Malvinder Singh News: ਸਾਬਕਾ ਏਆਈਜੀ ਮਨੁੱਖੀ ਅਧਿਕਾਰ ਮਾਲਵਿੰਦਰ ਸਿੰਘ ਸਿੱਧੂ ਨੂੰ ਮੋਹਾਲੀ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਡੀਐਸਪੀ ਨਾਲ ਕੁੱਟਮਾਰ ਦੇ ਦੋਸ਼ ਹੇਠ ਘਿਰੇ ਮਾਮਲੇ ਵਿੱਚ ਮਾਲਵਿੰਦਰ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। 
ਵਿਜੀਲੈਂਸ ਬਿਊਰੋ ਵੱਲੋਂ ਰੋਪੜ ਜੇਲ੍ਹ ਵਿੱਚ ਬੰਦ ਮੁਅੱਤਲ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।


COMMERCIAL BREAK
SCROLL TO CONTINUE READING

ਵਿਜੀਲੈਂਸ ਬਿਊਰੋ ਵੱਲ਼ੋਂ 30 ਅਕਤੂਬਰ ਨੂੰ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਤੇ ਦੋ ਹੋਰ ਵਿਅਕਤੀਆਂ ਖਿਲਾਫ਼ ਧੱਕੇ ਨਾਲ ਵਸੂਲੀ, ਧੋਖਾਧੜੀ ਤੇ ਪ੍ਰਿਵੇਸ਼ਨ ਆਫ ਕੁਰੱਪਸ਼ਨ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਇਸ ਤੋਂ ਪਹਿਲਾਂ ਮਾਲਵਿੰਦਰ ਸਿੰਘ ਸਿੱਧੂ ਉਤੇ ਵਿਜੀਲੈਂਸ ਬਿਊਰੋ ਦੇ ਡੀਐਸਪੀ ਜੋ ਇਸ ਮਾਮਲੇ ਦੀ ਜਾਂਚ ਕਰ ਰਹੇ ਸਨ, ਉਨ੍ਹਾਂ ਦੇ ਨਾਲ ਹੱਥੋਪਾਈ ਕਰਨ ਦੇ ਦੋਸ਼ ਵਿੱਚ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਹ ਰੋਪੜ ਜੇਲ੍ਹ ਵਿੱਚ ਨਿਆਇਕ ਹਿਰਾਸਤ ਵਿੱਚ ਬੰਦ ਹਨ।


ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਮਾਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮਾਲਵਿੰਦਰ ਸਿੰਘ ਨੂੰ ਆਮਦਨ ਤੋਂ ਵੱਧ ਜਾਇਦਾਦ ਤੇ ਅਪਰਾਧਿਕ ਮਾਮਲਿਆਂ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਮੁਹਾਲੀ ਵਿਜੀਲੈਂਸ ਹੈੱਡਕੁਆਰਟਰ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਉਹ ਏਆਈਜੀ ਵਿਜੀਲੈਂਸ ਦੇ ਦਫ਼ਤਰ ਵਿੱਚ ਇੱਕ ਵਾਇਸ ਰਿਕਾਰਡਰ ਲੁਕੋ ਕੇ ਲੈ ਕੇ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨਾਲ ਹੱਥੋਪਾਈ ਕੀਤੀ ਤੇ ਘਟਨਾ ਦੇ ਵੇਰਵੇ ਰਿਕਾਰਡ ਕਰਨ ਲਈ ਦਸਤਾਵੇਜ਼ ਵੀ ਪਾੜ ਦਿੱਤੇ।


ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੇ ਮੌਕੇ ਉਪਰ ਪੁਲਿਸ ਨੂੰ ਬੁਲਾਇਆ ਸੀ। ਇਸ ਮਾਮਲੇ ਸਬੰਧੀ ਡੀਐਸਪੀ ਬਰਿੰਦਰ ਸਿੰਘ ਨੇ ਦੱਸਿਆ ਕਿ ਉਸ ਖ਼ਿਲਾਫ਼ ਮੁਹਾਲੀ ਪੁਲਿਸ ਸਟੇਸ਼ਨ ਫੇਜ਼-8 ਵਿੱਚ ਗ਼ੈਰ-ਜ਼ਮਾਨਤੀ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।


ਇਹ ਵੀ ਪੜ੍ਹੋ : Punjab Stubble Burning Cases: ਪਰਾਲੀ ਸਾੜਨ ਦੇ ਮਾਮਲੇ 'ਚ ਅੰਮ੍ਰਿਤਸਰ ਸਭ ਤੋਂ ਅੱਗੇ, ਹੁਣ ਤੱਕ ਸਾਹਮਣੇ ਆਏ ਇੰਨੇ ਮਾਮਲੇ


ਏਆਈਜੀ ਮਾਲਵਿੰਦਰ ਦੀ ਆਮਦਨ ਤੋਂ ਵੱਧ ਜਾਇਦਾਦ ਅਤੇ ਜਬਰੀ ਵਸੂਲੀ ਮਾਮਲੇ ਦੀ ਜਾਂਚ ਕਰ ਰਹੇ ਡੀਐਸਪੀ ਵਰਿੰਦਰ ਸਿੰਘ ਗਿੱਲ ਮੁਤਾਬਕ ਜਾਂਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਪੁੱਛਗਿੱਛ ਦੌਰਾਨ ਉਹ ਫ਼ੋਨ ਆਪਣੇ ਕੋਲ ਨਹੀਂ ਰੱਖ ਸਕਦਾ ਸੀ ਤੇ ਉਨ੍ਹਾਂ ਕੋਲ ਦੋ ਫ਼ੋਨ ਸਨ। ਇਸ ਪਿਛੋਂ ਏਆਈਜੀ ਮਾਲਵਿੰਦਰ ਨੇ ਕਿਹਾ ਕਿ ਉਹ ਐੱਸਐੱਸਪੀ ਰੈਂਕ ਦੇ ਅਧਿਕਾਰੀ ਹਨ ਤੇ ਉਹ ਫ਼ੋਨ ਆਪਣੇ ਕੋਲ ਰੱਖ ਸਕਦੇ ਹਨ ਪਰ ਉਨ੍ਹਾਂ ਨੂੰ ਫ਼ੋਨ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਗਈ।


ਇਹ ਵੀ ਪੜ੍ਹੋ : Faridkot Accident News: ਨਿੱਜੀ ਸਕੂਲ ਵੈਨ ਦੀ ਮੋਟਰਸਾਈਕਲ ਤੇ ਕਾਰ ਨਾਲ ਹੋਈ ਟੱਕਰ, ਡਰਾਈਵਰ ਗੰਭੀਰ ਜ਼ਖ਼ਮੀ