Manpreet Singh Badal News: ਬਠਿੰਡਾ ਜ਼ਮੀਨ ਅਲਾਟਮੈਂਟ ਕੇਸ ਵਿੱਚ ਫਸੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਦਫ਼ਤਰ ਪਹੁੰਚ ਗਏ ਹਨ। ਵਿਜੀਲੈਂਸ ਅਧਿਕਾਰੀਆਂ ਨੇ ਬਾਦਲ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਨੇ ਨੋਟਿਸ ਜਾਰੀ ਕਰਕੇ ਪੁੱਛਗਿੱਛ ਲਈ ਬਠਿੰਡਾ ਦਫ਼ਤਰ ਬੁਲਾਇਆ ਹੈ। ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਪਿਛੋਂ ਮਨਪ੍ਰੀਤ ਸਿੰਘ ਬਾਦਲ ਨੂੰ 20 ਨਵੰਬਰ ਤੇ ਬੀਡੀਏ ਦੇ ਤਤਕਾਲੀ ਪ੍ਰਸ਼ਾਸਕ ਬਿਕਰਮਜੀਤ ਸਿੰਘ ਸ਼ੇਰਗਿੱਲ ਨੂੰ 22 ਨਵੰਬਰ ਨੂੰ ਮਾਮਲੇ ਦੀ ਸੁਣਵਾਈ ਤੇ ਜਾਂਚ ਲਈ ਮੁੜ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।


COMMERCIAL BREAK
SCROLL TO CONTINUE READING

ਮਨਪ੍ਰੀਤ ਬਾਦਲ ਵਿਜੀਲੈਂਸ ਦਫ਼ਤਰ ਪਹੁੰਚ ਗਏ ਹਨ ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵਿਜੀਲੈਂਸ ਬਿਊਰੋ ਨੇ ਬਾਦਲ ਨੂੰ ਪਹਿਲੀ ਵਾਰ 23 ਅਕਤੂਬਰ ਨੂੰ ਸੰਮਨ ਭੇਜੇ ਸਨ ਪਰ ਉਹ ਪੇਸ਼ ਨਹੀਂ ਹੋਏ। ਇਸ ਮਗਰੋਂ ਉਹ 30 ਅਕਤੂਬਰ ਨੂੰ ਦੂਜੀ ਵਾਰ ਪੇਸ਼ ਹੋਏ। ਕਾਬਿਲੇਗੌਰ ਹੈ ਕਿ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ 'ਤੇ ਵਿਜੀਲੈਂਸ ਬਿਊਰੋ ਨੇ ਇਸ ਪਲਾਟ ਦੀ ਬੋਲੀ ਦੇਣ ਵਾਲੇ ਤਿੰਨ ਨਿੱਜੀ ਵਿਅਕਤੀਆਂ ਤੋਂ ਇਲਾਵਾ ਮਨਪ੍ਰੀਤ ਸਿੰਘ ਬਾਦਲ, ਬਿਕਰਮਜੀਤ ਸਿੰਘ ਸ਼ੇਰਗਿੱਲ, ਹੋਟਲ ਮਾਲਕ ਰਾਜੀਵ ਕੁਮਾਰ, ਬੀਡੀਏ ਸੁਪਰਡੈਂਟ ਪੰਕਜ ਕਾਲੀਆ, ਵਪਾਰੀ ਵਿਕਾਸ ਅਰੋੜਾ ਤੇ ਠੇਕੇਦਾਰ ਜੁਗਨੂੰ ਦੇ ਮੁਲਾਜ਼ਮ ਅਮਨਦੀਪ ਸਿੰਘ ਖਿਲਾਫ ਪਰਚਾ ਦਰਜ ਕੀਤਾ ਸੀ।


ਕਾਬਿਲੇਗੌਰ ਹੈ ਕਿ ਇਸ ਮਾਮਲੇ ਵਿੱਚ ਨਾਮਜ਼ਦ ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਉਰਫ ਜੁਗਨੂੰ ਅਤੇ ਸੀਏ ਸੰਜੀਵ ਕੁਮਾਰ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ। ਕੇਵਲ ਜੁਗਨੂੰ ਅਤੇ ਸੰਜੀਵ ਨੂੰ ਹੀ ਸਥਾਨਕ ਅਦਾਲਤ ਵਿੱਚ ਜ਼ਮਾਨਤ ਮਿਲੀ, ਬਾਕੀ ਸਾਰਿਆਂ ਨੂੰ ਹਾਈ ਕੋਰਟ ਤੱਕ ਪਹੁੰਚ ਕਰਨੀ ਪਈ।


ਦੂਜੇ ਪਾਸੇ ਵਿਜੀਲੈਂਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮਨਪ੍ਰੀਤ ਬਾਦਲ ਦੇ ਪਲਾਟ ਦੀ ਬੋਲੀ ਜੁਗਨੂੰ ਦੇ ਦਫ਼ਤਰ ਤੋਂ ਸੰਜੀਵ ਕੁਮਾਰ ਨੇ ਦਿੱਤੀ ਸੀ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਕਾਸ, ਰਾਜੀਵ ਅਤੇ ਅਮਨਦੀਪ ਨੇ ਮੰਨਿਆ ਸੀ ਕਿ ਉਨ੍ਹਾਂ ਨੇ ਉਕਤ ਠੇਕੇਦਾਰ ਦੇ ਕਹਿਣ ’ਤੇ ਹੀ ਤਤਕਾਲੀ ਮੰਤਰੀ ਦੇ ਪਲਾਟ ਦੀ ਬੋਲੀ ਕਰਵਾਈ ਸੀ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਸੀਏ ਸੰਜੀਵ ਕੁਮਾਰ ਦੀ ਵੀ ਸ਼ਮੂਲੀਅਤ ਦਾ ਦਾਅਵਾ ਕੀਤਾ ਗਿਆ ਹੈ।


ਦੱਸਿਆ ਜਾ ਰਿਹਾ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਦੀ ਸੁਣਵਾਈ ਅਤੇ ਜਾਂਚ ਲਈ ਮਨਪ੍ਰੀਤ ਸਿੰਘ ਬਾਦਲ ਨੂੰ 20 ਨਵੰਬਰ ਅਤੇ ਪੁੱਡਾ ਦੇ ਤਤਕਾਲੀ ਪ੍ਰਸ਼ਾਸਕ ਵਿਕਰਮਜੀਤ ਸਿੰਘ ਸ਼ੇਰਗਿੱਲ ਨੂੰ 22 ਨਵੰਬਰ ਨੂੰ ਦੁਬਾਰਾ ਪੇਸ਼ ਹੋਣ ਲਈ ਕਿਹਾ ਹੈ। .. ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਬਾਦਲ ਨੂੰ ਪਹਿਲੀ ਵਾਰ 23 ਅਕਤੂਬਰ ਨੂੰ ਤਲਬ ਕੀਤਾ ਸੀ ਪਰ ਉਹ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਉਹ 30 ਅਕਤੂਬਰ ਨੂੰ ਦੂਜੀ ਵਾਰ ਪੇਸ਼ ਹੋਏ।


ਇਹ ਵੀ ਪੜ੍ਹੋ : Stubble Burning News: ਪੰਜਾਬ 'ਚ ਨਹੀਂ ਰੁਕ ਰਿਹਾ ਪਰਾਲੀ ਸਾੜਨ ਦਾ ਸਿਲਸਿਲਾ; ਫ਼ਰੀਦੋਕਟ 'ਚ 15 ਹੋਰ ਕੇਸ ਦਰਜ