Prakash Purab: ਸ਼੍ਰੋਮਣੀ ਕਮੇਟੀ ਵੱਲੋਂ ਅੱਜ ਮਨਾਇਆ ਜਾ ਰਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
Advertisement
Article Detail0/zeephh/zeephh2413984

Prakash Purab: ਸ਼੍ਰੋਮਣੀ ਕਮੇਟੀ ਵੱਲੋਂ ਅੱਜ ਮਨਾਇਆ ਜਾ ਰਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

Prakash Purab: ਸਿੱਖਾਂ ਦੇ ਪੰਜਵੇਂ ਗੁਰੂ, ਗੁਰੂ ਅਰਜਨ ਦੇਵ ਜੀ ਨੇ 1604 ਵਿੱਚ ਦਰਬਾਰ ਸਾਹਿਬ ਵਿੱਚ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ। ਪਹਿਲੀ ਪਾਤਸ਼ਾਹੀ ਤੋਂ ਛੇਵੀਂ ਪਾਤਸ਼ਾਹੀ ਤੱਕ ਆਪਣਾ ਜੀਵਨ ਸਿੱਖ ਧਰਮ ਦੀ ਸੇਵਾ ਨੂੰ ਸਮਰਪਿਤ ਕਰਨ ਵਾਲੇ ਬਾਬਾ ਬੁੱਢਾ ਜੀ ਪਹਿਲੇ ਗ੍ਰੰਥੀ ਬਣੇ।

Prakash Purab: ਸ਼੍ਰੋਮਣੀ ਕਮੇਟੀ ਵੱਲੋਂ ਅੱਜ ਮਨਾਇਆ ਜਾ ਰਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

Prakash Purab:  ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਹਰ ਸਾਲ ਦੀ ਤਰ੍ਹਾਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਵੱਖ-ਵੱਖ ਸਮਾਗਮ ਸ਼ੁਰੂ ਹੋ ਚੁੱਕੇ ਹਨ। ਪ੍ਰਕਾਸ਼ ਪੁਰਬ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਖੂਬਸੂਰਤ ਫੁੱਲਾਂ ਨਾਲ ਸਜਾਇਆ ਗਿਆ ਹੈ। ਪ੍ਰਕਾਸ਼ ਪੁਰਬ ਮੌਕੇ ਭਲਕੇ 4 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਖਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਮੌਕੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸੰਗਤਾਂ ਹਾਜ਼ਰੀ ਭਰਨਗੀਆਂ।

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਣਗੇ ਅਤੇ ਸ਼ਾਮ ਨੂੰ ਦੀਪਮਾਲਾ ਤੇ ਆਤਿਸ਼ਬਾਜ਼ੀ ਹੋਵੇਗੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਅਤੇ ਖੂਬਸੂਰਤ ਦੀਪਮਾਲਾ ਵੀ ਸੰਗਤ ਲਈ ਵਿਸ਼ੇਸ਼ ਤੌਰ ’ਤੇ ਖਿੱਚ ਦਾ ਕੇਂਦਰ ਬਣ ਰਹੀ ਹੈ।

ਸਿੱਖਾਂ ਦੇ ਪੰਜਵੇਂ ਗੁਰੂ, ਗੁਰੂ ਅਰਜਨ ਦੇਵ ਜੀ ਨੇ 1604 ਵਿੱਚ ਦਰਬਾਰ ਸਾਹਿਬ ਵਿੱਚ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ। ਪਹਿਲੀ ਪਾਤਸ਼ਾਹੀ ਤੋਂ ਛੇਵੀਂ ਪਾਤਸ਼ਾਹੀ ਤੱਕ ਆਪਣਾ ਜੀਵਨ ਸਿੱਖ ਧਰਮ ਦੀ ਸੇਵਾ ਨੂੰ ਸਮਰਪਿਤ ਕਰਨ ਵਾਲੇ ਬਾਬਾ ਬੁੱਢਾ ਜੀ ਪਹਿਲੇ ਗ੍ਰੰਥੀ ਬਣੇ।

ਬਾਅਦ ਵਿੱਚ ਇਸ ਸਬੰਧ ਵਿੱਚ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਹੁਕਮ ਜਾਰੀ ਕੀਤਾ ਕਿ ਸਾਰੇ ਸਿੱਖ ਹੁਣ ਗੁਰੂ ਗ੍ਰੰਥ ਸਾਹਿਬ ਨੂੰ ਮੰਨਣਗੇ। ਸਿੱਖਾਂ ਦੇ ਪੰਜਵੇਂ ਗੁਰੂ, ਗੁਰੂ ਅਰਜਨ ਦੇਵ ਜੀ ਨੇ 1604 ਵਿੱਚ ਦਰਬਾਰ ਸਾਹਿਬ ਵਿੱਚ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ। ਪਹਿਲੇ ਪ੍ਰਕਾਸ਼ 'ਤੇ ਸੰਗਤਾਂ ਨੇ ਕੀਰਤਨ ਦੀਵਾਨ ਸਜਾਏ ਅਤੇ ਬਾਬਾ ਬੁੱਢਾ ਜੀ ਨੇ ਬਾਣੀ ਦਾ ਪਾਠ ਆਰੰਭ ਕੀਤਾ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਖੂਬਸੂਰਤ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ 40 ਟਨ ਵਿਦੇਸ਼ੀ ਫੁੱਲਾਂ ਨਾਲ ਸਜਾਵਟ ਕੀਤੀ ਜਾ ਰਹੀ ਹੈ।

Trending news