ਤਾਜ ਮਹਿਲ ਦੇਖਣ ਆਇਆ ਵਿਦੇਸ਼ੀ ਨਿਕਲਿਆ ਕੋਰੋਨਾ ਪਾਜ਼ੀਟਿਵ, ਰਿਪੋਰਟ ਆਉਣ ਤੋਂ ਬਾਅਦ ਹੋਇਆ ਗਾਇਬ
Corona at Taj Mahal news: ਅਰਜਨਟੀਨਾ ਦਾ ਇੱਕ ਸੈਲਾਨੀ ਉੱਤਰ ਪ੍ਰਦੇਸ਼ ਦੇ ਆਗਰਾ ਜ਼ਿਲ੍ਹੇ ਵਿੱਚ ਸਥਿਤ ਤਾਜ ਮਹਿਲ ਦੇਖਣ ਆਇਆ ਸੀ। ਤਾਜ ਮਹਿਲ ਕੰਪਲੈਕਸ ਵਿਚ ਦਾਖਲ ਹੋਣ ਤੋਂ ਪਹਿਲਾਂ ਉਸ ਦਾ ਕੋਵਿਡ ਟੈਸਟ ਕੀਤਾ ਗਿਆ ਸੀ। ਬੁੱਧਵਾਰ ਨੂੰ ਜਦੋਂ ਉਸ ਦੀ ਰਿਪੋਰਟ ਆਈ ਤਾਂ ਯਾਤਰੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ।
Covid BF-7 Variant in Agra news: ਦੇਸ਼ ਵਿੱਚ ਕੋਰੋਨਾ ਵਾਇਰਸ ਨੇ ਮੁੜ ਤੋਂ ਦਸਤਕ ਦੇ ਦਿੱਤੀ ਹੈ। ਹੁਣ ਭਾਰਤ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੌਰਾਨ ਇਕ ਬੇਹੱਦ ਹੀ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਜਿਸ ਤੋਂ ਬੀੜਾ ਲੋਕਾਂ ਦੀ ਚਿੰਤਾ ਵੱਧ ਗਈ ਹੈ। ਦੱਸ ਦੇਈਏ ਕਿ ਦੱਖਣੀ ਅਮਰੀਕੀ ਦੇਸ਼ ਅਰਜਨਟੀਨਾ ਤੋਂ ਆਇਆ ਇਹ ਵਿਅਕਤੀ ਹਾਲ ਹੀ ਵਿੱਚ ਆਗਰਾ ਵਿਚ ਤਾਜ ਮਹਿਲ ਦੇਖਣ ਆਇਆ ਸੀ। ਇਸ ਦੌਰਾਨ ਉਸ ਦਾ ਸੈਂਪਲ ਕੋਰੋਨਾ ਟੈਸਟ ਲਈ ਲਿਆ ਗਿਆ ਸੀ। ਇਸ ਦੌਰਾਨ ਜਦੋਂ ਰਿਪੋਰਟ ਸਾਹਮਣੇ ਆਈ ਤਾਂ ਪਤਾ ਲੱਗਿਆ ਕਿ ਉਹ ਕੋਰੋਨਾ ਪਾਜ਼ੀਟਿਵ (Corona virus) ਪਾਇਆ ਗਿਆ ਹੈ।
ਸ਼ੱਕ ਜਤਾਇਆ ਜਾ ਰਿਹਾ ਹੈ ਕਿ ਜਦੋਂ ਤੱਕ ਸੈਰ ਸਪਾਟੇ 'ਤੇ ਆਏ ਸੈਲਾਨੀ ਨੂੰ ਅਲੱਗ ਨਹੀਂ ਕੀਤਾ ਜਾਂਦਾ, ਉਹ ਹੋਰ ਲੋਕਾਂ ਲਈ ਵੀ ਖਤਰਾ ਬਣ ਸਕਦਾ ਹੈ। ਅਜਿਹੇ ਵਿੱਚ ਜਦੋਂ ਸੈਲਾਨੀਆਂ ਦੇ ਰਿਕਾਰਡ ਦੀ ਪੜਤਾਲ ਕੀਤੀ ਗਈ ਤਾਂ ਵਿਭਾਗ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਹੈ।
ਇਹ ਵੀ ਪੜ੍ਹੋ: ਸਰਕਾਰੀ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਬਣੀ ਇੱਕ ਦਿਨ ਲਈ ਡਿਪਟੀ ਕਮਿਸ਼ਨਰ
ਇਸ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਜੋ ਵਿਦੇਸ਼ੀ ਨਾਗਰਿਕ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ ਉਹ ਅਜੇ ਤੱਕ ਮਿਲ ਨਹੀਂ ਪਾਇਆ। ਜਿਸ ਸਮੇਂ ਉਸਦਾ ਟੈਸਟ ਕੀਤਾ ਗਿਆ ਸੀ ਉਸ ਦੌਰਾਨ ਉਸ ਨੇ ਆਪਣੇ ਬਾਰੇ ਗਲਤ ਜਾਣਕਾਰੀ ਦਿੱਤੀ ਸੀ। ਇਸ ਕੇਸ ਦੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਹੁਣ 29 ਦਸੰਬਰ ਵੀਰਵਾਰ ਨੂੰ ਆਗਰਾ ਵਿੱਚ ਸਾਰੇ ਹੋਟਲਾਂ ਦੇ ਮਾਲਕਾਂ ਨਾਲ ਮੀਟਿੰਗ ਕਰੇਗਾ। ਡਾ: ਏ.ਕੇ.ਸ਼੍ਰੀਵਾਸਤਵ ਨੇ ਦੱਸਿਆ ਕਿ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦੀ ਅਗਵਾਈ ਹੇਠ ਹੋਣ ਵਾਲੀ ਇਸ ਮੀਟਿੰਗ ਦਾ ਮੰਤਵ ਆਗਰਾ ਦੇ ਹੋਟਲਾਂ ਵਿੱਚ ਠਹਿਰਣ ਵਾਲੇ ਵਿਦੇਸ਼ੀ ਸੈਲਾਨੀਆਂ (corona virus) ਬਾਰੇ ਸਹੀ ਜਾਣਕਾਰੀ ਪ੍ਰਾਪਤ ਕਰਨਾ ਅਤੇ ਉਨ੍ਹਾਂ ਸਬੰਧੀ ਪ੍ਰਸ਼ਾਸਨ ਅਤੇ ਹੋਟਲ ਮਾਲਕਾਂ ਵਿੱਚ ਬਿਹਤਰ ਤਾਲਮੇਲ ਪੈਦਾ ਕਰਨਾ ਹੈ।
ਸੈਲਾਨੀ ਨੇ ਦੱਸਿਆ ਕਿ ਉਹ ਅਰਜਨਟੀਨਾ ਦਾ ਰਹਿਣ ਵਾਲਾ ਹੈ। ਬੁੱਧਵਾਰ ਨੂੰ ਕੋਵਿਡ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ, ਯਾਤਰੀ ਨਾਲ ਸੰਪਰਕ ਨਹੀਂ ਹੋ ਸਕਿਆ। ਫੋਨ ਕਰਨ 'ਤੇ ਉਸ ਦਾ ਫੋਨ ਵੀ ਬੰਦ ਦੱਸਿਆ ਜਾ ਰਿਹਾ ਹੈ। ਵਿਦੇਸ਼ੀ ਸੈਲਾਨੀਆਂ ਦੇ ਨਾ ਆਉਣ ਕਾਰਨ ਜ਼ਿਲ੍ਹੇ ਵਿੱਚ ਹਲਚਲ ਮਚੀ ਹੋਈ ਹੈ।