Flood Situation in Punjab: ਹੜ੍ਹਾਂ ਦੇ ਮੱਦੇਨਜ਼ਰ ਸੂਬੇ `ਚ ਹਾਲਾਤ ਕਾਬੂ ਹੇਠ-ਮੁੱਖ ਮੰਤਰੀ
Flood Situation in Punjab: ਪੰਜਾਬ ਵਿੱਚ ਹੜ੍ਹ ਵਰਗੇ ਬਣੇ ਹਾਲਾਤ ਨੂੰ ਲੈ ਕੇ ਮੁੱਖ ਮੰਤਰੀ ਦਾ ਵੱਡਾ ਬਿਆਨ ਸਾਹਮਣਾ ਆ ਰਿਹਾ ਹੈ।
Flood Situation in Punjab: ਪੰਜਾਬ ਵਿੱਚ ਹੜ੍ਹਾਂ ਨੂੰ ਲੈ ਕੇ ਮੁੱਖ ਮੰਤਰੀ ਦਾ ਰਾਹਤ ਭਰਿਆ ਬਿਆਨ ਆਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੇ ਮੱਦੇਨਜ਼ਰ ਹਾਲਾਤ ਕਾਬੂ ਹੇਠ ਹਨ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਇਲਾਕਿਆਂ ਵਿੱਚੋਂ ਵਾਧੂ ਪਾਣੀ ਛੱਡੇ ਜਾਣ ਕਾਰਨ ਸੂਬਾ ਸਰਕਾਰ ਲਗਾਤਾਰ ਹਿਮਾਚਲ ਸਰਕਾਰ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੇ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ ਕਿ ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਨੈਤਿਕ ਫ਼ਰਜ਼ ਬਣਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਲੋਕਾਂ ਦੀ ਮਦਦ ਕਰਨ ਲਈ ਵਚਨਬੱਧ ਹੈ ਤੇ ਇਸ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੈਠੇ ਹਰੇਕ ਵਿਅਕਤੀ ਤੱਕ ਰਾਹ ਪਹੁੰਚਾਈ ਜਾ ਰਹੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਹਾਲਾਤ ਕਾਬੂ ਹੇਠ ਹਨ ਪਰ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਨੂੰ ਹਾਲੇ ਵੀ ਤਰਜੀਹ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Bhakra Dam News: ਬੀਬੀਐਮਬੀ ਦਾ ਬਿਆਨ; ਅਗਲੇ 4-5 ਦਿਨ ਖੁੱਲ੍ਹੇ ਰਹਿਣਗੇ ਭਾਖੜਾ ਡੈਮ ਦੇ ਫਲੱਡ ਗੇਟ
ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਉਹ ਹਾਲਾਤ ਉਤੇ ਨਿੱਜੀ ਤੌਰ ਉਤੇ ਨਜ਼ਰ ਰੱਖ ਰਹੇ ਹਨ ਤੇ ਲੋਕਾਂ ਦੀਆਂ ਤਕਲੀਫ਼ਾਂ ਨੂੰ ਘਟਾਉਣ ਲਈ ਹਰੇਕ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁਸ਼ਕਲ ਹਾਲਾਤ ਵਿੱਚੋਂ ਦ੍ਰਿੜ੍ਹਤਾ ਨਾਲ ਨਿਕਲਣ ਲਈ ਜਾਣਿਆ ਜਾਂਦਾ ਹੈ ਅਤੇ ਕੁਦਰਤ ਦੀ ਇਸ ਆਫ਼ਤ ਕਾਰਨ ਬਣੀ ਚੁਣੌਤੀ ਉਤੇ ਵੀ ਅਸੀਂ ਫਤਹਿ ਹਾਸਲ ਕਰਾਂਗੇ।
ਇਹ ਵੀ ਪੜ੍ਹੋ : American Gursikh Youth News: ਵਿਦੇਸ਼ੀ ਗੁਰਸਿੱਖ ਨੌਜਵਾਨ ਹੜ੍ਹ ਪੀੜਤਾਂ ਲਈ ਬਣਿਆ ਮਸੀਹਾ! ਇੰਝ ਕੀਤੀ ਲੋਕਾਂ ਦੀ ਮਦਦ