Manpreet Badal News: ਵਿਜੀਲੈਂਸ ਨੇ ਮਨਪ੍ਰੀਤ ਬਾਦਲ ਤੋਂ ਢਾਈ ਘੰਟੇ ਕੀਤੀ ਪੁੱਛਗਿੱਛ, ਕਮਰ `ਤੇ ਬੰਨ੍ਹੀ ਹੋਈ ਸੀ ਬੈਲਟ
Manpreet Badal News: ਦੱਸ ਦੇਈਏ ਕਿ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਦੂਜੀ ਵਾਰ ਸੰਮਨ ਜਾਰੀ ਕੀਤੇ ਹਨ। ਨੂੰ 31 ਅਕਤੂਬਰ ਨੂੰ ਵਿਜੀਲੈਂਸ ਰੇਂਜ ਬਠਿੰਡਾ ਦੇ ਦਫ਼ਤਰ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।
Manpreet Badal News: ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਬਾਦਲ (Manpreet Badal) ਅੱਜ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਏ। ਪਿੱਠ ਦਰਦ ਕਾਰਨ ਸਾਬਕਾ ਵਿੱਤ ਮੰਤਰੀ ਨੇ ਕਮਰ ਦੁਆਲੇ ਬੈਲਟ ਬੰਨ੍ਹੀ ਹੋਈ ਸੀ। ਵਿਜੀਲੈਂਸ ਨੇ ਪੁੱਛਗਿੱਛ ਲਈ ਕਈ ਸਵਾਲ ਤਿਆਰ ਕੀਤੇ ਹਨ। ਵਿਜੀਲੈਂਸ ਟੀਮ ਜਲਦੀ ਹੀ ਮਨਪ੍ਰੀਤ ਬਾਦਲ ਤੋਂ ਪੁੱਛਗਿੱਛ ਸ਼ੁਰੂ ਕਰੇਗੀ।
ਦੱਸ ਦੇਈਏ ਕਿ ਵਿਜੀਲੈਂਸ ਨੇ ਮਨਪ੍ਰੀਤ ਬਾਦਲ (Manpreet Badal) ਨੂੰ ਦੂਜੀ ਵਾਰ ਸੰਮਨ ਜਾਰੀ ਕੀਤੇ ਹਨ। 31 ਅਕਤੂਬਰ ਨੂੰ ਵਿਜੀਲੈਂਸ ਰੇਂਜ ਬਠਿੰਡਾ ਦੇ ਦਫ਼ਤਰ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਇਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਨੂੰ 23 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ ਪਰ ਉਹ ਪਿੱਠ ਦਰਦ ਦਾ ਹਵਾਲਾ ਦਿੰਦੇ ਹੋਏ ਪੇਸ਼ ਨਹੀਂ ਹੋਏ।
ਤਿੰਨ ਘੰਟਿਆਂ ਦੀ ਪੁੱਛ ਗਿੱਛ ਤੋਂ ਬਾਅਦ ਮਨਪ੍ਰੀਤ ਬਾਦਲ ਦੀ ਜੁਬਾਨ ਉੱਤੇ ਛਲਕਿਆ ਦਰਦ
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੋਂ ਵਿਜੀਲੈਂਸ ਅਧਿਕਾਰੀਆਂ ਵੱਲੋਂ ਤਿੰਨ ਘੰਟੇ ਦੇ ਕਰੀਬ ਪੁੱਛਗਿੱਛ ਕੀਤੀ ਗਈ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਉਹਨਾਂ ਦਾ ਕੇਸ ਸੀਬੀਆਈ ਨੂੰ ਤਬਦੀਲ ਕੀਤਾ ਜਾਵੇ। ਵਿਜੀਲੈਂਸ ਭਾਵੇਂ ਸੋ ਵਾਰ ਸੱਦੇ ਮੈਂ ਆਵਾਂਗਾ ਪਰ ਕਿਸੇ ਵੀ ਵਿਅਕਤੀ ਉੱਤੇ ਇੰਨਾ ਤਸ਼ੱਦਦ ਨਹੀਂ ਕੀਤਾ ਜਾਣਾ ਚਾਹੀਦਾ।
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਵਿਵਾਦਤ ਪਲਾਟ ਨੂੰ ਲੈ ਕੇ ਪਹਿਲਾਂ ਹੀ ਵਿਜੀਲੈਂਸ ਕੋਲ ਕੇਸ ਚੱਲ ਰਿਹਾ ਹੈ ਜਿਸ ਵਿੱਚ ਮਨਪ੍ਰੀਤ ਤੋਂ ਇਲਾਵਾ ਪੰਜ ਹੋਰ ਲੋਕਾਂ ਉੱਪਰ ਮਾਮਲਾ ਦਰਜ ਹੋਇਆ ਸੀ ਜਿਸ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਲੰਬਾ ਸਮਾਂ ਰੂਹ ਪੋਸ਼ ਰਹੇ। ਹੁਣ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਟਰਮ ਵੇਲ ਮਿਲਣ ਤੋਂ ਬਾਅਦ ਵਿਜੀਲੈਂਸ ਅੱਗੇ ਪੇਸ਼ ਹੋਏ ਸਨ ਜਿੱਥੇ ਉਹਨਾਂ ਤੋਂ ਢਾਈ ਤੋਂ ਤਿੰਨ ਘੰਟੇ ਵਿਜੀਲੈਂਸ ਨੇ ਪੁੱਛ ਗਿੱਛ ਕੀਤੀ ਜਿਸ ਤੋਂ ਬਾਅਦ ਉਹਨਾਂ ਨੇ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਆਪਣਾ ਦੁੱਖ ਜਾਹਿਰ ਕੀਤਾ।
ਇਹ ਵੀ ਪੜ੍ਹੋ: Manpreet Singh Badal News: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਵਿਜੀਲੈਂਸ ਦੀ ਜਾਂਚ 'ਚ ਹੋਣਗੇ ਸ਼ਾਮਲ
ਪੀਜੀਆਈ ਚੰਡੀਗੜ੍ਹ ਨੇ ਆਪਣੇ ਵਕੀਲ ਅਤੇ ਈਮੇਲ ਰਾਹੀਂ ਵਿਜੀਲੈਂਸ ਬਿਊਰੋ ਨੂੰ ਇੱਕ ਹਫ਼ਤੇ ਲਈ ਬੈੱਡ ਰੈਸਟ ਦਾ ਸਰਟੀਫਿਕੇਟ ਸੌਂਪਿਆ ਸੀ। ਇਸ ਤੋਂ ਇਲਾਵਾ ਮਨਪ੍ਰੀਤ ਬਾਦਲ ਨੇ ਹਾਈਕੋਰਟ ਦੇ ਹੁਕਮਾਂ 'ਤੇ ਆਪਣਾ ਪਾਸਪੋਰਟ ਵੀ ਵਿਜੀਲੈਂਸ ਨੂੰ ਸੌਂਪ ਦਿੱਤਾ ਸੀ।
ਬਠਿੰਡਾ ਦੇ ਵਿਜੀਲੈਂਸ ਬਿਊਰੋ ਥਾਣੇ ਵਿੱਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਦੀ ਜਾਂਚ ਰਿਪੋਰਟ ਅਨੁਸਾਰ ਮਨਪ੍ਰੀਤ ਬਾਦਲ ਨੇ 2018 ਤੋਂ ਜਦੋਂ ਉਹ ਵਿੱਤ ਮੰਤਰੀ ਸੀ, ਉਦੋਂ ਤੋਂ ਬਠਿੰਡਾ ਦੇ ਮਾਡਲ ਟਾਊਨ ਵਿੱਚ 2 ਪਲਾਟ ਹੜੱਪਣ ਦੀ ਸਾਜ਼ਿਸ਼ ਰਚੀ ਸੀ। ਪੁੱਡਾ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਇਨ੍ਹਾਂ ਪਲਾਟਾਂ ਦੀ ਜਾਅਲੀ ਬੋਲੀ ਕਰਵਾਈ ਗਈ। ਬੋਲੀ ਦੌਰਾਨ ਉਨ੍ਹਾਂ ਦੇ ਨਕਸ਼ੇ ਅਪਲੋਡ ਨਹੀਂ ਕੀਤੇ ਗਏ ਸਨ, ਜਿਸ ਕਾਰਨ ਕਿਸੇ ਨੂੰ ਟਿਕਾਣੇ ਦਾ ਪਤਾ ਨਹੀਂ ਲੱਗ ਸਕਦਾ ਸੀ। ਜਦੋਂ ਕਿ ਰਿਹਾਇਸ਼ੀ ਪਲਾਟ ਕਮਰਸ਼ੀਅਲ ਦਿਖਾਇਆ ਗਿਆ ਸੀ। ਜਿਸ ਕਾਰਨ ਉਨ੍ਹਾਂ ਨੂੰ ਕਿਸੇ ਨੇ ਨਹੀਂ ਖਰੀਦਿਆ।
ਇਹ ਵੀ ਪੜ੍ਹੋ: Ferozepur News: ਫ਼ਿਰੋਜ਼ਪੁਰ 'ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਲੱਤ 'ਚ ਲੱਗੀ ਗੋਲੀ, ਦੋਸ਼ੀ ਗਿ੍ਫ਼ਤਾਰ
ਇਸ ਤੋਂ ਬਾਅਦ ਦੁਬਾਰਾ ਬੋਲੀ ਲਗਾਈ ਗਈ। ਜਿਸ ਵਿੱਚ ਮਨਪ੍ਰੀਤ ਦੇ ਕਰੀਬੀ ਵਿਕਾਸ ਅਰੋੜਾ ਅਤੇ ਰਾਜੀਵ ਕੁਮਾਰ ਨੇ ਇਹ ਪਲਾਟ ਖਰੀਦਿਆ ਸੀ। ਸਸਤੇ ਭਾਅ 'ਤੇ ਪਲਾਟ ਖਰੀਦਣ ਤੋਂ ਬਾਅਦ ਦੋਵਾਂ ਨੇ ਮਨਪ੍ਰੀਤ ਬਾਦਲ ਨੂੰ ਪਲਾਟ ਵੇਚ ਦਿੱਤਾ। ਦੋ ਪਲਾਟ ਸਸਤੇ ਭਾਅ ਵਿਕਣ ਕਾਰਨ ਸਰਕਾਰ ਨੂੰ 68 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਵਿਜੀਲੈਂਸ ਦਾ ਦਾਅਵਾ ਹੈ ਕਿ ਪੂਰੀ ਵਿਉਂਤਬੰਦੀ ਤਹਿਤ ਮਨਪ੍ਰੀਤ ਬਾਦਲ ਨੂੰ ਇਹ ਪਲਾਟ ਅਲਾਟ ਕਰਵਾਉਣ ਲਈ ਪੂਰੀ ਸਾਜ਼ਿਸ਼ ਰਚੀ ਗਈ ਸੀ।
(ਕੁਲਬੀਰ ਬੀਰਾ ਦੀ ਰਿਪੋਰਟ)