14 ਦਿਨਾਂ ਰਿਮਾਂਡ `ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ
ਆਸ਼ੂ ਦੇ ਕਰੀਬੀਆਂ ਤੋਂ ਵੀ ਪੁਛਗਿੱਛ ਕੀਤੀ ਜਾ ਰਹੀ ਹੈ। ਅੱਜ ਇਸ ਮਾਮਲੇ ਚ ਆਸ਼ੂ ਦੇ ਬੇਹੱਦ ਕਰੀਬੀ ਸੰਨੀ ਭਲਾ ਤੋਂ ਵੀ ਪੁਛਗਿੱਛ ਕੀਤੀ ਗਈ ਹੈ ਇਸ ਮਾਮਲੇ `ਚ ED ਵਲੋਂ ਵੀ ਭਾਰਤ ਭੂਸ਼ਣ ਆਸ਼ੂ `ਤੇ ਸ਼ਿਕੰਜਾ ਕੱਸੇ ਜਾਣ ਦੀਆਂ ਗੱਲਾਂ ਚੱਲ ਰਹੀਆਂ ਨੇ ਸੂਤਰਾਂ ਦੇ ਹਵਾਲੇ ਤੋਂ ਇੰਫੋਰਸਮੈਂਟ ਡਾਇਰੈਕਟੋਰੇਟ FIR ਲੈ ਚੁੱਕੀ ਹੈ।
ਭਰਤ ਸ਼ਰਮਾ/ਲੁਧਿਆਣਾ: ਲੁਧਿਆਣਾ ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ 'ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨ ਦੇ ਰਿਮਾਂਡ ਤੇ ਭੇਜ ਦਿੱਤਾ ਹੈ। ਉਸ ਨੂੰ ਅੱਜ 2 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੇ ਹੁਣ ਜੁਡੀਸ਼ੀਆਲ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
ਆਸ਼ੂ ਦੇ ਕਰੀਬੀਆਂ ਤੋਂ ਵੀ ਪੁਛਗਿੱਛ ਕੀਤੀ ਜਾ ਰਹੀ ਹੈ। ਅੱਜ ਇਸ ਮਾਮਲੇ ਚ ਆਸ਼ੂ ਦੇ ਬੇਹੱਦ ਕਰੀਬੀ ਸੰਨੀ ਭਲਾ ਤੋਂ ਵੀ ਪੁਛਗਿੱਛ ਕੀਤੀ ਗਈ ਹੈ ਇਸ ਮਾਮਲੇ 'ਚ ED ਵਲੋਂ ਵੀ ਭਾਰਤ ਭੂਸ਼ਣ ਆਸ਼ੂ 'ਤੇ ਸ਼ਿਕੰਜਾ ਕੱਸੇ ਜਾਣ ਦੀਆਂ ਗੱਲਾਂ ਚੱਲ ਰਹੀਆਂ ਨੇ ਸੂਤਰਾਂ ਦੇ ਹਵਾਲੇ ਤੋਂ ਇੰਫੋਰਸਮੈਂਟ ਡਾਇਰੈਕਟੋਰੇਟ FIR ਲੈ ਚੁੱਕੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਿਕਾਇਤਕਰਤਾ ਦੇ ਵਕੀਲ ਬਿਕਰਮ ਸਿੰਘ ਸਿੱਧੂ ਨੇ ਦੱਸਿਆ ਕਿ ਆਸ਼ੂ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਤੇ ਭੇਜ ਦਿੱਤਾ ਹੈ। ਹਾਲਾਂਕਿ ਈ. ਡੀ. ਦੀ ਸ਼ਮੂਲੀਅਤ ਸਬੰਧੀ ਪੁੱਛੇ ਸਵਾਲ ਤੇ ਉਨ੍ਹਾਂ ਕਿਹਾ ਕਿ ਇਹ ਅਜੇ ਜਾਂਚ ਦਾ ਵਿਸ਼ਾ ਹੈ। ਇਸ ਸਬੰਧੀ ਕੋਈ ਖੁਲਾਸਾ ਹਾਲੇ ਨਹੀਂ ਕੀਤਾ ਜਾ ਸਕਦਾ ਨਾਲ ਹੀ ਆਸ਼ੂ ਦੇ ਕਰੀਬੀਆਂ ਤੋਂ ਕੀਤੀ ਜਾ ਰਹੀ ਪੁੱਛ ਗਿੱਛ ਦੇ ਮਾਮਲੇ 'ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਵੀ ਮਾਮਲੇ ਚ ਪੁਛਗਿੱਛ ਹੋਣੀ ਚਾਹੀਦੀ ਹੈ। ਇਸ ਮਾਮਲੇ 'ਚ ਪਹਿਲਾਂ ਤੋਂ ਹੀ ਗ੍ਰਿਫਤਾਰ ਤੇਲੂ ਰਾਮ ਨਿਆਇਕ ਹਿਰਾਸਤ 'ਚ ਹੈ ਜਦੋਂ ਮਾਮਲੇ 'ਚ ਹਾਲੇ ਆਸ਼ੂ ਦੇ ਕਥਿਤ ਪੀ. ਏ. ਮੀਨੂ ਮਲਹੋਤਰਾ ਦੀ ਗ੍ਰਿਫਤਾਰੀ ਬਾਕੀ ਹੈ।