ਚੰਡੀਗੜ੍ਹ: ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਦੀਆਂ ਕੋਸ਼ਿਸ਼ਾਂ ਤਹਿਤ ਅੱਜ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ।


COMMERCIAL BREAK
SCROLL TO CONTINUE READING


ਲੰਘੇ ਦਿਨਾਂ ਦੌਰਾਨ ਵੱਖ ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਆਏ ਸਕੱਤਰ ਇੰਚਾਰਜਾਂ ਤੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਜਾਇਜ਼ਾ ਲੈਣ ਉਪਰੰਤ ਜ਼ਮੀਨੀ ਪੱਧਰ ਦੀ ਸਥਿਤੀ ਨੂੰ ਸਮਝਦਿਆਂ ਮੁੱਖ ਸਕੱਤਰ ਜੰਜੂਆ ਨੇ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਲਈ ਨੰਬਰਦਾਰਾਂ ਦੀ ਜ਼ਿੰਮੇਵਾਰੀ ਤੈਅ ਕਰਨ ਦੀ ਹਦਾਇਤ ਵੀ ਦਿੱਤੀ ਹੈ।



ਜੰਜੂਆ ਨੇ ਕਿਹਾ ਕਿ ਨੰਬਰਦਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਅਤੇ ਜਿਨ੍ਹਾਂ ਪਿੰਡਾਂ ਵਿੱਚ ਅੱਗ ਲਾਉਣ ਦੇ ਮਾਮਲੇ ਸਾਹਮਣੇ ਆਉਂਦੇ ਹਨ, ਉਥੋਂ ਦੇ ਨੰਬਰਦਾਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ।



 



ਪਰਾਲੀ ਪ੍ਰਬੰਧਨ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਅਗਲੇ ਦਿਨਾਂ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜ਼ਿਆਦਾ ਤਵੱਜੋ ਦਿੱਤੀ ਜਾਵੇ ਅਤੇ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਕੰਟਰੋਲ ਕੀਤਾ ਜਾਵੇ।



ਉਨ੍ਹਾਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀ ਨਿੱਜੀ ਅਤੇ ਸੈਟੇਲਾਈਟ ਵੈਰੀਫ਼ਿਕੇਸ਼ਨ ਵਿਧੀ ਰਾਹੀਂ ਗਿਣਤੀ ‘ਚ ਵਖਰੇਵੇਂ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਅਧਿਕਾਰੀ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ ਆਪਟੀਕਲ ਸੈਟੇਲਾਈਟ ਡਾਟਾ ਵਿਸ਼ਲੇਸ਼ਣ ਜ਼ਰੀਏ ਹਾਸਲ ਖੇਤਰ `ਤੇ ਧਿਆਨ ਕੇਂਦਰਿਤ ਕਰਨ।