Charanjit Channi: ਟਿਕਟ ਮਿਲਣ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਚੰਨੀ, ਕਹੀ ਇਹ ਵੱਡੀ ਗੱਲ
Charanjit Channi at Amritsar: ਹਾਲ ਹੀ ਵਿੱਚ ਕਾਂਗਰਸ ਨੇ ਪੰਜਾਬ ਲਈ 6 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ਅਤੇ ਲੋਕ ਸਭਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਲਾਇਆ ਗਿਆ ਹੈ।
Charanjit Channi at Golden temple Amritsar/ਪਰਮਬੀਰ ਸਿੰਘ ਔਲਖ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਲੋਕ ਸਭਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ ਹਨ। ਚੰਨੀ ਨੇ ਕਿਹਾ ਕਿ ਦੁਆਬੇ ਜਲੰਧਰ ਵਿੱਚ ਪਾਰਟੀ ਨੇ ਮੇਰੀ ਡਿਊਟੀ ਲਗਾਈ ਹੈ ਅਤੇ ਮੈਨੂੰ ਉਥੋਂ ਟਿਕਟ ਦੇ ਕੇ ਮਾਣ ਬਖਸ਼ਿਆ ਹੈ ਅਤੇ ਮੈਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਅਸ਼ੀਰਵਾਦ ਲੈਣ ਲਈ ਆਇਆ ਹਾਂ।
ਚੰਨੀ ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਕੇਂਦਰ ਦੇ ਨਾਲ ਮਿਲ ਕੇ ਪੰਜਾਬ ਲਈ ਸਾਜ਼ਿਸ਼ਾਂ ਰਚ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨੀ ਨੂੰ ਖਤਮ ਕਰਨ ਵਾਸਤੇ ਜਿਨਾਂ ਗੋਲੀਆਂ ਚਲਾਈਆਂ ਗਈਆਂ ਉਹਨਾਂ ਦਾ ਸਾਥ ਦਿੱਤਾ। ਚੰਨੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਐਨਐਸਏ ਲਗਾ ਕੇ ਡਬਰੂਗੜ੍ਹ ਦੀਆਂ ਜੇਲਾਂ ਵਿੱਚ ਡੱਕਿਆ ਹੈ ਉਸ ਨੂੰ ਹੁਣ ਸਬਕ ਸਿਖਾਉਣ ਦਾ ਵੇਲਾ ਆ ਚੁੱਕਾ ਹੈ।
ਇਹ ਵੀ ਪੜ੍ਹੋ: Congress candidate list Punjab: ਲੋਕ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਦੀ ਲਿਸਟ ਜਾਰੀ , ਚੰਨੀ ਸਣੇ ਪੁਰਾਣੇ ਸਾਂਸਦਾਂ ’ਤੇ ਵੀ ਖੇਡਿਆ ਦਾਅ
ਚੰਨੀ ਨੇ ਕਿਹਾ ਕਿ ਜਿਹੜੇ ਪੰਜਾਬ ਨੂੰ ਤੋੜਨ ਦੀ ਗੱਲ ਕਰਦੇ ਹਨ ਪੰਜਾਬ ਦੇ ਲੋਕਾਂ ਨੂੰ ਤੋੜਨ ਦੀ ਗੱਲ ਕਰਦੇ ਹਨ ਉਨਾਂ ਨੂੰ ਅੱਜ ਪਛਾਨਣ ਦੀ ਲੋੜ ਹੈ ਅਤੇ ਹੁਣ ਇਹ ਲੜਾਈ ਪੰਜਾਬ ਦੇ ਹੋਂਦ ਦੀ ਹੈ। ਚੰਨੀ ਨੇ ਕਿਹਾ ਕਿ ਜਿਹੜੇ ਲੋਕ ਆਪਣੀ ਮਾਂ ਪਾਰਟੀ ਛੱਡ ਕੇ ਇੱਕ ਪਾਰਟੀ ਤੋਂ ਦੂਜੀ ਦੂਜੀ ਤੋਂ ਤੀਜੀ ਤੇ ਤੀਜੀ ਚੋਂ ਚੌਥੀ ਚ ਜਾਂਦੇ ਹਨ ਉਹ ਗੱਦਾਰ ਅਖਵਾਉਂਦੇ ਹਨ ਪੰਜਾਬ ਦੇ ਲੋਕ ਉਹਨਾਂ ਤੇ ਬਿਲਕੁਲ ਵਿਸ਼ਵਾਸ ਨਹੀਂ ਕਰਨਗੇ
ਗੌਰਤਲਬ ਹੈ ਕਿ ਬੀਤੇ ਦਿਨੀ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਆਪਣੀ ਪਹਿਲੀ ਸੂਚੀ ਜਾਰੀ ਕੀਤੀ ਸੀ। ਕਾਂਗਰਸ ਨੇ ਪੰਜਾਬ ਦੇ 6 ਉਮੀਦਵਾਰਾਂ ਦਾ ਐਲਾਨ ਕੀਤਾ ਜਿਨ੍ਹਾਂ ਚ ਅੰਮ੍ਰਿਤਸਰ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਫਤਿਹਗੜ੍ਹ ਸਾਹਿਬ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾਕਟਰ ਧਰਮਵੀਰ ਗਾਂਧੀ ਪਾਰਟੀ ਉਮੀਦਵਾਰ ਐਲਾਨਿਆ ਸੀ।