Same Sex Marriage News: ਸਮਲਿੰਗੀ ਵਿਆਹ ਉਪਰ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਦੇ ਉੱਪਰ ਫੈਸਲਾ ਛੱਡ ਦਿੱਤਾ ਗਿਆ ਹੈ। ਇਸ ਦਰਮਿਆਨ ਨੈਸ਼ਨਲ ਲੋਕ ਅਦਾਲਤ ਦੀ ਪਹਿਲੀ ਟਰਾਂਸਜੈਂਡਰ ਨੇ ਕਿਹਾ ਕਿ ਸ਼ੁਰੂ ਤੋਂ ਹੀ ਉਨ੍ਹਾਂ ਦੇ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਮੋਹਿਨੀ ਮਹੰਤ ਨੇ ਕਿਹਾ ਕਿ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਸਮਲਿੰਗੀ ਵਿਆਹ ਸਬੰਧੀ ਫੈਸਲੇ ਤੋਂ ਕਾਫੀ ਉਮੀਦ ਸੀ ਪਰ ਸੁਪਰੀਮ ਕੋਰਟ ਉਨ੍ਹਾਂ ਦੀਆਂ ਉਮੀਦਾਂ ਉਤੇ ਖਰੀ ਨਹੀਂ ਉੱਤਰੀ। ਉਨ੍ਹਾਂ ਨੇ ਕਿਹਾ ਕਿ ਟਰਾਂਸਜੈਂਡਰ ਸ਼ੁਰੂ ਤੋਂ ਹੀ ਸੰਘਰਸ਼ ਸ਼ੁਰੂ ਕਰਦੇ ਹਨ ਤੇ ਮਰਦੇ ਦਮ ਤੱਕ ਸੰਘਰਸ਼ ਜਾਰੀ ਰਹਿੰਦਾ ਹੈ।


ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵਾਸਤੇ ਅਲੱਗ ਬਾਥਰੂਮ ਹੋਣਾ ਚਾਹੀਦਾ ਹੈ, ਜੋ ਕੇਂਦਰ ਸਰਕਾਰ ਦੀ ਸਕੀਮਾਂ ਹੁੰਦੀਆਂ ਹੈ ਉਹ ਵੀ ਉਨ੍ਹਾਂ ਦਾ ਫਾਇਦਾ ਚੁੱਕ ਸਕਣ। ਮੋਹਨੀ ਮਹੰਤ ਨੇ ਪੰਜਾਬ ਸਰਕਾਰ ਨੂੰ ਵੀ ਆਪਣੀ ਸਲਾਹ ਦਿੱਤੀ ਕਿ ਉਨ੍ਹਾਂ ਨੂੰ ਵੀ ਟਰਾਂਸਜੈਂਡਰਾਂ ਦੀ ਸਾਰ ਲੈਣੀ ਚਾਹੀਦੀ ਹੈ।


ਇਹ ਵੀ ਪੜ੍ਹੋ : CM vs Governor: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਨੂੰ ਮੁੜ ਲਿਖੀ ਚਿੱਠੀ; ਕਈ ਸਵਾਲ ਕੀਤੇ ਖੜ੍ਹੇ


ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਦੂਜੇ ਸੂਬਿਆਂ ਵਿੱਚ ਟਰਾਂਸਜੈਂਡਰ ਵੈਲਫੇਅਰ ਬੋਰਡ ਬਣੇ ਹੋਏ ਹਨ ਪਰ ਪੰਜਾਬ ਵਿੱਚ ਕੋਈ ਵੀ ਇਸ ਤਰ੍ਹਾਂ ਦਾ ਬੋਰਡ ਉਨ੍ਹਾਂ ਵਾਸਤੇ ਨਹੀਂ ਬਣਾਇਆ ਗਿਆ ਹੈ।  ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਵੀ ਟਰਾਂਸਜੈਂਡਰ ਵੈਲਫੇਅਰ ਬੋਰਡ ਬਣਾਏ ਜਾਣ। ਉਨ੍ਹਾਂ ਨੇ ਕਿਹਾ ਕਿ ਉਹ ਮਰਦੇ ਦਮ ਤੱਕ ਆਪਣੇ ਅਧਿਕਾਰਾਂ ਦੇ ਲਈ ਲੜਦੇ ਰਹਿਣਗੇ।


