Fazilka News: ਫਾਜ਼ਿਲਕਾ `ਚ ਔਰਤ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ; ਬੱਚੇ ਨੂੰ ਦਿੱਤਾ ਜਨਮ
Fazilka News: ਫਾਜ਼ਿਲਕਾ ਵਿੱਚ ਔਰਤ ਨਾਲ ਧੱਕੇਸ਼ਾਹੀ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।
Fazilka News(ਸੁਨੀਲ ਨਾਗਪਾਲ): ਫਾਜ਼ਿਲਕਾ ਵਿੱਚ ਔਰਤ ਨਾਲ ਧੱਕੇ ਨਾਲ ਸਰੀਰਕ ਸਬੰਧ ਬਣਾਉਣ ਦੇ ਦੋਸ਼ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਅੱਜ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਲਈ ਲਿਆਂਦਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੇ ਉਕਤ ਔਰਤ ਦੇ ਨਾਲ 10 ਸਾਲ ਸਬੰਧ ਰਹੇ।
ਇਸ ਦੌਰਾਨ ਦੋਵਾਂ ਨੇ ਇੱਕ ਬੱਚੇ ਨੂੰ ਵੀ ਜਨਮ ਵੀ ਦਿੱਤਾ ਪਰ ਹੁਣ ਉਕਤ ਔਰਤ ਦੇ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੀ ਮਿਲੀ ਜਾਣਕਾਰੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਕੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਲਈ ਪੁੱਜੇ ਪੁਲਿਸ ਅਧਿਕਾਰੀ ਹਰਦਿਆਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਮਨਗਰ ਉਰਫ਼ ਜਟਵਾਲੀ ਦੇ ਰਹਿਣ ਵਾਲੇ ਵਿਅਕਤੀ ਖਿਲਾਫ਼ ਪੁਲਿਸ ਨੇ ਇੱਕ ਮੁਕੱਦਮਾ ਦਰਜ ਕੀਤਾ ਹੈ।
ਔਰਤ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਔਰਤ ਅਤੇ ਮੁਲਜ਼ਮ ਦੇ ਨਾਲ ਉਸ ਦੇ ਪਿੰਡ ਵਿੱਚ 10 ਸਾਲ ਤੱਕ ਇਕੱਠੇ ਰਹੇ ਹਨ। ਇਸ ਦੌਰਾਨ ਇੱਕ ਬੱਚੇ ਨੂੰ ਜਨਮ ਦਿੱਤਾ, ਜਿਸ ਦੀ ਉਮਰ ਕਰੀਬ ਹੁਣ 7 ਸਾਲ ਹੈ। ਇਸ ਤੋਂ ਬਾਅਦ ਉਹ ਉਸ ਨੂੰ ਛੱਡ ਕੇ ਆਪਣੇ ਪਿੰਡ ਚਾਨਣ ਵਾਲੀ ਮੰਡੀ ਚਲੀ ਗਈ। ਹੁਣ ਕਈ ਸਾਲ ਬਾਅਦ ਉਸ ਨੂੰ ਪਤਾ ਚੱਲਿਆ ਕਿ ਮੁਲਜ਼ਮ ਦੇ ਇੱਕ ਹੋਰ ਔਰਤ ਨਾਲ ਸਬੰਧ ਹਨ। ਕਈ ਸਾਲ ਬਾਅਦ ਹੁਣ ਉਹ 6 ਮਈ ਨੂੰ ਉਸ ਦੇ ਘਰ ਆਈ ਤਾਂ ਜਿਥੇ ਉਕਤ ਵਿਅਕਤੀ ਨੇ ਧੱਕੇ ਨਾਲ ਉਸ ਨਾਲ ਸਰੀਰਕ ਸਬੰਧ ਬਣਾਏ।
ਇਸ ਸਬੰਧੀ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਜਾਂਚ ਪੜਤਾਲ ਤੋਂ ਬਾਅਦ ਮੁਲਜ਼ਮ ਵਿਅਕਤੀ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਇਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨੂੰ ਮੈਡੀਕਲ ਕਰਵਾਉਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਹਾਲਾਂਕਿ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਐਫਆਈਆਰ ਵਿੱਚ ਇਸ ਤਰ੍ਹਾਂ ਦੀ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਕਿ ਕਿਤੇ ਹਿੰਦੂ ਰੀਤੀ ਰਿਵਾਜ ਨਾਲ ਔਰਤ ਤੇ ਮੁਲਜ਼ਮ ਵਿਅਕਤੀ ਨੇ ਵਿਆਹ ਕਰਵਾਇਆ ਹੋਵੇ।
ਹਾਲਾਂਕਿ ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਪੁਲਿਸ ਨੇ ਨਾਜਾਇਜ਼ ਤੌਰ ਉਤੇ ਉਕਤ ਵਿਅਕਤੀ ਉਪਰ ਮੁਕੱਦਮਾ ਦਰਜ ਕੀਤਾ ਹੈ। ਜਦਕਿ ਪੁਲਿਸ ਅਧਿਕਾਰੀ ਹਰਦਿਆਲ ਸਿੰਘ ਦਾ ਕਹਿਣਾ ਹੈ ਕਿ ਬਿਆਨਾਂ ਦੇ ਆਧਾਰ ਉਤੇ ਪੁਲਿਸ ਨੇ ਕਾਰਵਾਈ ਕੀਤੀ ਹੈ, ਜਿਸ ਵਿੱਚ ਤਫਤੀਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : NHAI wrote letter to Chief Secretary: ਪੰਜਾਬ ਦੇ ਅਧਿਕਾਰੀਆਂ ਦੀ ਬੇਰੁਖੀ ਤੋਂ ਨਰਾਜ਼ NHAI, ਸਾਰੇ ਪ੍ਰਾਜੈਕਟ ਨੇ ਬੰਦ ਕਰਨ ਲਈ ਲਿਖੀ ਚਿੱਠੀ!