Amritsar News: ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਦੀ ਅੱਜ ਅੰਮ੍ਰਿਤਸਰ ਵਿੱਚ ਇਕੱਤਰਤਾ ਹੋਈ।
Trending Photos
Amritsar News: ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਦੀ ਅੱਜ ਅੰਮ੍ਰਿਤਸਰ ਵਿੱਚ ਇਕੱਤਰਤਾ ਹੋਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਰੀ ਸਿੱਖ ਕੌਮ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ।
ਉਨ੍ਹਾਂ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਜਾਰੀ ਕੀਤੇ ਸਨ ਕਿ ਬਲਵੰਤ ਸਿੰਘ ਰਾਜੋਆਣਾ ਲਈ ਅਦਾਲਤ ਵਿੱਚ ਪਟੀਸ਼ਨ ਪਾਈ ਜਾਵੇ। ਧਾਮੀ ਨੇ ਕਿਹਾ ਕਿ 2012 ਵਿੱਚ ਸ਼੍ਰੋਮਣੀ ਕਮੇਟੀ ਨੇ ਰਾਸ਼ਟਰਪਤੀ ਨੂੰ ਇੱਕ ਪਟੀਸ਼ਨ ਪਾਈ ਸੀ ਪਰ ਉਹ 7-8 ਸਾਲ ਬੀਤ ਜਾਣ ਤੋਂ ਬਾਅਦ ਵੀ ਕੋਈ ਫੈਸਲਾ ਨਹੀਂ ਹੋਇਆ ਹੈ। ਇਸ ਇਕੱਤਰਤਾ ਵਿੱਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਵਫ਼ਦ ਦੇ ਮੈਂਬਰਾਂ ’ਚ ਹਰਮੀਤ ਸਿੰਘ ਕਾਲਕਾ, ਡਾ. ਬਰਜਿੰਦਰ ਸਿੰਘ ਹਮਦਰਦ, ਬੀਬੀ ਕਮਲਦੀਪ ਕੌਰ ਰਾਜੋਆਣਾ ਅਤੇ ਵਿਰਸਾ ਸਿੰਘ ਵਲਟੋਹਾ ਸਿੰਘ ਸ਼ਾਮਿਲ ਹੋਏ।
ਇਸ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਭੈਣ ਰਾਹੀਂ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ ਤੇ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਗਈ ਪਟੀਸ਼ਨ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਧਾਮੀ ਨੇ ਕਿਹਾ ਕਿ ਤਿੰਨ ਸਾਲ ਉਸ ਗੱਲ ਨੂੰ ਵੀ ਹੋ ਚੱਲੇ ਹਨ ਪਰ ਤਾਰੀਕਾਂ ਤੋਂ ਸਿਵਾਏ ਕੁਝ ਨਹੀਂ ਮਿਲਿਆ। ਸੁਪਰੀਮ ਕੋਰਟ ਵੱਲੋਂ ਭਾਰਤ ਸਰਕਾਰ ਨੂੰ ਤਾੜਨਾ ਵੀ ਕੀਤੀ ਗਈ ਪਰ ਅਲਟੀਮੇਟਲੀ ਉਹ ਪਟੀਸ਼ਨ ਡਿਸਮਿਸ ਕਰ ਦਿੱਤੀ ਗਈ ਜਿਸ ਵਿੱਚ ਕਿਹਾ ਗਿਆ ਸੀ ਕਿ ਕੇਂਦਰ ਸਰਕਾਰ ਸਮਰਥ ਹੈ ਉਹ ਆਪਣੇ ਤੌਰ ਉਤੇ ਫੈਸਲਾ ਲੈ ਸਕਦੀ ਹੈ। ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਤੇ ਇਸ ਦਰਮਿਆਨ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਚਿੱਠੀਆਂ ਲਿਖੀਆਂ।
ਉਨ੍ਹਾਂ ਨੇ ਕਿਹਾ ਕਿ ਕਈ ਸੁਲਝੀਆਂ ਹੋਈਆਂ ਸ਼ਖ਼ਸੀਅਤਾਂ ਸੁਝਾਅ ਦਿੱਤੇ ਹਨ। ਇਹ ਧਰਤੀ ਗੁਰੂਆਂ ਦੇ ਨਾਂ ਉਤੇ ਵੱਸਦੀ ਹੈ ਇਸ ਧਰਤੀ ਤੇ ਅਸੀਂ ਜ਼ੁਲਮ ਵੀ ਬੜੇ ਸਹੇ ਹਨ ਤੇ ਲੜੇ ਵੀ ਹਾਂ ਅਸੀਂ ਕਿਸੇ ਨਾਲ ਟਕਰਾ ਨਹੀਂ ਚਾਹੁੰਦੇ। ਉਨ੍ਹਾਂ ਨੇ ਕਿਹਾ ਕਿ ਉਹ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਸਿਰਫ਼ ਇਨਸਾਫ ਚਾਹੁੰਦੇ ਹਨ। ਅੱਜ ਪ੍ਰਧਾਨ ਮੰਤਰੀ ਨੂੰ ਇੱਕ ਚਿੱਠੀ ਲਿਖੀ ਜਾਵੇਗੀ। ਭਾਈ ਬਲਵੰਤ ਸਿੰਘ ਰਾਜੋਆਣਾ ਤੇ ਭਾਈ ਗੁਰਦੀਪ ਸਿੰਘ ਖਹਿੜਾ ਤੇ ਦਵਿੰਦਰਪਾਲ ਭੁੱਲਰ ਦੀ ਰਿਹਾਈ ਲੈ ਕੇ ਗੱਲਬਾਤ ਕੀਤੀ ਜਾਏਗੀ।
ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮਾਫ ਕਰਕੇ ਉਮਰ ਕੈਦ ਦੀ ਸਜ਼ਾ ਹੋ ਜਾਵੇ ਉਸ ਤੋਂ ਬਾਅਦ ਹੀ ਕੁਝ ਹੱਲ ਹੋਵੇਗਾ। ਉਨ੍ਹਾਂ ਕਿਹਾ ਭਾਈ ਬਲਵੰਤ ਸਿੰਘ ਰਾਜੋਆਣਾ ਹਮੇਸ਼ਾ ਹੀ ਸਰਬੱਤ ਦੇ ਭਲੇ ਲਈ ਤੇ ਸਿੱਖੀ ਸਿਧਾਂਤਾਂ ਦੇ ਅਨੁਕੂਲ ਹੈ। ਉਨ੍ਹਾਂ ਨੇ ਕਿਹਾ ਕਿ ਭਾਈ ਵਿਰਸਾ ਸਿੰਘ ਵਲਟੋਹਾ ਵੱਲੋਂ ਵੀ ਸਾਰਥਕ ਯਤਨ ਕੀਤੇ ਜਾ ਰਹੇ ਹਨ। ਧਾਮੀ ਨੇ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਾਂ ਦੇ ਨਾਲ ਪੂਰੀ ਹਮਦਰਦੀ ਰੱਖਦੇ ਹਨ। ਇਹ ਪੰਜ ਮੈਂਬਰੀ ਕਮੇਟੀ ਪ੍ਰਧਾਨ ਮੰਤਰੀ ਮੋਦੀ ਨਾਲ ਮਿਲਣ ਦਾ ਯਤਨ ਕਰੇਗੀ।
ਇਹ ਵੀ ਪੜ੍ਹੋ : Bhupinder Babbal News: 'ਟੁੱਟ ਪੈਣੇ ਨੇ ਜਲੇਬੀ ਮਾਰੀ' ਤੋਂ ਬਾਅਦ ਬੱਬਲ ਹੁਣ 'ਪੈਰ ਜੋੜ ਕੇ ਗੰਡਾਸੀ ਮਾਰੀ' ਗੀਤ ਨਾਲ ਨਵੀਂ ਪੀੜੀ 'ਚ ਹੋਏ ਮਕਬੂਲ
ਪਰਮਬੀਰ ਸਿੰਘ ਔਲਖ ਦੀ ਰਿਪੋਰਟ