ਚੰਡੀਗੜ੍ਹ: ਤਰਨਤਾਰਨ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ (Ex-MLA) ਡਾ. ਧਰਮਬੀਰ ਅਗਨੀਹੋਤਰੀ ਦਾ ਅਚਾਲਕ ਦਿਲ ਦਾ ਦੌਰਾ (Heart attack) ਪੈਣ ਕਾਰਨ ਦਿਹਾਂਤ ਹੋ ਗਿਆ ਹੈ।


COMMERCIAL BREAK
SCROLL TO CONTINUE READING

ਦੱਸ ਦੇਈਏ ਕਿ ਡਾ. ਅਗਨੀਹੋਤਰੀ ਸਾਲ 2017 ਤੋਂ 2022 ਤੱਕ ਵਿਧਾਇਕ ਰਹੇ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ 3 ਵਾਰ ਵਿਧਾਇਕ ਰਹੇ ਹਰਮੀਤ ਸਿੰਘ ਸੰਧੂ ਨੂੰ 14,629 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ। 40 ਸਾਲਾਂ ਦੇ ਇਤਿਹਾਸ ’ਚ ਪਹਿਲਾਂ ਵਾਰ ਹੋਇਆ ਜਦੋਂ ਤਰਨਤਾਰਨ ਹਲਕੇ ’ਚ ਕਾਂਗਰਸ (Congress Party) ਨੂੰ ਜਿੱਤ ਪ੍ਰਾਪਤ ਹੋਈ। ਸਾਲ 2022 ’ਚ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਡਾ. ਕਸ਼ਮੀਰ ਸਿੰਘ ਸੋਹਲ ਨੇ ਹਰਾਇਆ। 



ਮਿਲੀ ਜਾਣਕਾਰੀ ਮੁਤਾਬਕ ਸ਼ਾਮ ਨੂੰ ਡਾ. ਅਗਨੀਹੋਤਰੀ (Dr. Dharambir Agnihotri) ਅੰਮ੍ਰਿਤਸਰ ’ਚ ਵਿਖੇ ਆਪਣੀ ਰਿਹਾਇਸ਼ ਦੇ ਨਜ਼ਦੀਕ ਸੈਲੂਨ ’ਚ ਕਟਿੰਗ ਕਰਵਾਉਣ ਗਏ ਸਨ, ਜਿਥੇ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਮੌਕੇ ’ਤੇ ਉਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ (Private Hospital) ’ਚ ਲਿਜਾਇਆ ਗਿਆ, ਜਿਥੇ ਉਨ੍ਹਾਂ ਆਖ਼ਰੀ ਸਾਹ ਲਏ। ਪਰਿਵਾਰ ਵਲੋਂ ਡਾ. ਅਗਨੀਹੋਤਰੀ ਦਾ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਸ਼ਹਿਰ ਤਰਨਤਾਰਨ ਲਿਆਂਦੀ ਜਾਵੇਗੀ। ਜ਼ਿਕਰਯੋਗ ਹੈ ਕਿ ਹਲਕਾ ਤਰਨਤਾਰਨ ਤੋਂ ਜਿੱਤਣ ਵਾਲੇ ਪਹਿਲੇ ਤੇ ਆਖ਼ਰੀ ਹਿੰਦੂ ਵਿਧਾਇਕ ਸਨ। 


 


ਇੱਥੇ ਦੱਸਣਾ ਬਣਦਾ ਹੈ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਜੰਤਰ-ਮੰਤਰ ਵਿਖੇ ਕਾਂਗਰਸ ਪਾਰਟੀ ਦੁਆਰਾ ਦਿੱਤੇ ਗਏ ਧਰਨੇ ਮੌਕੇ ਪੰਜਾਬ ਤੋਂ ਹੋਰਨਾਂ ਵਿਧਾਇਕਾਂ ਤੇ ਸੰਸਦ ਮੈਬਰਾਂ ਸਣੇ ਡਾ. ਅਗਨੀਹੋਤਰੀ ਨੇ ਵੀ ਸ਼ਮੂਲੀਅਤ ਕੀਤੀ ਸੀ। 



ਸਾਬਕਾ CM ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ਮੌਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।