Manpreet Singh Badal: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਅੱਗੇ ਹੋਏ ਪੇਸ਼, ਜ਼ਮੀਨ ਦੀ ਖ਼ਰੀਦੋ-ਫਰੋਖ਼ਤ ਸਬੰਧੀ ਹੋਵੇਗੀ ਪੁੱਛਗਿੱਛ
Manpreet Singh Badal: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਨੇਤਾ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਵਿੱਚ ਵਿਜੀਲੈਂਸ ਦੇ ਦਫਤਰ ਵਿੱਚ ਪੇਸ਼ ਹੋਏ। ਵਿਜੀਲੈਂਸ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਨਾਲ ਪੁੱਛਗਿੱਛ ਜਾਰੀ ਹੈ।
Manpreet Singh Badal: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਨੇਤਾ ਮਨਪ੍ਰੀਤ ਸਿੰਘ ਬਾਦਲ ਨਾਲ ਵਿਜੀਲੈਂਸ ਪੁੱਛਗਿੱਛ ਕਰ ਰਹੀ ਹੈ। ਅੱਜ ਪ੍ਰਾਪਰਟੀ ਦੀ ਖ਼ਰੀਦੋ-ਫ਼ਰੋਖਤ ਮਾਮਲੇ ਵਿੱਚ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਦੇ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਏ। ਪੁਲਿਸ ਮੁਲਾਜਮਾਂ ਨੇ ਮਨਪ੍ਰੀਤ ਬਾਦਲ ਤੋਂ ਮੋਬਾਈਲ ਫੋਨ ਅਤੇ ਉਸ ਦਾ ਪਰਸ ਵੀ ਬਾਹਰ ਕੱਢਵਾ ਲਿਆ। ਉਥੇ ਵਿਜੀਲੈਂਸ ਦਫ਼ਤਰ ਦੇ ਬਾਹਰ ਉਨ੍ਹਾਂ ਦੇ ਸਮਰਥਕ ਤੇ ਪਾਰਟੀ ਵਰਕਰ ਜੁੱਟੇ ਹੋਏ ਹਨ।
ਬਠਿੰਡਾ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਮਨਪ੍ਰੀਤ ਸਿੰਘ ਬਾਦਲ ਵੱਲੋਂ ਕਰੋੜਾਂ ਦੀ ਜ਼ਮੀਨ ਕੋਡੀਆਂ ਦੇ ਭਾਅ ਖ਼ਰੀਦੀ ਗਈ ਸੀ। ਸ਼ਿਕਾਇਤ ਮਿਲਣ ਉਪਰੰਤ ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਅਧੀਨ ਅੱਜ ਮਨਪ੍ਰੀਤ ਸਿੰਘ ਬਾਦਲ ਨੂੰ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ।
ਸਰੂਪ ਚੰਦ ਸਿੰਗਲਾ ਵੱਲੋਂ ਮਨਪ੍ਰੀਤ ਬਾਦਲ ਉਤੇ ਵਿੱਤ ਮੰਤਰੀ ਦੇ ਕਾਰਜਕਾਲ ਦੌਰਾਨ ਬਠਿੰਡਾ ਸ਼ਹਿਰ ਦੇ ਪਾਸ਼ ਇਲਾਕੇ ਵਿੱਚ ਕਮਰਸ਼ੀਅਲ ਪ੍ਰਾਪਰਟੀ ਨੂੰ ਸਸਤੇ ਭਾਅ ਵਿੱਚ ਖ਼ਰੀਦਣ ਤੇ ਅਨਾਜ ਢੁਆਈ ਵਿੱਚ ਘਪਲਾ ਕਰਨ ਦੇ ਦੋਸ਼ ਲਗਾਏ ਸਨ। ਇਸ ਸਬੰਧ ਵਿੱਚ ਉਨ੍ਹਾਂ ਨੇ ਵਿਜੀਲੈਂਸ ਬਿਊਰੋ ਬਠਿੰਡਾ ਨੂੰ ਸ਼ਿਕਾਇਤ ਦਿੱਤੀ ਹੈ। ਸਰੂਪ ਚੰਦ ਸਿੰਗਲਾ ਨੇ ਦੋਸ਼ ਲਗਾਇਆ ਕਿ ਮਨਪ੍ਰੀਤ ਬਾਦਲ ਨੇ ਸਾਲ 2017 ਤੋਂ 2022 ਤੱਕ ਕਣਕ ਤੇ ਝੋਨੇ ਦੀ ਢੁਆਈ ਲਈ ਆਪਣੇ ਡਰਾਈਵਰ ਤੇ ਗਨਮੈਨ ਦੇ ਨਾਮ ਫਰਜ਼ੀ ਕੰਪਨੀਆਂ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ : Punjab News: ਪੰਜਾਬ ਪੁਲਿਸ ਦਾ 'Operation CASO'! ਬਠਿੰਡਾ 'ਚ ਵੱਖ-ਵੱਖ ਥਾਵਾਂ 'ਤੇ ਕੀਤੀ ਜਾ ਰਹੀ ਚੈਕਿੰਗ
ਗੌਰਤਲਬ ਹੈ ਕਿ ਮਨਪ੍ਰੀਤ ਬਾਦਲ ਵੱਲੋਂ ਜਿਸ ਜ਼ਮੀਨ ਨੂੰ ਕਾਫੀ ਸਸਤੇ ਭਾਅ ਉਤੇ ਖ਼ਰੀਦਿਆ ਗਿਆ ਹੈ। ਉਹ ਕਰੋੜਾਂ ਰੁਪਏ ਦੀ ਦੱਸੀ ਜਾ ਰਹੀ ਹੈ। ਇਥੋਂ ਤੱਕ ਕਿ ਖ਼ਰੀਦੀ ਗਈ ਜ਼ਮੀਨ ਉਤੇ ਕੰਮਕਾਜ ਵੀ ਸ਼ੁਰੂ ਕਰ ਦਿੱਤਾ ਗਿਆ ਸੀ। ਕਾਬਿਲੇਗੌਰ ਹੈ ਕਿ ਬਠਿੰਡਾ ਦੇ ਵਿਜੀਲੈਂਸ ਦਫਤਰ ਦੇ ਬਾਹਰ ਵੱਡੀ ਗਿਣਤੀ ਵਿੱਚ ਮਨਪ੍ਰੀਤ ਸਿੰਘ ਬਾਦਲ ਦੇ ਸਮਰਥਕ ਇਕੱਤਰ ਹੋਏ ਹਨ।
ਇਹ ਵੀ ਪੜ੍ਹੋ : Punjab News: ਲੋਕਾਂ ਲਈ ਅਹਿਮ ਖ਼ਬਰ- ਪੰਜਾਬ ਦੀਆਂ ਤਹਿਸੀਲਾਂ ਵਿੱਚ ਅੱਜ ਨਹੀਂ ਹੋਵੇਗਾ ਕੋਈ ਕੰਮ, ਜਾਣੋ ਪੂਰਾ ਮਾਮਲਾ