Hola Mohalla News: ਸਿੱਖ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਛੇ ਰੋਜ਼ਾ ਕੌਮੀ ਤਿਉਹਾਰ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਸਮਾਪਤੀ ਅੱਜ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਹੋਈ।
Trending Photos
Hola Mohalla News (ਬਿਮਲ ਸ਼ਰਮਾ) : ਸਿੱਖ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਛੇ ਰੋਜ਼ਾ ਕੌਮੀ ਤਿਉਹਾਰ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਸਮਾਪਤੀ ਅੱਜ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਹੋਈ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ। ਇਸ ਵਿੱਚ ਹਜ਼ੂਰੀ ਰਾਗੀ ਜਥੇ ਵੱਲੋਂ ਸੰਗਤ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ।
ਇਸ ਮੌਕੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵੱਲੋਂ ਜਿੱਥੇ ਪਹਿਲੇ ਪੜਾਅ ਦੀ ਸਮਾਪਤੀ ਦੀ ਅਰਦਾਸ ਕੀਤੀ ਗਈ ਉੱਥੇ ਹੀ ਉਨ੍ਹਾਂ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਕੱਲ੍ਹ ਸ਼ੁਰੂ ਹੋ ਰਹੇ ਦੂਜੇ ਪੜਾਅ ਬਾਰੇ ਵੀ ਸੰਗਤ ਨੂੰ ਅਪੀਲ ਕੀਤੀ।
ਇਸ ਮੌਕੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿੱਥੇ ਪਹਿਲੇ ਪੜਾਅ ਕੀਰਤਪੁਰ ਸਾਹਿਬ ਵਿੱਚ ਚੜ੍ਹਦੀ ਕਲਾ ਨਾਲ ਸੰਪੂਰਨ ਹੋਣ ਦੀ ਸੰਗਤ ਨੂੰ ਵਧਾਈ ਦਿੱਤੀ ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਕੱਲ੍ਹ ਤੋਂ ਸ਼੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੂਜੇ ਪੜਾਅ ਦੀ ਆਰੰਭਤਾ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਉਨ੍ਹਾਂ ਨੇ ਸੰਗਤ ਨੂੰ ਹੁਮ-ਹੁਮਾ ਕੇ ਤਖ਼ਤ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਵਿਖੇ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਸੰਗਤ ਵੱਧ ਚੜ੍ਹ ਕੇ ਗੁਰੂ ਦੇ ਬਖਸ਼ੇ ਕੌਮੀ ਤਿਉਹਾਰ ਹੋਲੇ-ਮਹੱਲੇ ਵਿੱਚ ਪਹੁੰਚ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ।
ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਹਿਮਾਚਲ ਪ੍ਰਦੇਸ਼ ਤੋਂ ਮੈਂਬਰ ਦਲਜੀਤ ਸਿੰਘ ਭਿੰਡਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਕਾਬਿਲੇਗੌਰ ਹੈ ਕਿ ਦੂਜੇ ਪੜਾਅ ਤਹਿਤ 24, 25 ਅਤੇ 26 ਮਾਰਚ ਨੂੰ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮਨਾਇਆ ਜਾਵੇਗਾ।
ਇਸ ਦੌਰਾਨ ਲੱਖਾਂ ਦੀ ਤਾਦਾਦ ਵਿੱਚ ਸੰਗਤ ਗੁਰੂ ਘਰਾਂ 'ਚ ਨਤਮਸਤਕ ਹੋਵੇਗੀ। 26 ਮਾਰਚ ਨੂੰ ਮਹੱਲਾ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਇੱਥੋਂ ਸ਼ਾਇਰੀ ਹੋ ਕੇ ਚਰਨ ਗੰਗਾ ਸਟੇਡੀਅਮ ਜਾ ਕੇ ਸਮਾਪਤ ਹੋਵੇਗਾ। ਜਿੱਥੇ ਨਿਹੰਗ ਸਿੰਘ ਫ਼ੌਜਾਂ ਗੱਤਕੇ ਤੇ ਮਾਰਸ਼ਲ ਦੇ ਕਰਤੱਬ ਦਿਖਾਉਣਗੇ।