Angad Saini Accident: ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਗੱਡੀ ਹਾਦਸੇ ਦਾ ਸ਼ਿਕਾਰ; ਹਸਪਤਾਲ 'ਚ ਦਾਖ਼ਲ
Advertisement
Article Detail0/zeephh/zeephh2217509

Angad Saini Accident: ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਗੱਡੀ ਹਾਦਸੇ ਦਾ ਸ਼ਿਕਾਰ; ਹਸਪਤਾਲ 'ਚ ਦਾਖ਼ਲ

Angad Saini Accident: ਨਵਾਂਸ਼ਹਿਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਗੱਡੀ ਨਾਲ ਹਾਦਸਾ ਵਾਪਰ ਗਿਆ ਹੈ।

Angad Saini Accident: ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਗੱਡੀ ਹਾਦਸੇ ਦਾ ਸ਼ਿਕਾਰ; ਹਸਪਤਾਲ 'ਚ ਦਾਖ਼ਲ

Angad Saini Accident: ਨਵਾਂਸ਼ਹਿਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਗੱਡੀ ਨਾਲ ਹਾਦਸਾ ਵਾਪਰ ਗਿਆ ਹੈ। ਦਰਅਸਲ ਸਾਬਕਾ ਵਿਧਾਇਕ ਨਵਾਂਸ਼ਹਿਰ ਤੋਂ ਚੰਡੀਗੜ੍ਹ ਜਾ ਰਹੇ ਸਨ। ਰੂਪਨਗਰ ਤੋਂ ਪਹਿਲਾਂ ਟੌਂਸਾ ਨੇੜੇ ਉਨ੍ਹਾਂ ਦੀ ਗੱਡੀ ਹਾਦਸਾ ਦਾ ਸ਼ਿਕਾਰ ਹੋ ਗਈ। ਉਨ੍ਹਾਂ ਨੂੰ ਤੁਰੰਤ ਮੁਹਾਲੀ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿਥੇ ਉਹ ਜ਼ੇਰੇ ਇਲਾਜ ਹਨ।

ਜਾਣਕਾਰੀ ਅਨੁਸਾਰ ਕਾਂਗਰਸ ਦੇ ਨਵਾਂਸ਼ਹਿਰ ਤੋਂ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਦਾ ਚੰਡੀਗੜ੍ਹ ਨਵਾਂ ਸ਼ਹਿਰ ਰੋਡ ਉਤੇ ਕਾਠਗੜ੍ਹ ਦੇ ਨੇੜੇ ਜ਼ਬਰਦਸਤ ਐਕਸੀਡੈਂਟ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਇੱਕ ਐਂਬੂਲੈਂਸ ਦਾ ਡਰਾਈਵਰ ਰਸਤੇ ਵਿੱਚ ਗੱਡੀ ਖੜ੍ਹੀ ਕਰਕੇ ਕੋਈ ਰਸਤਾ ਪੁੱਛ ਰਿਹਾ ਸੀ ਤਾਂ ਪਿੱਛੋਂ ਆਉਂਦੀ ਫਾਰਚੂਨਰ ਗੱਡੀ ਜਿਸ ਦੇ ਵਿੱਚ ਸਾਬਕਾ ਵਿਧਾਇਕ ਅੰਗਦ ਸਿੰਘ ਆਪਣੇ ਗਨਮੈਨਾਂ ਸਮੇਤ ਸਵਾਰ ਸਨ, ਦੀ ਜ਼ੋਰਦਾਰ ਟੱਕਰ ਹੋ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਸਥਾਨਕ ਲੋਕਾਂ ਦੀ ਮਦਦ ਨਾਲ ਤੁਰੰਤ ਐਂਬੂਲੈਂਸ ਬੁਲਾਈ ਗਈ। ਜਿਸ ਤੋਂ ਬਾਅਦ ਅੰਗਦ ਨੂੰ ਮੋਹਾਲੀ ਦੇ ਮੈਕਸ ਹਸਪਤਾਲ 'ਚ ਸ਼ਿਫਟ ਕਰ ਦਿੱਤਾ ਗਿਆ ਹੈ। ਹਾਦਸੇ ਕਾਰਨ ਉਸ ਦੇ ਸਰੀਰ 'ਤੇ ਕਾਫੀ ਸੱਟਾਂ ਲੱਗੀਆਂ ਹਨ। ਫਿਲਹਾਲ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : Arvind Kejriwal News: ਦਿੱਲੀ ਸ਼ਰਾਬ ਘੋਟਾਲਾ ਮਾਮਲੇ 'ਚ ਅੱਜ ਕੇਜਰੀਵਾਲ ਦੀ ਖ਼ਤਮ ਹੋ ਰਹੀ ਨਿਆਂਇਕ ਹਿਰਾਸਤ

