Bharat Bhushan Ashu released from jail News: ਗੌਰਤਲਬ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਨਾਜ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਸ਼ੁੱਕਰਵਾਰ ਨੂੰ ਮਨਜ਼ੂਰ ਕਰ ਲਈ ਸੀ।
Trending Photos
Bharat Bhushan Ashu released from jail News: ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਅੱਜ ਜੇਲ੍ਹ ਤੋਂ ਬਾਹਰ ਆ ਗਏ ਹਨ। ਜ਼ਮਾਨਤ 'ਤੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਉਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਹੁੰਚੇ ਤੇ ਉਸ ਤੋਂ ਬਾਅਦ ਉਹ ਪਟਿਆਲਾ ਵਿਖੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨਤਮਸਤਕ ਹੋਏ। ਉਹਨਾਂ ਦੇ ਨਾਲ ਕਾਂਗਰਸ ਦੇ ਹੋਰ ਵੀ ਕਈ ਸੀਨੀਅਰ ਲੀਡਰ ਸਨ।
ਇਸ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਸਥਿਤ ਆਪਣੇ ਘਰ ਪਹੁੰਚੇ। ਆਸ਼ੂ ਦੇ ਘਰ ਪਰਤਣ 'ਤੇ ਸਮਰਥਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਕਾਂਗਰਸੀ ਮਹਿਲਾ ਆਗੂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਆਸ਼ੂ ਦਾ ਸਵਾਗਤ ਕੀਤਾ।
ਘਰ ਪਹੁੰਚ ਕੇ ਆਸ਼ੂ ਨੇ ਕਿਹਾ ਕਿ ਸੱਚ ਦੀ ਜਿੱਤ ਹੋਵੇਗੀ। ਇਸ ਦੌੌਰਾਨ ਉਹਨਾਂ (Bharat Bhushan Ashu)ਨੇ ਕਿਹਾ ਕਿ ਅੱਜ ਜ਼ਮਾਨਤ ਮਿਲੀ, ਆਉਣ ਵਾਲੇ ਸਮੇਂ 'ਚ ਹੋਵੇਗੀ ਰਿਹਾਈ। ਉਸ ਨੂੰ ਕਾਨੂੰਨ 'ਤੇ ਪੂਰਾ ਭਰੋਸਾ ਹੈ। ਜੇਲ੍ਹ ਵਿੱਚ ਬੰਦ ਆਸ਼ੂ ਨੂੰ ਕਰੀਬ 7 ਮਹੀਨਿਆਂ ਬਾਅਦ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: Harjot Bains Wedding: ਹਰਜੋਤ ਬੈਂਸ ਦੇ ਵਿਆਹ 'ਚ ਪਹੁੰਚੇ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਮਾਨ, ਨੰਗਲ ਵਿਖੇ ਲਗਾਇਆ ਪੌਦਾ
ਗੌਰਤਲਬ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਨਾਜ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਸ਼ੁੱਕਰਵਾਰ ਨੂੰ ਮਨਜ਼ੂਰ ਕਰ ਲਈ ਸੀ। ਸਾਬਕਾ ਕੈਬਨਿਟ ਮੰਤਰੀ ਨੂੰ ਜ਼ਮਾਨਤ ਮਿਲਣ ਦੀ ਸੂਚਨਾ ਮਿਲਦਿਆਂ ਹੀ ਵਧਾਈ ਦੇ ਪਾਤਰ ਲੋਕ ਉਨ੍ਹਾਂ ਦੇ ਘਰ ਦੇ ਬਾਹਰ ਜੰਮ ਕੇ ਜਮ੍ਹਾ ਹੋ ਗਏ। ਸਾਬਕਾ ਮੰਤਰੀ ਦੀ ਪਤਨੀ ਕਾਰਪੋਰੇਟਰ ਮਮਤਾ ਆਸ਼ੂ ਅਤੇ ਉਨ੍ਹਾਂ ਦੇ ਭਰਾ ਕਾਰਪੋਰੇਟਰ ਨਰਿੰਦਰ ਸ਼ਰਮਾ ਦੇ ਘਰ ਵਧਾਈ ਦੇਣ ਲਈ ਲੋਕ ਪੁੱਜੇ।