ਸਾਬਕਾ ਕਾਂਗਰਸੀ MLA ਜੋਗਿੰਦਰਪਾਲ ਭੋਆ ਨੂੰ ਮਿਲੀ ਜ਼ਮਾਨਤ
ਨਾਜਾਇਜ਼ ਮਾਈਨਿੰਗ ਮਾਮਲੇ `ਚ ਗ੍ਰਿਫ਼ਤਾਰ ਕੀਤੇ ਗਏ ਕਾਂਗਰਸ (Congress) ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਸਿੰਘ ਭੋਆ (Former MLA Joginder Pal Singh Bhoa)ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ।
ਚੰਡੀਗੜ੍ਹ: ਨਾਜਾਇਜ਼ ਮਾਈਨਿੰਗ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਾਂਗਰਸ (Congress) ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਸਿੰਘ ਭੋਆ (Former MLA Joginder Pal Singh Bhoa)ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਭੋਆ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਨੂੰ ਪਠਾਨਕੋਟ ਦੀ ਅਦਾਲਤ ਨੇ ਰਾਹਤ ਦਿੱਤੀ ਹੈ।
ਦੱਸ ਦੇਈਏ ਕਿ ਮਾਨ ਸਰਕਾਰ ਵੱਲੋਂ ਲਗਾਤਾਰ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ ਅਤੇ ਸਾਬਕਾ ਮੰਤਰੀਆਂ 'ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਨ੍ਹਾਂ ਵਿੱਚ ਕਾਂਗਰਸ ਦੇ ਮੰਤਰੀ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆ ਤੋਂ ਬਾਅਦ ਸਾਬਕਾ ਵਿਧਾਇਕ ਜੋਗਿੰਦਰ ਪਾਲ ਸਿੰਘ ਭੋਆ ਹੱਥੇ ਚੜ੍ਹੇ ਸਨ। ਗ੍ਰਿਫ਼ਤਾਰੀ ਉਪਰੰਤ ਅਦਾਲਤ 'ਚ ਪੇਸ਼ ਕਰਨ ਉਪਰੰਤ ਸਾਬਕਾ ਵਿਧਾਇਕ ਨੂੰ 4 ਜੁਲਾਈ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ ਗਿਆ ਸੀ।