Mohali News: ਗੁਰਦੁਆਰਾ ਟਾਹਲੀ ਸਾਹਿਬ (ਦੁਫੇੜਾ ਸਾਹਿਬ) ਦੇ ਮੁੱਖ ਸੇਵਾਦਾਰ ਬਾਬਾ ਰਾਮ ਸਿੰਘ ਗੰਢੂਆ ਵਾਲੇ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਏ। ਬਾਬਾ ਰਾਮ ਸਿੰਘ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਬਾਬਾ ਰਾਮ ਸਿੰਘ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਧਾਰਮਿਕ ਗੁਰੂ ਸਨ। ਜਾਣਕਾਰੀ ਮੁਤਾਬਿਕ 26 ਮਈ ਨੂੰ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ।