Amritsar News: ਅੰਮ੍ਰਿਤਸਰ ਦੇ ਬਾਰਡਰ ਰੇਂਜ ਦੇ ਡੀਆਈਜੀ ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਉਤੇ ਮਾੜੇ ਅਨਸਰਾਂ ਤੇ ਨਸ਼ੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਸੀਆਈਏ ਸਟਾਫ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਮੁਖਬਰ ਦੀ ਸੂਚਨਾ ਦੇ ਆਧਾਰ ਉਤੇ ਪੰਜ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਜਿਨ੍ਹਾਂ ਕੋਲੋਂ 8 ਲੱਖ 50 ਹਜ਼ਾਰ ਰੁਪਏ ਡਰੱਗ ਮਨੀ ਤੇ 160 ਗ੍ਰਾਮ ਹੈਰੋਇਨ ਦੋ .30 ਬੋਰ ਪਿਸਟਲ, ਇੱਕ ਆਈ-10 ਗੱਡੀ, ਇੱਕ ਕੰਡਾ, ਚਾਰ ਮੋਬਾਈਲ ਫੋਨ ਅਤੇ ਇੱਕ ਮੋਟਰਸਾਈਕਲ ਸਮੇਤ ਪੰਜ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।


COMMERCIAL BREAK
SCROLL TO CONTINUE READING

ਇਸ ਮੌਕੇ ਐਸਐਸਪੀ ਦਿਹਾਤੀ ਚਰਨਜੀਤ ਸਿੰਘ ਸੋਹਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੀਆਈਏ ਸਟਾਫ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਉਨ੍ਹਾਂ ਵੱਲੋਂ ਪੰਜ ਨੌਜਵਾਨਾਂ ਨੂੰ ਡਰੱਗ ਮਨੀ ਤੇ ਹੈਰੋਇਨ ਦੇ ਨਾਲ ਕਾਬੂ ਕੀਤਾ। ਉਨ੍ਹਾਂ ਕਿਹਾ ਕਿ ਮੁਖਬਰ ਦੀ ਸੂਚਨਾ ਦੇ ਆਧਾਰ ਉਤੇ ਪੰਜ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਜਿਨ੍ਹਾਂ ਕੋਲੋ 8 ਲੱਖ 50 ਹਜ਼ਾਰ ਰੁਪਏ ਡਰੱਗ ਮਨੀ ਤੇ 160 ਗ੍ਰਾਮ ਹੈਰੋਇਨ ਦੋ .30 ਬੋਰ ਪਿਸਟਲ, ਇੱਕ ਆਈ-10 ਗੱਡੀ, ਇੱਕ ਕੰਡਾ, ਚਾਰ ਮੋਬਾਈਲ ਫੋਨ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ।


ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਖਿਲਾਫ ਵੱਖ-ਵੱਖ ਥਾਣਿਆਂ ਵਿੱਚ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਤੇ ਅੰਮ੍ਰਿਤਸਰ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਨਸ਼ਾ ਤੇ ਹਥਿਆਰ ਸਪਲਾਈ ਕਰਨ ਦਾ ਕੰਮ ਵੀ ਕਰਦੇ ਸਨ।  ਸੀਆਈਏ ਸਟਾਫ ਦੀ ਟੀਮ ਨੇ ਵੱਡੀ ਕਾਮਯਾਬੀ ਹਾਸਿਲ ਹੋਈ ਹੈ।


ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ


ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਪਾਕਿਸਤਾਨ ਦੇ ਸਮੱਗਲਰਾਂ ਦੇ ਨਾਲ ਵੀ ਸਬੰਧ ਹਨ ਉਥੋਂ ਇਹ ਲੋਕ ਹੈਰੋਇਨ ਦੀ ਖੇਪ ਮੰਗਵਾ ਕੇ ਅੱਗੇ ਪੰਜਾਬ ਵਿੱਚ ਸਪਲਾਈ ਕਰਦੇ ਸਨ। ਉਨ੍ਹਾਂ ਨੇ ਕਿਹਾ ਕਿ ਇਹ ਵੀ ਪਤਾ ਲੱਗਾ ਕਿ ਇਹ ਹਥਿਆਰ ਸਪਲਾਈ ਕਰਨ ਦਾ ਕੰਮ ਵੀ ਕਰਦੇ ਹਨ ਅਤੇ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਹਨੂੰ ਅਦਾਲਤ ਤੇ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਦੌਰਾਨ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ : Punjab News: ਪੰਜਾਬ ਸਰਕਾਰ ਨੇ ਮੋਦੀ ਸਰਕਾਰ ਨੂੰ ਲਿਖਿਆ ਪੱਤਰ, ਕਰਜ਼ਾ ਹੱਦ ਵਧਾਉਣ ਦੀ ਕੀਤੀ ਮੰਗ