ਇਸ ਹਾਦਸੇ ਵਿੱਚ ਅੰਗਦ ਸਿੰਘ ਸੈਣੀ ਦਾ ਗਨਮੈਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਸਾਬਕਾ ਵਿਧਾਇਕ ਅੰਗਦ ਸਿੰਘ ਤੇ ਗਨਮੈਨ ਨੂੰ ਮੁਹਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਕਾਬਿਲੇਗੌਰ ਹੈ ਕਿ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਦੀ ਕਾਰ ਮੰਗਲਵਾਰ ਸਵੇਰੇ ਰੋਪੜ ਨੇੜੇ ਹਾਦਸਾਗ੍ਰਸਤ ਹੋ ਗਈ। ਖੁਸ਼ਕਿਸਮਤੀ ਇਹ ਰਹੀ ਕਿ ਹਾਦਸਾ ਹੁੰਦੇ ਹੀ ਕਾਰ ਦੇ ਏਅਰ ਬੈਗ ਖੁੱਲ੍ਹ ਗਏ, ਜਿਸ ਕਾਰਨ ਗੌਤਮ ਜੈਨ ਨੂੰ ਸੱਟ ਨਹੀਂ ਲੱਗੀ। ਗੌਤਮ ਜੈਨ ਚੰਡੀਗੜ੍ਹ ਵਿੱਚ ਅਧਿਕਾਰੀਆਂ ਦੀ ਮੀਟਿੰਗ ਵਿੱਚ ਜਾ ਰਹੇ ਸਨ। ਇਸ ਦੌਰਾਨ ਇਹ ਹਾਦਸਾ ਵਾਪਰ ਗਿਆ।

ਜਾਣਕਾਰੀ ਅਨੁਸਾਰ ਇਹ ਹਾਦਸਾ ਨਵਾਂਸ਼ਹਿਰ ਤੋਂ ਰੋਪੜ ਨੂੰ ਜਾਂਦੇ ਮੁੱਖ ਮਾਰਗ 'ਤੇ ਪਿੰਡ ਟੌਂਸਾ ਨੇੜੇ ਵਾਪਰਿਆ। ਇੱਥੇ ਸਰਕਾਰੀ ਗੱਡੀ ਫੁੱਟਪਾਥ 'ਤੇ ਲੱਗੀ ਰੇਲਿੰਗ ਨਾਲ ਟਕਰਾ ਗਈ। ਇਸ ਦੌਰਾਨ ਨਗਰ ਨਿਗਮ ਕਮਿਸ਼ਨਰ ਦੀ ਗੱਡੀ ਦਾ ਵੀ ਕਾਫੀ ਨੁਕਸਾਨ ਹੋਇਆ।

ਇਹ ਵੀ ਪੜ੍ਹੋ : Bathinda Fire Accident: ਬਠਿੰਡਾ 'ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 2 ਲੜਕੀਆਂ ਜ਼ਿੰਦਾ ਸੜੀਆਂ

Trending news