Breaking News: ਕਾਂਗਰਸ ਸਰਕਾਰ ਵੇਲੇ ਮਾਰਕੀਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਧਾਰੀਵਾਲ ਦਾ ਅੱਜ ਅਣਪਛਾਤੇ  (Former Chairman Of Market Committee Major Singh Dhariwal) ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ 11 ਵਜੇ ਦੇ ਕਰੀਬ ਆਪਣੇ ਮੈਰਿਜ ਪੈਲੇਸ ਐਸ.ਜੀ.ਆਈ. ਪਿੰਡ ਸਾਂਗਵਾਨ ਵਿੱਚ ਹਾਜ਼ਰ ਸਨ। 


COMMERCIAL BREAK
SCROLL TO CONTINUE READING

ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ (Former Chairman Of Market Committee Major Singh Dhariwal)ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਨੂੰ ਦੋ ਗੋਲੀਆਂ ਲੱਗੀਆਂ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ: ਮੁੜ ਸੁਰਖੀਆਂ 'ਚ ਜਾਵੇਦ ਅਖਤਰ, ਕਿਹਾ "ਦਰਬਾਰ ਸਾਹਿਬ ਦਾ ਕੜਾ, ਮਰਦੇ ਦਮ ਤੱਕ ਮੇਰੇ ਨਾਲ ਰਹੇਗਾ"

ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮੇਜਰ ਸਿੰਘ ਆਪਣੇ ਰਿਜ਼ੋਰਟ ਐਸ.ਬੀ.ਆਈ. ਗਿਆ ਸੀ।  ਇਸੇ (Former Chairman Of Market Committee Major Singh Dhariwal)  ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਨੇ ਰਿਜ਼ੋਰਟ ਵਿੱਚ ਦਾਖਲ ਹੋ ਕੇ ਮੇਜਰ ਸਿੰਘ ਨੂੰ ਗੋਲੀ ਮਾਰ ਦਿੱਤੀ। ਮੇਜਰ ਸਿੰਘ ਨੂੰ ਜਦੋਂ ਸਿਵਲ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਪੁਲਿਸ ਥਾਣਾ ਸਿਟੀ ਪੱਟੀ ਦੀ ਤਰਫੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਕਾਤਲਾਂ ਦੀ ਪਛਾਣ ਲਈ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।