Manpreet Singh Badal News: ਬਠਿੰਡਾ ਦੀ ਪਲਾਟ ਖਰੀਦ ਮਾਮਲੇ 'ਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਅੱਗੇ ਪੇਸ਼ ਹੋਣਗੇ। ਵਿਵਾਦਤ ਪਲਾਟ ਨੂੰ ਲੈ ਕੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ ਛੇ ਲੋਕਾਂ ਉੱਪਰ ਧੋਖਾ ਧੜੀ ਦਾ ਮਾਮਲਾ ਬਠਿੰਡਾ ਵਿਜੀਲੈਂਸ ਵੱਲੋਂ ਦਰਜ ਕੀਤਾ ਹੋਇਆ ਸੀ ਜਿਸ ਵਿੱਚ ਤਿੰਨ ਲੋਕਾਂ ਦੀ ਗਿਫ਼ਤਾਰੀ ਹੋ ਚੁੱਕੀ ਹੈ ਅਤੇ ਉਹ ਸਾਰੇ ਇਸ ਟਾਈਮ ਜੇਲ੍ਹ ਵਿੱਚ ਬੰਦ ਹਨ ਅਤੇ ਸਾਬਕਾ ਵਿੱਤ ਮੰਤਰੀ ਨੂੰ ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਸ਼ਰਤਾਂ ਤੇ ਆਧਾਰ ਉੱਤੇ ਗਿਫ਼ਤਾਰੀ ਸਟੇ ਕਰ ਦਿੱਤੀ ਗਈ ਸੀ।
ਉਹਨਾਂ ਨੇ ਇਸ ਤੋਂ ਪਹਿਲਾਂ ਵੀ ਵਿਜੀਲੈਂਸ ਅੱਗੇ ਪੇਸ਼ ਹੋਣਾ ਸੀ ਪਰ ਨਹੀਂ ਹੋਏ ਕਿਉਂਕਿ ਉਹਨਾਂ ਦੇ ਵਕੀਲ ਵੱਲੋਂ ਵਿੱਤ ਮੰਤਰੀ ਨੂੰ ਪਿੱਠ ਦੇ ਦਰਦ ਦਾ ਹਵਾਲਾ ਦੇ ਕੇ ਸਮਾਂ ਮੰਗਿਆ ਗਿਆ ਸੀ ਪਰ ਵਿਜੀਲੈਂਸ ਵੱਲੋਂ ਦੁਬਾਰਾ ਫਿਰ ਉਹਨਾਂ ਨੂੰ ਪੁੱਛਗਿਛ ਲਈ ਸਮਨ ਜਾਰੀ ਕੀਤੇ ਗਏ ਜਿਸ ਦੇ ਆਧਾਰ ਤੇ ਅੱਜ ਬਠਿੰਡਾ ਵਿਜੀਲੈਂਸ ਅੱਗੇ ਪੇਸ਼ ਹੋਣਗੇ। ਸਮਾਂ 11 ਵਜੇ ਦੇ ਕਰੀਬ ਦਾ ਰੱਖਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਵੱਲੋਂ ਦਿੱਤੇ ਗਏ ਸਮੇਂ 'ਤੇ ਮਨਪ੍ਰੀਤ ਬਾਦਲ ਆਪਣੇ ਵਕੀਲ ਸਮੇਤ ਵਿਜੀਲੈਂਸ ਦਫਤਰ ਪਹੁੰਚਣਗੇ। ਦੱਸ ਦਈਏ ਕਿ ਵਿਜੀਲੈਂਜ ਬਿਊਰੋ ਵੱਲੋਂ ਪੰਜਾਬ ਦੇ ਸਾਬਕਾ ਵਿੱਤ ਮੰਤਰੀ (Manpreet Badal News) ਅਤੇ ਭਾਜਪਾ ਨੇਤਾ ਮਨਪ੍ਰੀਤ ਸਿੰਘ ਬਾਦਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ 23 ਅਕਤੂਬਰ ਸੋਮਵਾਰ ਨੂੰ ਇੱਕ ਵਾਰ ਫਿਰ ਤੋਂ ਸਾਢੇ 10 ਵਜੇ ਬੁਲਾਇਆ ਗਿਆ ਸੀ। ਮਨਪ੍ਰੀਤ ਸਿੰਘ ਬਾਦਲ ਨੂੰ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਮਿਲੀ ਹੋਈ ਹੈ ਪਰ ਉਹ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ।
ਉਨ੍ਹਾਂ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਪਹਿਲਾਂ ਵੀ ਬੁਲਾਇਆ ਗਿਆ ਸੀ ਪਰ ਉਨ੍ਹਾਂ ਦੀ ਤਬੀਅਤ ਖ਼ਰਾਬ ਹੋਣ ਅਤੇ ਪਿੱਠ ਦੇ ਦਰਦ ਦਾ ਹਵਾਲਾ ਦੇ ਕੇ ਜਾਂਚ ਵਿੱਚ ਸ਼ਾਮਲ ਹੋਣ ਤੋਂ ਛੋਟ ਮੰਗੀ ਸੀ। ਬਠਿੰਡਾ ਦੇ ਮਾਡਲ ਟਾਊਨ ਇਲਾਕੇ ਵਿੱਚ ਕਾਰੋਬਾਰੀ ਪਲਾਟ ਨੂੰ ਰਿਹਾਹਿਸ਼ੀ ਵਿੱਚ ਤਬਦੀਲ ਕਰਵਾ ਕੇ ਸੂਬਾ ਸਰਕਾਰ ਨੂੰ ਚੂਨਾ ਲਗਾਉਣ ਦੇ ਦੋਸ਼ ਹੇਠ ਦਰਜ ਮਾਮਲੇ ਵਿੱਚ ਭਾਵੇਂ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅਗਾਊਂ ਜ਼ਮਾਨਤ ਹਾਸਲ ਕਰ ਲਈ ਹੈ ਪਰ ਵਿਜੀਲੈਂਸ ਅਜੇ ਵੀ ਮਨਪ੍ਰੀਤ ਦੇ ਮਾਮਲੇ ਵਿੱਚ ਘੋਖ ਕਰ ਰਹੀ ਹੈ। ਇਸ ਦੌਰਾਨ ਅੱਜ ਵੀ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਅੱਗੇ ਪੇਸ਼ ਹੋਣਗੇ।