Sumedh Singh Saini News: ਸਾਬਕਾ DGP ਸੁਮੇਧ ਸਿੰਘ ਸੈਣੀ ਦੀਆਂ 30 ਸਾਲ ਬਾਅਦ ਵਧੀਆਂ ਮੁਸ਼ਕਲਾਂ!
Sumedh Singh Saini News: ਇਹ ਮਾਮਲਾ 1990 ਦੇ ਦਹਾਕੇ ਦਾ ਹੈ, ਜਦੋਂ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐਸਐਸਪੀ ਸਨ। 1991 `ਚ ਉਸ `ਤੇ ਅੱਤਵਾਦੀ ਹਮਲਾ ਹੋਇਆ ਸੀ।
Sumedh Singh Saini News/ਮਨੀਸ਼ ਸ਼ੰਕਰ: ਚੰਡੀਗੜ੍ਹ ਇੰਡਸਟਰੀਅਲ ਐਂਡ ਟੂਰਿਜ਼ਮ ਕਾਰਪੋਰੇਸ਼ਨ ਐਸਆਈਸੀਓ (ਸਿਟਕੋ) ਦੇ ਮੁਲਾਜ਼ਮ ਬਲਵੰਤ ਸਿੰਘ ਮੁਲਤਾਨੀ ਦੇ 1991 ਵਿੱਚ ਲਾਪਤਾ ਹੋਣ ਦੇ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਹੇਠਲੀ ਅਦਾਲਤ ਦੀ ਕਾਰਵਾਈ ’ਤੇ ਰੋਕ ਲਾਉਣ ਮਗਰੋਂ ਹੁਣ ਇਹ ਕੇਸ ਸੁਣਵਾਈ ਲਈ ਸੈਸ਼ਨ ਅਦਾਲਤ ਵਿੱਚ ਭੇਜ ਦਿੱਤਾ ਗਿਆ ਹੈ।
ਸੈਸ਼ਨ ਕੋਰਟ 'ਚ 7 ਜਨਵਰੀ ਨੂੰ ਸੁਣਵਾਈ ਹੋਵੇਗੀ। ਮੁਲਤਾਨੀ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਬਾਅਦ ਵਿੱਚ ਕਤਲ ਦੀਆਂ ਧਾਰਾਵਾਂ ਜੋੜ ਦਿੱਤੀਆਂ ਗਈਆਂ ਸਨ, ਜਿਨ੍ਹਾਂ ਦੀ ਸੁਣਵਾਈ ਸੈਸ਼ਨ ਅਦਾਲਤ ਵਿੱਚ ਹੀ ਹੋ ਸਕਦੀ ਹੈ, ਇਸ ਲਈ ਇਹ ਕੇਸ ਸੈਸ਼ਨ ਅਦਾਲਤ ਵਿੱਚ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ: Weather Update: ਪੰਜਾਬ ਤੇ ਚੰਡੀਗੜ੍ਹ ਵਿੱਚ ਧੁੰਦ ਤੋਂ ਬਾਅਦ ਸੀਤ ਲਹਿਰ ਦਾ ਅਲਰਟ! ਹੁਣ ਪਵੇਗੀ ਕੜਾਕੇ ਦੀ ਠੰਡ
ਬਲਵੰਤ ਸਿੰਘ ਮੁਲਤਾਨੀ ਤਤਕਾਲੀ ਆਈਏਐੱਸ ਅਧਿਕਾਰੀ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਸਨ। ਬਲਵੰਤ ਸਿੰਘ ਚੰਡੀਗੜ੍ਹ ਇੰਡਸਟ੍ਰਿਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕੌਰਪੋਰੇਸ਼ਨ (ਸਿਟਕੋ) ਵਿੱਚ ਕੰਮ ਕਰਦੇ ਸਨ।
