ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।


COMMERCIAL BREAK
SCROLL TO CONTINUE READING

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਕੱਲ੍ਹ ਰਾਤ ਹਸਪਤਾਲ ਲਿਆਂਦਾ ਗਿਆ ਸੀ। ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਸੀਨੀਅਰ ਬਾਦਲ ਨੂੰ ਰਾਤ ਨੂੰ ਕਈ ਵਾਰ ਉਲਟੀਆਂ ਆਈਆਂ ਪਰ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ।


6 ਜੂਨ ਨੂੰ ਉਨ੍ਹਾਂ ਨੂੰ ਪੇਟ ਸਬੰਧੀ ਸ਼ਿਕਾਇਤਾਂ ਬਾਅਦ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਬਾਅਦ ਵਿੱਚ ਛੁੱਟੀ ਦੇ ਦਿੱਤੀ ਗਈ ਸੀ।


ਨਿਊਜ਼18 ਚ ਲੱਗੀ ਖ਼ਬਰ ਮੁਤਾਬਿਕ ਇਸ ਸਾਲ ਦੇ ਸ਼ੁਰੂ ਵਿੱਚ ਬਾਦਲ ਕੋਵਿਡ-19 ਨਾਲ ਪੀੜਤ ਹੋ ਗਏ ਸਨ ਤੇ ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਸਨ।