Gurpreet GP Join AAP: ਲੋਕ ਸਭਾ ਚੋਣਾਂ ਤੋਂ ਪਹਿਲਾਂ ਦਲ-ਬਦਲੀ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਦਰਮਿਆਨ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਨੂੰ ਜ਼ੋਰਦਾਰ ਝਟਕਾ ਲੱਗਾ ਹੈ। ਦਰਅਸਲ ਕਾਂਗਰਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।


COMMERCIAL BREAK
SCROLL TO CONTINUE READING

ਇਸ ਤੋਂ ਪਹਿਲਾਂ ਉਨ੍ਹਾਂ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਸੀਐਮ ਰਿਹਾਇਸ਼ ਪੁੱਜ ਕੇ ਗੁਰਪ੍ਰੀਤ ਸਿੰਘ ਜੀਪੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 'ਝਾੜੂ' ਫੜ ਲਿਆ ਹੈ। ਇਸ ਮੌਕੇ ਉਨ੍ਹਾਂ ਨੇ ਕਾਂਗਰਸ ਵਿੱਚ ਅਨੁਸ਼ਾਸਨ ਦੀ ਭਾਰੀ ਕਮੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜ਼ਮੀਨੀ ਪੱਧਰ ਉਤੇ ਕਾਫੀ ਕੰਮ ਕਰ ਰਹੇ ਹਨ। ਇਸ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਟਿਕਟਾਂ ਦੀ ਵੰਡ ਨੂੰ ਲੈ ਕੇ ਪਾਰਟੀ ਦੀ ਕਮੇਟੀ ਤੈਅ ਕਰੇਗੀ।



2017 ਵਿੱਚ ਵਿਧਾਇਕ ਬਣੇ
ਗੁਰਪ੍ਰੀਤ ਸਿੰਘ ਜੀਪੀ ਮੁਹਾਲੀ ਦੇ ਰਹਿਣ ਵਾਲੇ ਹਨ। ਉਨ੍ਹਾਂ ਨੂੰ 2017 ਵਿੱਚ ਬੱਸੀ ਪਠਾਣਾਂ ਤੋਂ ਕਾਂਗਰਸ ਨੇ ਟਿਕਟ ਦਿੱਤੀ ਸੀ ਅਤੇ ਜੀਪੀ ਨੇ 'ਆਪ' ਦੇ ਸੰਤੋਖ ਸਿੰਘ ਸਲਾਣਾ ਅਤੇ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਨੂੰ ਹਰਾਇਆ ਸੀ। 2022 'ਚ 'ਆਪ' ਦੇ ਰੁਪਿੰਦਰ ਸਿੰਘ ਹੈਪੀ ਤੋਂ ਹਾਰ ਗਏ ਸਨ।


ਚੰਨੀ ਨਾਲ ਨਾਰਾਜ਼ਗੀ
ਗੁਰਪ੍ਰੀਤ ਸਿੰਘ ਜੀਪੀ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਤੋਂ ਜ਼ਿਆਦਾ ਨਾਰਾਜ਼ ਹਨ। ਕਿਉਂਕਿ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਵੀ ਬੱਸੀ ਪਠਾਣਾਂ ਤੋਂ ਕਾਂਗਰਸ ਦੀ ਟਿਕਟ ਮੰਗਦੇ ਸਨ। ਉਸ ਸਮੇਂ ਜੀਪੀ ਨੇ ਬੜੀ ਮੁਸ਼ਕਲ ਨਾਲ ਟਿਕਟ ਹਾਸਲ ਕੀਤੀ। ਉਦੋਂ ਚੰਨੀ ਦੇ ਭਰਾ ਆਜ਼ਾਦ ਨੇ ਚੋਣ ਲੜੀ ਸੀ। ਜੀਪੀ ਆਪਣੀ ਹਾਰ ਲਈ ਚੰਨੀ ਦੇ ਭਰਾ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਸੀ। ਪਾਰਟੀ ਹਾਈਕਮਾਂਡ ਨੇ ਚੰਨੀ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਜੀਪੀ ਨਾਰਾਜ਼ ਹਨ।


ਟਿਕਟ ਤੋਂ ਇਨਕਾਰ ਕਰ ਦਿੱਤਾ
ਸੂਤਰਾਂ ਦੀ ਮੰਨੀਏ ਤਾਂ ਕਾਂਗਰਸ ਨੇ ਗੁਰਪ੍ਰੀਤ ਸਿੰਘ ਜੀਪੀ ਨੂੰ ਮਨਾਉਣ ਲਈ ਫਤਹਿਗੜ੍ਹ ਸਾਹਿਬ ਜ਼ਿਲ੍ਹਾ ਪ੍ਰਧਾਨ ਬਣਾਇਆ ਸੀ। ਦੱਸਿਆ ਜਾ ਰਿਹਾ ਹੈ ਕਿ ਹੁਣ ਜਦੋਂ ਜੀਪੀ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਟਿਕਟ ਦੀ ਮੰਗ ਕਰ ਰਹੇ ਸਨ ਤਾਂ ਪਾਰਟੀ ਨੇ ਉਨ੍ਹਾਂ ਨੂੰ ਇਨਕਾਰ ਕਰ ਦਿੱਤਾ ਸੀ। ਜਿਸ ਕਾਰਨ ਉਨ੍ਹਾਂ ਪਾਰਟੀ ਛੱਡ ਦਿੱਤੀ।


ਇਹ ਵੀ ਪੜ੍ਹੋ : Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਅੱਜ , ਨਵੀਂ ਆਬਕਾਰੀ ਨੀਤੀ ਤੇ ਹੋਰ ਮੁੱਦਿਆਂ ਉੱਤੇ ਲੈ ਸਕਦੀ ਵੱਡਾ ਫੈਸਲਾ!