Kunwar Vijay Pratap Singh news: ਪੰਜਾਬ ਸਰਕਾਰ ਤੋਂ ਨਾਖੁਸ਼ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਅਹੁਦੇ ਤੋਂ ਦਿੱਤਾ ਅਸਤੀਫਾ
ਗੌਰਤਲਬ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਰਕਾਰੀ ਟਰੱਸਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ।
Former IG Kunwar Vijay Pratap Singh resignation news: ਪੰਜਾਬ ਦੇ ਅੰਮ੍ਰਿਤਸਰ ਉੱਤਰੀ ਤੋਂ ‘ਆਮ ਆਦਮੀ ਪਾਰਟੀ’ ਦੇ ਵਿਧਾਇਕ ਤੇ ਸਾਬਕਾ IG ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਵਿਧਾਨ ਸਭਾ ਦੀ ਟਰੱਸਟ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਵੱਲੋਂ ਆਪਣਾ ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਈ-ਮੇਲ ਰਾਹੀਂ ਭੇਜਿਆ ਗਿਆ ਹੈ। ਹਾਲਾਂਕਿ ਹੁਣ ਤੱਕ ਸਪੀਕਰ ਵੱਲੋਂ ਅਸਤੀਫਾ ਸਵੀਕਾਰ ਨਹੀਂ ਕੀਤਾ ਗਿਆ ਹੈ।
ਗੌਰਤਲਬ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਰਕਾਰੀ ਟਰੱਸਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਇਸ ਦੌਰਾਨ ਵਿਧਾਨ ਸਭਾ ਸੈਸ਼ਨ ਦੌਰਾਨ ਵਿਜੇ ਪ੍ਰਤਾਪ ਵੱਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਲੰਬੀ ਚਰਚਾ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਕੁੰਵਰ ਵੱਲੋਂ ਚਰਚਾ ਲਈ ਪੂਰਾ ਦਿਨ ਮੁਕੱਰਰ ਕਰਨ ਦੀ ਅਪੀਲ ਵੀ ਕੀਤੀ ਗਈ ਹਾਲਾਂਕਿ ਵਿਧਾਨ ਸਭਾ ਵੱਲੋਂ ਇਸ ਮੰਗ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ।
Former IG Kunwar Vijay Pratap Singh resignation news: ਨਾਰਾਜ਼ਗੀ ‘ਚ ਦਿੱਤਾ ਅਸਤੀਫਾ
ਦੱਸਣਯੋਗ ਹੈ ਕਿ ਭਰੋਸਾ ਕਮੇਟੀ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਅਤੇ ਸੂਬੇ ਦੇ ਡੀਜੀਪੀ ਗੌਰਵ ਯਾਦਵ ਨੂੰ ਤਲਬ ਕੀਤਾ ਸੀ ਹਾਲਾਂਕਿ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਉਸੇ ਦਿਨ ਕਮੇਟੀ ਪ੍ਰਧਾਨਾਂ ਦੀ ਮੀਟਿੰਗ ਬੁਲਾਉਣ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਆਪਣੀ ਮੀਟਿੰਗ ਰੱਦ ਕਰਨੀ ਪਈ। ਇਸ ਦੌਰਾਨ ਦੱਸਿਆ ਜਾ ਰਿਹਾ ਹੈ ਕਿ ਇਸ ਨਾਰਾਜ਼ਗੀ ਕਰਕੇ ਹੀ ਕੁੰਵਰ ਵਿਜੇ ਪ੍ਰਤਾਪ ਵੱਲੋਂ ਆਪਣਾ ਅਸਤੀਫਾ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ: ਪਾਕਿਸਤਾਨੀ ਔਰਤ ਨੇ ਅੰਮ੍ਰਿਤਸਰ 'ਚ ਦਿੱਤਾ ਬੱਚੇ ਨੂੰ ਜਨਮ, ਪਿਤਾ ਨੇ ਨਾਮ ਰੱਖਿਆ 'ਬਾਰਡਰ 2'
Former IG Kunwar Vijay Pratap Singh news: ਨੌਕਰੀ ਤੋਂ ਅਸਤੀਫਾ ਦੇਣ ਤੋਂ ਬਾਦ ‘ਆਪ’ ‘ਚ ਹੋਏ ਸਨ ਸ਼ਾਮਲ
ਜ਼ਿਕਰਯੋਗ ਹੈ ਕਿ ਮਾਰਚ 2021 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਗਏ ਫੈਸਲੇ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਉਹ ‘ਆਮ ਆਦਮੀ ਪਾਰਟੀ’ ‘ਚ ਸ਼ਾਮਲ ਹੋ ਗਏ ਸਨ।
ਇਸ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਕਮੇਟੀ ਦਾ ਮੈਂਬਰ ਵੀ ਬਣਾਇਆ ਗਿਆ ਸੀ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਗੜੇਮਾਰੀ ਅਤੇ ਮੀਂਹ ਦੀ ਚੇਤਾਵਨੀ, ਯੈਲੋ ਅਲਰਟ ਜਾਰੀ