Channi Meet Seechewal: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਨਿਰਮਲ ਕੁਟੀਆ ਸੀਚੇਵਾਲ ਨਤਮਸਤਕ ਹੋਏ। ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਅਸ਼ੀਰਵਾਦ ਲਿਆ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੀ ਵਿਗੜ ਰਹੀ ਵਾਤਾਵਰਣ ਦੀ ਸਥਿਤੀ ਤੋਂ ਜਾਣੂ ਕਰਵਾਇਆ। ਧਰਤੀ ਹੇਠਲਾਂ ਪਾਣੀ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਦਰਿਆਵਾਂ ਦੇ ਪਾਣੀ ਦੁਸ਼ਿਤ ਹੋ ਗਏ ਹਨ।


COMMERCIAL BREAK
SCROLL TO CONTINUE READING

ਪੰਜਾਬ ਵਿੱਚ ਜੰਗਲਾਤ ਹੇਠਾਂ ਰਕਬਾ ਤੇਜ਼ੀ ਨਾਲ ਘਟ ਰਿਹਾ ਹੈ। ਸੰਤ ਸੀਚੇਵਾਲ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੁੰ ਲੋਕ ਸਭਾ ਚੋਣਾਂ ਦੌਰਾਨ ਵਾਤਾਵਰਣ ਦਾ ਏਜੰਡਾ ਸੌਂਪਿਆ। ਉਨ੍ਹਾਂ ਚੰਨੀ ਨੂੰ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਹ ਲੋਕਾਂ ਦੇ ਇਸ ਏਜੰਡੇ ਨੂੰ ਆਪਣੀ ਚੋਣ ਮੁਹਿੰਮ ਦਾ ਹਿੱਸਾ ਬਣਾਉਣ। ਸੰਤ ਸੀਚੇਵਾਲ ਨੇ ਦੱਸਿਆ ਕਿ ਜਲੰਧਰ ਜਲਵਾਯੂ ਤਬਦੀਲੀ ਦੀ ਮਾਰ ਹੇਠ ਆਉਣ ਵਾਲੇ ਜਿਲ੍ਹਿਆਂ ਵਿੱਚੋਂ ਸਭ ਤੋਂ ਵੱਧ ਸੰਵੇਦਨਸ਼ੀਲ ਹੈ। ਵਰਲਡ ਵਾਇਡ ਫੰਡ ਫਾਰ ਨੇਚਰ ਦੀ ਰਿਪੋਰਟ ਦਾ ਹਵਾਲਾ ਦਿੰਦਿਆ ਸੰਤ ਸੀਚੇਵਾਲ ਨੇ ਦੱਸਿਆ ਕਿ ਜਲੰਧਰ,ਲੁਧਿਆਣਾ ਤੇ ਅੰਮ੍ਰਿਤਸਰ ਸਮੇਤ ਦੇਸ਼ ਦੇ 30 ਸ਼ਹਿਰਾਂ ਵਿੱਚ 20250 ਤੱਕ ਪੀਣ ਵਾਲੇ ਪਾਣੀ ਦਾ ਸੰਕਟ ਖੜਾ ਹੋ ਜਾਵੇਗਾ।


ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਤ ਸੀਚੇਵਾਲ ਨੂੰ ਮੁਖਾਤਿਬ ਹੁੰਦਿਆ ਕਿਹਾ ਕਿ ਪੰਜਾਬ ਨੂੰ ਤੁਹਾਡੀ ਬੜੀ ਦੇਣ ਹੈ। ਚੰਨੀ ਨੇ ਸੰਤ ਸੀਚੇਵਾਲ ਨੂੰ ਰਾਜਨੀਤੀ ਤੋਂ ਉਪਰ ਦੱਸਦਿਆ ਕਿਹਾ ਕਿ ਉਨ੍ਹਾ ਨੇ ਪੰਜਾਬ ਦੇ ਭਲੇ ਲਈ ਜਾਨੂੰਨੀ ਹੋ ਕੇ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਸਾਲ ਮੌਕੇ ਕਰਵਾਏ ਸਮਾਗਮਾਂ ਵਿੱਚ ਸੰਤ ਸੀਚੇਵਾਲ ਦੇ ਕੰਮਾਂ ਦੀ ਵੀ ਪ੍ਰਸੰਸ਼ਾ ਕੀਤੀ। ਚੰਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਤੌਰ 'ਤੇ ਬੜਾ ਥੋੜ੍ਹਾ ਸਮਾਂ ਮਿਲਿਆ ਸੀ। ਉਨ੍ਹਾਂ ਨੇ ਪੰਜਾਬ ਦੇ ਦਰਿਆਵਾਂ ਨੂੰ ਸਾਫ ਕਰਨ ਲਈ ਪੂਰਾ ਰੋਡ ਮੈਪ ਤਿਆਰ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਸੰਦੇਸ਼ ਅਨੁਸਾਰ ਹੀ ਸੰਤ ਸੀਚੇਵਾਲ ਜੀ ਪੰਜਾਬ ਦੀ ਸੇਵਾ ਕਰ ਰਹੇ ਹਨ ।


ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਹੱਥ ਸੱਤਾ ਆਈ ਤਾਂ ਪੰਜਾਬ ਦੇ ਵਿਕਾਸ ਦੀਆਂ ਚਾਬੀਆਂ ਸੰਤ ਸੀਚੇਵਾਲ ਦੇ ਹੱਥਾਂ ਵਿੱਚ ਫੜਾ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਾਤਾਵਰਣ ਸਾਫ ਸੁਥਰਾ ਰਹੇਗਾ ਤਾਂ ਹੀ ਲੋਕ ਤੰਦਰੁਸਤ ਰਹਿਣਗੇ।


ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੰਦਾਕਨੀ ਦਾ ਬੂਟਾ ਦਿੰਦਿਆ ਕਿਹਾ ਕਿ ਉਹ ਬੂਟੇ ਲਗਾਉਣ ਦਾ ਸੁਨੇਹਾ ਚੋਣ ਪ੍ਰਚਾਰ ਦੌਰਾਨ ਦੇਣ। ਚੰਨੀ ਨੇ ਸੰਤ ਸੀਚੇਵਾਲ ਵੱਲੋਂ ਦਿੱਤੇ ਮਦਾਕਨੀ ਬੂਟੇ ਬਾਰੇ ਜਾਣਕਾਰੀ ਹਾਸਲ ਕਰਦਿਆ ਮੰਗ ਕੀਤੀ ਕਿ ਉਨ੍ਹਾਂ ਨੂੰ ਹੋਰ ਬੂਟੇ ਦਿੱਤੇ ਜਾਣ ਤਾਂ ਜੋ ਉਹ ਆਪਣੇ ਭਰਾਵਾਂ ਦੇ ਘਰਾਂ ਵਿੱਚ ਵੀ ਲਗਾ ਸਕਣ। ਸੰਤ ਸੀਚੇਵਾਲ ਨੇ ਦੱਸਿਆ ਕਿ ਉਹ ਦੋ ਨਰਸਰੀਆਂ ਦੀ ਸੰਭਾਲ ਕਰ ਰਹੇ ਹਨਜਿੱਥੇ ਚਾਰ ਤੋਂ ਪੰਜ ਲੱਖ ਤੱਕ ਬੂਟੇ ਤਿਆਰ ਕੀਤੇ ਜਾਂਦੇ ਹਨ ਤੇ ਬੂਟਿਆਂ ਨੂੰ ਇੱਥੇ ਵੱਡੇ ਕੀਤੇ ਜਾ ਰਹੇ ਹਨ।ਮਨਰੇਗਾ ਰਾਹੀ ਨਰਸਰੀਆਂ ਦੇ ਬੂਟਿਆਂ ਨੂੰ ਸੰਭਾਲਿਆ ਜਾ ਰਿਹਾ ਹੈ।