Bishan Singh Bedi Death News: ਕ੍ਰਿਕਟ ਜਗਤ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ ਹੈ। ਉਹ 77 ਸਾਲਾਂ ਦੇ ਸਨ। ਮਹਾਨ ਸਪਿਨਰ ਨੇ 1967 ਅਤੇ 1979 ਦੇ ਵਿਚਕਾਰ ਭਾਰਤ ਲਈ 67 ਟੈਸਟ ਮੈਚ ਖੇਡ ਕੇ 266 ਵਿਕਟਾਂ ਲਈਆਂ ਸਨ। ਉਨ੍ਹਾਂ ਨੇ 10 ਇੱਕ ਰੋਜ਼ਾ ਅੰਤਰਰਾਸ਼ਟਰੀ ਮੈਚਾਂ ਵਿੱਚ ਸੱਤ ਵਿਕਟਾਂ ਹਾਸਲ ਕੀਤੀਆਂ ਸਨ।


COMMERCIAL BREAK
SCROLL TO CONTINUE READING

ਬਿਸ਼ਨ ਸਿੰਘ ਬੇਦੀ ਆਪਣੀ ਸ਼ਾਨਦਾਰ ਸਪਿਨ ਗੇਂਦਬਾਜ਼ੀ ਲਈ ਜਾਣੇ ਜਾਂਦੇ ਸਨ। ਉਨ੍ਹਾਂ 22 ਟੈਸਟ ਮੈਚਾਂ ਵਿੱਚ ਭਾਰਤ ਦੀ ਕਪਤਾਨੀ ਵੀ ਕੀਤੀ। ਬਿਸ਼ਨ ਬੇਦੀ 1966 ਤੋਂ 1979 ਤੱਕ ਭਾਰਤ ਲਈ ਖੇਡੇ ਸਨ। ਉਨ੍ਹਾਂ ਦਾ ਜਨਮ 25 ਸਤੰਬਰ 1946 ਨੂੰ ਅੰਮ੍ਰਿਤਸਰ ਵਿਖੇ ਹੋਇਆ ਸੀ।
ਤੁਹਾਨੂੰ ਦੱਸ ਦੇਈਏ ਕਿ ਬਿਸ਼ਨ ਸਿੰਘ ਬੇਦੀ 60 ਅਤੇ 70 ਦੇ ਦਹਾਕੇ ਦੇ ਮਸ਼ਹੂਰ ਭਾਰਤੀ ਸਪਿਨ ਕੁਆਰਟਰ ਦਾ ਹਿੱਸਾ ਸਨ, ਜਿਨ੍ਹਾਂ ਨੇ ਦੁਨੀਆ ਭਰ ਦੇ ਬੱਲ਼ੇਬਾਜ਼ਾਂ ਵਿਚ ਖੌਫ ਪੈਦਾ ਕਰ ਦਿੱਤਾ ਸੀ।


ਬਿਸ਼ਨ ਸਿੰਘ ਬੇਦੀ ਨੇ ਈਰਾਪੱਲੀ ਪ੍ਰਸੰਨਾ, ਸ਼੍ਰੀਨਿਵਾਸ ਵੈਂਕਟਰਾਘਵਨ ਅਤੇ ਭਾਗਵਤ ਚੰਦਰਸ਼ੇਖਰ ਦੇ ਨਾਲ ਵਿਰੋਧੀ ਬੱਲੇਬਾਜ਼ਾਂ 'ਤੇ ਸਪਿਨ ਗੇਂਦਬਾਜ਼ੀ ਦਾ ਡਰ ਪੈਦਾ ਕਰ ਦਿੱਤਾ ਸੀ। ਭਾਰਤੀ ਖੱਬੇ ਹੱਥ ਦੇ ਸਪਿਨਰ ਬਿਸ਼ਨ ਬੇਦੀ ਨੇ 1975 ਵਿੱਚ ਪਹਿਲੇ ਵਿਸ਼ਵ ਕੱਪ ਦੌਰਾਨ ਹੈਡਿੰਗਲੇ ਵਿੱਚ ਪੂਰਬੀ ਅਫਰੀਕਾ ਵਿਰੁੱਧ ਸ਼ਾਨਦਾਰ ਗੇਂਦਬਾਜ਼ੀ ਕੀਤੀ। ਉਸ ਨੇ ਆਪਣੇ ਕੋਟੇ ਵਿਚ 12 ਓਵਰਾਂ ਦੀ ਗੇਂਦਬਾਜ਼ੀ ਕਰਦੇ ਹੋਏ 8 ਮੇਡਨ ਦੇ ਨਾਲ 6 ਦੌੜਾਂ ਦੇ ਕੇ 1 ਵਿਕਟ ਲਿਆ।


ਇਹ ਵੀ ਪੜ੍ਹੋ : Moga Firing News: ਅਣਪਛਾਤਿਆਂ ਨੇ ਤੜਕਸਾਰ ਪਿੰਡ ਦੇ ਕਬੱਡੀ ਖਿਡਾਰੀ 'ਤੇ ਚਲਾਈਆਂ ਗੋਲੀਆਂ


ਇਸ ਤੋਂ ਇਲਾਵਾ ਉਹ ਆਪਣੀ ਪਹਿਲੀ ਸ਼੍ਰੇਣੀ ਕ੍ਰਿਕਟ 'ਚ ਕੁੱਲ 1560 ਵਿਕਟਾਂ ਲੈਣ 'ਚ ਸਫਲ ਰਿਹਾ। ਤੁਹਾਨੂੰ ਦੱਸ ਦੇਈਏ ਕਿ ਬਿਸ਼ਨ ਸਿੰਘ ਬੇਦੀ ਭਾਰਤ ਲਈ ਟੈਸਟ 'ਚ 200 ਵਿਕਟਾਂ ਲੈਣ ਵਾਲੇ ਪਹਿਲੇ ਗੇਂਦਬਾਜ਼ ਬਣੇ ਹਨ। ਬੇਦੀ 1990 ਵਿੱਚ ਨਿਊਜ਼ੀਲੈਂਡ ਤੇ ਇੰਗਲੈਂਡ ਦੇ ਦੌਰੇ ਦੌਰਾਨ ਕੁਝ ਸਮੇਂ ਲਈ ਭਾਰਤੀ ਕ੍ਰਿਕਟ ਟੀਮ ਦੇ ਮੈਨੇਜਰ ਰਹੇ। ਰਾਸ਼ਟਰੀ ਚੋਣਕਾਰ ਹੋਣ ਤੋਂ ਇਲਾਵਾ, ਉਹ ਮਨਿੰਦਰ ਸਿੰਘ ਅਤੇ ਮੁਰਲੀ ​​ਕਾਰਤਿਕ ਵਰਗੇ ਕਈ ਪ੍ਰਤਿਭਾਸ਼ਾਲੀ ਸਪਿਨਰਾਂ ਦੇ ਮੈਂਟਰ ਵੀ ਸਨ।


 


ਹ ਵੀ ਪੜ੍ਹੋ : Manpreet Badal News: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਅੱਗੇ ਨਹੀਂ ਹੋਣਗੇ ਪੇਸ਼, ਜਾਣੋ ਕਾਰਨ