ਕਾਬਿਲੇਗੌਰ ਹੈ ਕਿ ਸਮਲਿੰਗੀ ਵਿਆਹ 'ਤੇ ਸੁਪਰੀਮ ਕੋਰਟ ਨੇ ਆਪਣਾ ਵੱਡਾ ਫੈਸਲਾ ਸੁਣਾਇਆ। ਸੁਪਰੀਮ ਕੋਰਟ ਦੀ 5 ਜੱਜਾਂ ਦੀ ਬੈਂਚ ਨੇ ਸਮਲਿੰਗੀ ਵਿਆਹ ਨੂੰ ਲੈ ਕੇ ਵੰਡਿਆ ਹੋਇਆ ਫੈਸਲਾ ਦਿੱਤਾ ਹੈ। CJI DY ਚੰਦਰਚੂੜ ਨੇ ਪਹਿਲਾਂ ਆਪਣਾ ਫੈਸਲਾ ਸੁਣਾਇਆ ਅਤੇ ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ। ਸੀਜੇਆਈ ਨੇ ਕਿਹਾ ਕਿ ਇਹ ਸੰਸਦ ਦੇ ਅਧਿਕਾਰ ਖੇਤਰ ਦਾ ਮਾਮਲਾ ਹੈ।


ਹਾਲਾਂਕਿ ਸੀਜੇਆਈ ਨੇ ਸਮਲਿੰਗੀ ਜੋੜੇ ਨੂੰ ਬੱਚਾ ਗੋਦ ਲੈਣ ਦਾ ਅਧਿਕਾਰ ਦਿੱਤਾ ਹੈ। ਸੀਜੇਆਈ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਸਮਲਿੰਗੀਆਂ ਲਈ ਢੁਕਵੇਂ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ। ਸੀਜੇਆਈ ਡੀਵਾਈ ਚੰਦਰਚੂੜ ਨੇ ਕਿਹਾ ਕਿ ਇੱਕ ਟਰਾਂਸਜੈਂਡਰ ਆਦਮੀ ਨੂੰ ਇੱਕ ਔਰਤ ਨਾਲ ਵਿਆਹ ਕਰਨ ਦਾ ਅਧਿਕਾਰ ਹੈ। ਇੱਕ ਟਰਾਂਸਜੈਂਡਰ ਔਰਤ ਨੂੰ ਇੱਕ ਮਰਦ ਨਾਲ ਵਿਆਹ ਕਰਨ ਦਾ ਅਧਿਕਾਰ ਹੈ ਅਤੇ ਟ੍ਰਾਂਸਜੈਂਡਰ ਔਰਤਾਂ ਅਤੇ ਟ੍ਰਾਂਸਜੈਂਡਰ ਮਰਦ ਵੀ ਵਿਆਹ ਕਰ ਸਕਦੇ ਹਨ। ਜੇਕਰ ਇਜਾਜ਼ਤ ਨਹੀਂ ਦਿੱਤੀ ਜਾਂਦੀ ਹੈ, ਤਾਂ ਇਹ ਟ੍ਰਾਂਸਜੈਂਡਰ ਐਕਟ ਦੀ ਉਲੰਘਣਾ ਹੋਵੇਗੀ।


ਇਹ ਵੀ ਪੜ੍ਹੋ : Punjab CM Bhagwant Mann Birthday: ਕਾਮੇਡੀਅਨ ਤੋਂ ਮੁੱਖ ਮੰਤਰੀ ਬਣੇ ਭਗਵੰਤ ਮਾਨ ਦੇ ਜੀਵਨ 'ਚ '16 ਨੰਬਰ' ਬੇਹੱਦ ਖਾਸ


ਅਨੰਦਪੁਰ ਸਾਹਿਬ ਤੋਂ ਬਿਮਲ ਕੁਮਾਰ ਦੀ ਰਿਪੋਰਟ