ਇਹ ਹੈ ਪੂਰਾ ਮਾਮਲਾ
ਇਹ ਮਾਮਲਾ 1990 ਦੇ ਦਹਾਕੇ ਦਾ ਹੈ, ਜਦੋਂ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐਸਐਸਪੀ ਸਨ। 1991 'ਚ ਉਸ 'ਤੇ ਅੱਤਵਾਦੀ ਹਮਲਾ ਹੋਇਆ ਸੀ। ਉਸ ਹਮਲੇ ਵਿੱਚ ਸੈਣੀ ਦੀ ਸੁਰੱਖਿਆ ਲਈ ਤਾਇਨਾਤ ਚਾਰ ਪੁਲੀਸ ਮੁਲਾਜ਼ਮ ਮਾਰੇ ਗਏ ਸਨ, ਜਦੋਂਕਿ ਸੈਣੀ ਖ਼ੁਦ ਵੀ ਜ਼ਖ਼ਮੀ ਹੋ ਗਿਆ ਸੀ। ਉਸ ਕੇਸ ਦੇ ਸਬੰਧ ਵਿੱਚ ਪੁਲੀਸ ਨੇ ਸੈਣੀ ਦੇ ਹੁਕਮਾਂ ’ਤੇ ਸਾਬਕਾ ਆਈਏਐਸ ਅਧਿਕਾਰੀ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਰੱਖਿਆ ਅਤੇ ਫਿਰ ਬਾਅਦ ਵਿੱਚ ਕਿਹਾ ਕਿ ਉਹ ਪੁਲਿਸ ਤੋਂ ਫਰਾਰ ਹੋ ਗਿਆ ਹੈ।
ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਲਵੰਤ ਦੀ ਮੌਤ ਪੁਲਿਸ ਦੇ ਤਸ਼ੱਦਦ ਕਾਰਨ ਹੋਈ ਹੈ। 2008 ਵਿੱਚ ਪੰਜਾਬ-ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ’ਤੇ ਚੰਡੀਗੜ੍ਹ ਸੀਬੀਆਈ ਨੇ ਇਸ ਮਾਮਲੇ ਵਿੱਚ ਮੁੱਢਲੀ ਜਾਂਚ ਸ਼ੁਰੂ ਕੀਤੀ ਸੀ। ਇਸ ਤੋਂ ਬਾਅਦ 2008 ਵਿੱਚ ਸੀਬੀਆਈ ਨੇ ਸੈਣੀ ਖ਼ਿਲਾਫ਼ ਕੇਸ ਦਰਜ ਕੀਤਾ ਸੀ।
ਹਾਲਾਂਕਿ ਬਾਅਦ 'ਚ ਸੁਪਰੀਮ ਕੋਰਟ ਨੇ ਤਕਨੀਕੀ ਆਧਾਰ 'ਤੇ ਇਸ FIR ਨੂੰ ਰੱਦ ਕਰ ਦਿੱਤਾ ਸੀ। ਪਰ ਕਾਂਗਰਸ ਸਰਕਾਰ ਦੇ ਸਮੇਂ ਨਵੇਂ ਤੱਥਾਂ 'ਤੇ, ਪੰਜਾਬ ਪੁਲਿਸ ਨੇ 7 ਮਈ 2020 ਨੂੰ ਸੈਣੀ ਵਿਰੁੱਧ ਆਈਪੀਸੀ ਦੀ ਧਾਰਾ 364 (ਅਗਵਾ ਜਾਂ ਕਤਲ ਲਈ ਅਗਵਾ), 201 (ਸਬੂਤ ਨਸ਼ਟ ਕਰਨ), 344 (ਗਲਤ ਕੈਦ), 330 ਅਤੇ 330 ਤਹਿਤ ਕੇਸ ਦਰਜ ਕੀਤਾ ਸੀ। 120ਬੀ (ਅਪਰਾਧਿਕ ਸਾਜ਼ਿਸ਼) ਤਹਿਤ ਕੇਸ ਦਰਜ ਕੀਤਾ ਗਿਆ ਸੀ।