Sri Anandpur Sahib (ਬਿਮਲ ਸ਼ਰਮਾ): ਸੂਬੇ ਅੰਦਰ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਪੁੱਤਰ ਅਰਵਿੰਦ ਮਿੱਤਲ ਨੂੰ ਭਾਜਪਾ ਵੱਲੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਹੋਏ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਵੱਲੋਂ ਉਸ ਸਮੇਂ ਭਾਜਪਾ ਛੱਡ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਸਨ, ਪ੍ਰੰਤੂ ਉੱਥੇ ਵੀ ਉਨ੍ਹਾਂ ਦੀ ਦਾਲ ਨਹੀਂ ਗਲ਼ੀ ਤੇ ਹੁਣ ਉਨ੍ਹਾਂ ਨੇ ਮੀਡੀਆ ਸਾਹਮਣੇ ਸ਼੍ਰੋਮਣੀ ਅਕਾਲੀ ਦਲ ਛੱਡ ਭਾਜਪਾ ਵਿੱਚ ਮੁੜ ਵਾਪਸੀ ਦੀ ਗੱਲ ਕਬੂਲੀ ਹੈ।


COMMERCIAL BREAK
SCROLL TO CONTINUE READING

ਮੋਹਨ ਮਿੱਤਲ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਵਿਚ ਖੇਰੂੰ-ਖੇਰੂੰ ਹੋਇਆ ਹੈ ਤੇ ਮੌਜੂਦਾ ਸਮੇਂ ਕਿਹੜੇ ਅਕਾਲੀ ਦਲ ਦੀ ਗੱਲ ਤੁਸੀਂ ਕਰ ਰਹੇ ਹੋ। ਇਸ ਮੌਕੇ ਉਨ੍ਹਾਂ ਨੇ ਮਠਿਆਈ ਵੰਡ ਕੇ ਹਰਿਆਣਾ ਵਿੱਚ ਭਾਜਪਾ ਦੀ ਜਿੱਤ ਦੀ ਖੁਸ਼ੀ ਵੀ ਪ੍ਰਗਟ ਕੀਤੀ।


ਇਸਦੇ ਨਾਲ ਹੀ ਮਿੱਤਲ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜੇਕਰ ਸੂਬੇ ਅੰਦਰ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹੁੰਦਾ ਹੈ ਤਾਂ ਉਹ ਦੋਵੇਂ ਪਾਰਟੀਆਂ, ਪੰਜਾਬ ਅਤੇ ਪੰਜਾਬੀਅਤ ਲਈ ਫਾਇਦੇਮੰਦ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਦੇਸ਼ ਅੰਦਰ ਕਾਂਗਰਸ ਦਾ ਪਤਨ ਹੋ ਰਿਹਾ ਹੈ , ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਉਤੇ ਵੀ ਤਿੱਖੇ ਸ਼ਬਦੀ ਹਮਲੇ ਕੀਤੇ।


ਇਹ ਵੀ ਪੜ੍ਹੋ : Bikram Majithia News: ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਨੇ ਬਿਕਰਮ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ


ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਸ ਪਾਰਟੀ ਦੇ ਆਗੂ ਹਫਲੇ ਫਿਰਦੇ ਹਨ ਤੇ ਸੂਬੇ ਅੰਦਰ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਦਾ ਦੇਸ਼ ਅੰਦਰ ਪਤਨ ਹੋ ਰਿਹਾ ਹੈ। ਮਦਨ ਮੋਹਨ ਮਿੱਤਲ ਨੇ ਕਿਹਾ ਕਿ ਸੂਬੇ ਅੰਦਰ ਭਾਜਪਾ ਇੱਕ ਵੱਡੀ ਸ਼ਕਤੀ ਵਜੋਂ ਉਭਰ ਰਹੀ ਹੈ ਤੇ ਸੂਬੇ ਅੰਦਰ ਆਉਣ ਵਾਲੇ ਸਮੇਂ ਵਿੱਚ ਭਾਜਪਾ ਦੀ ਸਰਕਾਰ ਬਣੇਗੀ।


ਇਹ ਵੀ ਪੜ੍ਹੋ : Ravneet Bittu News: ਰਵਨੀਤ ਬਿੱਟੂ ਦਾ ਵੱਡਾ ਬਿਆਨ; ''ਡਾਇਨਾਸੌਰ ਵਾਪਸ ਆ ਸਕਦੇ ਪਰ ਕਾਂਗਰਸ ਨਹੀਂ''