Madan Mohan Mittal: ਅਰਵਿੰਦ ਮਿੱਤਲ ਭਾਜਪਾ `ਚ ਹੋਏ ਸ਼ਾਮਿਲ
Madan Mohan Mittal: ਸਾਬਕਾ ਕੈਬਨਿਟ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਮਦਨ ਮੋਹਨ ਮਿੱਤਲ ਦੇ ਬੇਟੇ ਅਰਵਿੰਦ ਮਿੱਤਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
Madan Mohan Mittal: ਸਾਬਕਾ ਕੈਬਨਿਟ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਮਦਨ ਮੋਹਨ ਮਿੱਤਲ ਦੇ ਬੇਟੇ ਅਰਵਿੰਦ ਮਿੱਤਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕਾਬਿਲੇਗੌਰ ਹੈ ਕਿ ਮਦਨ ਮੋਹਨ ਮਿੱਤਲ ਭਾਜਪਾ ਤੋਂ ਨਾਰਾਜ਼ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਅੱਜ ਉਨ੍ਹਾਂ ਦੇ ਬੇਟੇ ਅਰਵਿੰਦ ਮਿੱਤਲ ਨੇ ਸੈਕਟਰ-37 ਭਾਜਪਾ ਆਫਿਸ ਵਿੱਚ ਭਾਜਪਾ ਦਾ ਪੱਲਾ ਫੜ ਲਿਆ ਹੈ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਦਰਅਸਲ ਵਿੱਚ ਮਦਨ ਮੋਹਨ ਮਿੱਤਲ ਚੰਡੀਗੜ੍ਹ ਸਥਿਤ ਭਾਜਪਾ ਆਫਿਸ ਵਿੱਚ ਆਏ ਸਨ ਪਰ ਉਨ੍ਹਾਂ ਨੇ ਪਾਰਟੀ ਜੁਆਇੰਨ ਨਹੀਂ ਕੀਤੀ। ਉਨ੍ਹਾਂ ਨੇ ਕਿਹਾ ਕਿ ਉਹ ਆਨੰਦਪੁਰ ਸਾਹਿਬ ਦੇ ਲੋਕਾਂ ਲਈ ਸੇਵਾ ਲਈ ਹਮੇਸ਼ਾ ਹਾਜ਼ਰ ਸਨ। ਅੱਜ ਮਦਨ ਮੋਹਨ ਮਿੱਤਲ ਦੇ ਬੇਟੇ ਅਰਵਿੰਦ ਮਿੱਤਲ ਨੇ ਭਾਜਪਾ ਜੁਆਇੰਨ ਕਰ ਲਈ ਹੈ।
ਇਹ ਵੀ ਪੜ੍ਹੋ : Zirakpur Fire News: ਬਲਟਾਣਾ ਦੀ ਫਰਨੀਚਰ ਮਾਰਕੀਟ 'ਚ ਲੱਗੀ ਭਿਆਨਕ ਅੱਗ; ਭਾਰੀ ਨੁਕਸਾਨ ਦਾ ਖ਼ਦਸ਼ਾ