Mansa News: ਮਾਨਸੂਨ ਦੀ ਪਹਿਲੀ ਬਰਸਾਤ ਨੇ ਖੋਲ੍ਹੀ ਨਗਰ ਕੌਂਸਲ ਮਾਨਸਾ ਦੇ ਨਿਕਾਸੀ ਪ੍ਰਬੰਧਾਂ ਦੀ ਪੋਲ
Mansa News: ਕੁਝ ਘੰਟਿਆਂ ਦੇ ਪਏ ਮੀਂਹ ਨੇ ਜਿੱਥੇ ਪਿਛਲੇ ਦਿਨੀਂ ਪੈ ਰਹੀ ਭਾਰੀ ਗਰਮੀ ਤੋਂ ਛੁਟਕਾਰਾ ਦਿੱਤਾ ਹੈ ਉੱਥੇ ਹੀ ਦੇ ਮਾਨਸਾ ਵਸਨੀਕਾਂ ਲਈ ਬਰਸਾਤ ਮੁਸੀਬਤ ਬਣ ਗਈ।
Mansa News(Sanjeev kumar): ਮਾਨਸਾ 'ਚ ਅੱਜ ਮਾਨਸੂਨ ਦੀ ਪਹਿਲੀ ਬਰਸਾਤ ਨੇ ਹੀ ਸ਼ਹਿਰ ਦੇ ਬਰਸਾਤੀ ਪਾਣੀ ਦੇ ਨਿਕਾਸੀ ਦੇ ਪ੍ਰਬੰਧਾਂ ਦੀ ਪੋਲ ਖੋਲ ਦਿੱਤੀ ਹੈ। ਜਿਸ ਕਾਰਨ ਮਾਨਸਾ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਬਰਸਾਤੀ ਪਾਣੀ ਭਰ ਜਾਣ ਕਾਰਨ ਜਿੱਥੇ ਗਲੀਆਂ ਵਿੱਚ ਪਾਣੀ ਇਕੱਠਾ ਹੋ ਗਿਆ ਹੈ। ਜਿਸ ਕਾਰਨ ਲੋਕਾਂ ਦੇ ਘਰਾਂ ਦੇ ਵਿੱਚ ਮੀਂਹ ਦਾ ਪਾਣੀ ਵੜ ਗਿਆ ਅਤੇ ਕਾਫੀ ਨੁਕਸਾਨ ਵੀ ਹੋ ਗਿਆ ਹੈ। ਕੁਝ ਘੰਟਿਆਂ ਦੇ ਪਏ ਮੀਂਹ ਨੇ ਜਿੱਥੇ ਪਿਛਲੇ ਦਿਨੀਂ ਪੈ ਰਹੀ ਭਾਰੀ ਗਰਮੀ ਤੋਂ ਛੁਟਕਾਰਾ ਦਿੱਤਾ ਹੈ ਉੱਥੇ ਹੀ ਦੇ ਮਾਨਸਾ ਵਸਨੀਕਾਂ ਲਈ ਬਰਸਾਤ ਮੁਸੀਬਤ ਬਣ ਗਈ।
ਬਰਸਾਤ ਕਾਰਨ ਸੜਕਾਂ ’ਤੇ ਪਾਣੀ ਹੀ ਪਾਣੀ ਖੜ੍ਹਾ ਹੈ, ਜਿਸ ਕਾਰਨ ਦੁਕਾਨਦਾਰ ਕਾਫੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਜਿਸ ਕਾਰਨ ਦੁਕਾਨਦਾਰਾਂ ਦਾ ਸਾਰਾ ਸਾਮਾਨ ਖਰਾਬ ਹੋ ਗਿਆ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸਰਕਾਰ ਦੀ ਅਣਗਹਿਲੀ ਕਾਰਨ ਮਾਨਸਾ ਦਾ ਸੀਵਰੇਜ ਪਿਛਲੇ ਕਾਫੀ ਸਮੇਂ ਤੋਂ ਬੰਦ ਪਿਆ ਹੈ, ਜਿਸ ਕਾਰਨ ਮਾਨਸਾ ਵਿੱਚ ਸੀਵਰੇਜ ਦਾ ਪਾਣੀ ਲੋਕਾਂ ਲਈ ਘਾਤਕ ਸਿੱਧ ਹੋ ਰਿਹਾ ਹੈ।
ਜਿਸ ਕਾਰਨ ਸੀਵਰੇਜ ਦੇ ਗੰਦੇ ਪਾਣੀ ਕਾਰਨ ਬਿਮਾਰੀਆਂ ਫੈਲ ਰਹੀਆਂ ਹਨ ਮਾਨਸਾ ਸ਼ਹਿਰ ਵਿੱਚ ਅੱਜ ਮਾਨਸੂਨ ਦੀ ਪਹਿਲੀ ਬਰਸਾਤ ਕਾਰਨ ਬਰਸਾਤ ਦਾ ਪਾਣੀ ਖੜ੍ਹਾ ਹੋ ਗਿਆ ਹੈ ਅਤੇ ਇਸ ਪਾਣੀ ਕਾਰਨ ਡੇਂਗੂ ਵਰਗੀਆਂ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ: Krishna Advani News: ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਮੁੜ ਵਿਗੜੀ, ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ
ਉਨ੍ਹਾਂ ਦੱਸਿਆ ਕਿ ਵਾਰ ਵਾਰ ਨਿਕਾਸੀ ਪ੍ਰਬੰਧਾ ਬਾਰੇ ਸ਼ਿਕਾਇਤਾਂ ਕਰਨ ਤੋਂ ਬਾਅਦ ਵੀ ਨਗਰ ਕੌਂਸਲ ਅਤੇ ਪ੍ਰਸਾਸਨ ਨੇ ਕੋਈ ਸੁਣਵਾਈ ਨਹੀਂ ਕੀਤੀ ਜਿਸ ਕਾਰਨ ਭਾਰੀ ਬਰਸਾਤ ਪੈਣ ਤੋਂ ਬਾਅਦ ਸਹਿਰ ਦੀਆਂ ਗਲੀਆਂ ਨੇ ਛੱਪੜ ਦਾ ਰੂਪ ਧਾਰ ਲਿਆ। ਸ਼ਹਿਰ ਵਾਸੀਆਂ ਨੇ ਨਗਰ ਕੌਂਸਲ ਅਧਿਕਾਰੀਆਂ ਨੂੰ ਬਰਸਾਤੀ ਪਾਣੀ ਦੇ ਪ੍ਰਬੰਧਾਂ ਨੂੰ ਦਰੁਸਤ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਉਨ੍ਹਾਂ ਦਾ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਾਅਦ ਹੋ ਸਕੇ।
ਇਹ ਵੀ ਪੜ੍ਹੋ: Nri News: ਭਾਰਤੀ ਮੂਲ ਦੇ 'ਗੁਰੂ' ਖਿਲਾਫ ਜਿਨਸੀ ਸ਼ੋਸ਼ਣ ਦੇ ਲੱਗੇ ਇਲਜ਼ਾਮ