ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਨੇ 'ਕਮਲ' ਛੱਡ ਵੜ੍ਹਿਆ 'ਤਕੜੀ' ਦਾ ਪੱਲਾ
Advertisement

ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਨੇ 'ਕਮਲ' ਛੱਡ ਵੜ੍ਹਿਆ 'ਤਕੜੀ' ਦਾ ਪੱਲਾ

ਪੰਜਾਬ ਭਾਜਪਾ ਦੇ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਆਪਣੇ ਸਪੁੱਤਰ ਅਤੇ ਪੰਜਾਬ ਭਾਜਪਾ ਦੇ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਸਮੇਤ ਭਾਜਪਾ ਨੂੰ ਛੱਡ ਅਕਾਲੀ ਦਲ ’ਚ ਸ਼ਾਮਲ ਹੋ ਗਏ।

ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਨੇ 'ਕਮਲ' ਛੱਡ ਵੜ੍ਹਿਆ 'ਤਕੜੀ' ਦਾ ਪੱਲਾ

ਚੰਡੀਗੜ੍ਹ:  ਪੰਜਾਬ ਭਾਜਪਾ ਦੇ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਆਪਣੇ ਸਪੁੱਤਰ ਅਤੇ ਪੰਜਾਬ ਭਾਜਪਾ ਦੇ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਸਮੇਤ ਭਾਜਪਾ ਨੂੰ ਛੱਡ ਅਕਾਲੀ ਦਲ ’ਚ ਸ਼ਾਮਲ ਹੋ ਗਏ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਿੱਤਲ ਦੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਵਾਈ ਤੇ ਭਰਵਾਂ ਸਵਾਗਤ ਵੀ ਕੀਤਾ। ਸਥਾਨਕ ਮਾਡਲ ਟਾਊਨ ਵਿਖੇ ਸਥਿਤ ਆਪਣੀ ਰਿਹਾਇਸ਼ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਮਦਨ ਮੋਹਨ ਮਿੱਤਲ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ 1962 ਤੋਂ ਭਾਜਪਾ ਨਾਲ ਜੁੜੇ ਹੋਏ ਸਨ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਪਾਰਟੀ ਦੀ ਸੇਵਾ ਕੀਤੀ ਗਈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਦੁੱਖ ਹੈ ਕਿ ਉਹ ਆਪਣੀ ਮਾਂ ਪਾਰਟੀ ਤੋਂ ਵੱਖ ਹੋ ਰਹੇ ਹਨ, ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਇਸ ਹਲਕੇ ਦੇ ਲੋਕਾਂ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਇਥੋਂ ਕਈ ਵਾਰ ਚੋਣ ਵੀ ਲੜੀ ਤੇ ਇਥੋਂ ਜਿੱਤ ਕੇ ਉਹ ਦੋ ਵਾਰ ਕੈਬਨਿਟ ਮੰਤਰੀ ਦੇ ਅਹੁਦੇ ’ਤੇ ਵੀ ਰਹੇ। 

Trending news