਜ਼ਹਿਰ ਨਿਗਲਣ ਤੋਂ ਬਾਅਦ ਪੇਕਿਆਂ ਨੇ ਹਸਪਤਾਲ 'ਚ ਸਹੁਰੇ ਪਰਿਵਾਰ 'ਤੇ ਕੀਤਾ ਹਮਲਾ; 3 ਜਣੇ ਗ੍ਰਿਫ਼ਤਾਰ