ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਭਾਜਪਾ ਦੇ ਹੋ ਚੁੱਕੇ ਹਨ ਅਤੇ ਅੱਜ ਪਹਿਲੇ ਨਰਾਤੇ ਦੇ ਸ਼ੁਭ ਮੌਕੇ 'ਤੇ ਪਹਿਲੀ ਵਾਰ ਪੰਜਾਬ ਦੇ ਭਾਜਪਾ ਦੇ ਚੰਡੀਗੜ ਦਫ਼ਤਰ ਪਹੁੰਚਣਗੇ। ਦੱਸਿਆ ਜਾ ਰਿਹਾ ਹੈ ਕਿ ਦੁਪਿਹਰ 2:30 ਵਜੇ ਉਹਨਾਂ ਦੀ ਚੰਡੀਗੜ ਵਿਚ ਪੰਜਾਬ ਭਾਜਪਾ ਦੇ ਆਗੂਆਂ ਨਾਲ ਮੀਟਿੰਗ ਹੋਵੇਗੀ। ਹਾਲ ਹੀ ਦੇ ਵਿਚ 19 ਸਤੰਬਰ ਨੂੰ ਕੈਪਟਨ ਨੇ ਭਾਜਪਾ ਜੁਆਇਨ ਕੀਤੀ ਹੈ।


COMMERCIAL BREAK
SCROLL TO CONTINUE READING

 


ਅੱਜ ਕੈਪਟਨ ਅਮਰਿੰਦਰ ਸਿੰਘ ਪਹਿਲੀ ਵਾਰ ਪੰਜਾਬ ਭਾਜਪਾ ਦੇ ਦਫ਼ਤਰ ਪਹੁੰਚਣਗੇ।ਜਿਸ ਕਰਕੇ ਭਾਜਪਾ ਨੇ ਸੂਬਾਈ ਲੀਡਰਸ਼ਿਪ ਦੀ ਮੀਟਿੰਗ ਬੁਲਾਈ ਹੈ।ਕੈਪਟਨ ਦੇ ਨਾਲ ਉਹਨਾਂ ਦੀ ਬੇਟੀ ਜੈ ਇੰਦਰ ਕੌਰ ਨੇ ਵੀ ਭਾਜਪਾ ਜੁਆਇਨ ਕੀਤੀ ਸੀ ਜਿਸਤੋਂ ਬਾਅਦ ਭਾਜਪਾ ਦੀਆਂ ਗਤੀਵਿਧੀਆਂ ਵਿਚ ਜੈ ਇੰਦਰ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ।


 


 


ਕੈਪਟਨ ਲਈ ਪੱਬਾਂ ਭਾਰ ਹੋਈ ਭਾਜਪਾ


ਲੰਬੇ ਸਮੇਂ ਤੋਂ ਭਾਜਪਾ ਪੰਜਾਬ ਵਿਚ ਕਿਸੇ ਵੱਡੇ ਸਿਆਸੀ ਕੱਦ ਵਾਲੇ ਆਗੂ ਦੀ ਤਲਾਸ਼ ਵਿਚ ਸੀ। ਹੁਣ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਜੁਆਇਨ ਕੀਤੀ ਹੈ ਤਾਂ ਪੰਜਾਬ ਭਾਜਪਾ ਕਾਫ਼ੀ ਚਾਅ ਦੇ ਵਿਚ ਨਜ਼ਰ ਆ ਰਹੀ ਹੈ।ਕਿਉਂਕਿ ਕੈਪਟਨ ਅਮਰਿੰਦਰ ਸਿੰਘ ਕੋਲ ਪੰਜਾਬ ਦੀ ਸਿਆਸਤ ਦਾ ਵੱਡਾ ਤਜਰਬਾ ਹੈ ਅਤੇ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਵਜੋਂ ਕੈਪਟਨ ਨੇ ਸੂਬੇ ਦੀ ਅਗਵਾਈ ਕੀਤੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਅਜਿਹੇ ਆਗੂ ਹਨ। ਜੋ ਸਿਆਸਤ ਦਾ ਵੱਡਾ ਤਜ਼ਰਬਾ ਰੱਖਦੇ ਹਨ। ਇਸ ਲਈ ਇਹ ਮੰਨਿਆ ਜਾ ਰਿਹਾ ਹੈ ਕਿ ਕੈਪਟਨ ਦੀ ਆਮਦ ਤੋਂ ਬਾਅਦ ਭਾਜਪਾ ਨੂੰ ਪੰਜਾਬ ਵਿਚ ਕਾਫੀ ਮਜ਼ਬੂਤੀ ਮਿਲੇਗੀ।


 


ਕਾਂਗਰਸ ਨਾਲ ਪਿਆ ਸੀ ਕਲੇਸ਼


ਕੈਪਟਨ ਅਮਰਿੰਦਰ ਸਿੰਘ ਦਾ ਪੰਜਾਬ ਕਾਂਗਰਸ ਵਿਚ ਵੱਡਾ ਨਾਂ ਸੀ। ਇਕ ਦੌਰ ਸੀ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀ ਡਾਵਾਂਡੋਲ ਸਥਿਤੀ ਨੂੰ ਮੁੜ ਪੈਰਾਂ ਸਿਰ ਕੀਤਾ। ਪਰ ਚੋਣਾਂ ਤੋਂ ਪਹਿਲਾਂ ਕੈਪਟਨ ਅਤੇ ਪਾਰਟੀ ਵਿਚਕਾਰ ਰਿਸ਼ਤਿਆਂ 'ਚ ਖਟਾਸ ਆਈ ਅਤੇ ਕੈਪਟਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਹ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ। ਫਿਰ ਕੈਪਟਨ ਨੇ ਕਾਂਗਰਸ ਨੂੰ ਸਦਾ ਲਈ ਅਲਵਿਦਾ ਆਖ ਕੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ। ਹਾਲਾਂਕਿ ਕਾਂਗਰਸ ਛੱਡਣ ਦੇ ਕਈ ਦਿਨਾਂ ਬਾਅਦ ਉਨ੍ਹਾਂ ਨੇ ਆਪਣੀ ਪਾਰਟੀ ਦਾ ਐਲਾਨ ਕੀਤਾ ਅਤੇ ਬਾਅਦ ਵਿਚ ਭਾਜਪਾ ਨੂੰ ਸਮਰਥਨ ਦੇਣ ਦੀ ਗੱਲ ਕਹੀ। ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ।