ਚੰਡੀਗੜ:  ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਸ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਨੇ ਤੜਕੇ ਤਿੰਨ ਵਜੇ ਧਰਮਸੋਤ ਅਤੇ ਉਸ ਦੇ ਦੋ ਸਾਥੀਆਂ ਅਮਲੋਹ ਤੋਂ ਚੁੱਕ ਲਿਆ। ਧਰਮਸੋਤ 'ਤੇ ਰੁੱਖਾਂ ਦੀ ਕਟਾਈ ਦੇ ਬਦਲੇ ਰਿਸ਼ਵਤ ਲੈਣ ਦਾ ਦੋਸ਼ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਬਿਊਰੋ ਨੇ ਮੋਹਾਲੀ ਦੇ ਕੁਝ ਜੰਗਲਾਤ ਅਫਸਰਾਂ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਸੀ। ਉਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਧਰਮਸੋਤ ਦਰੱਖਤ ਕੱਟਣ ਲਈ 500 ਰੁਪਏ ਰਿਸ਼ਵਤ ਲੈਂਦਾ ਸੀ। ਇਸ ਤੋਂ ਇਲਾਵਾ ਨਵੇਂ ਰੁੱਖ ਲਗਾਉਣ ਲਈ ਵੀ ਰਿਸ਼ਵਤ ਲਈ ਗਈ। ਜਿਸ ਦਾ ਹਿੱਸਾ ਵੀ ਸਿੱਧਾ ਤਤਕਾਲੀ ਮੰਤਰੀ ਧਰਮਸੋਤ ਕੋਲ ਗਿਆ।


COMMERCIAL BREAK
SCROLL TO CONTINUE READING

 


ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿਚ ਘਿਰੇ ਸਾਧੂ ਸਿੰਘ ਧਰਮਸੋਤ


ਸਾਧੂ ਸਿੰਘ ਧਰਮਸੋਤ ਵੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਸ਼ਾਮਲ ਰਹੇ ਹਨ। ਉਨ੍ਹਾਂ ਦੇ ਸਮਾਜਿਕ ਸੁਰੱਖਿਆ ਮੰਤਰੀ ਦੇ ਕਾਰਜਕਾਲ ਦੌਰਾਨ ਦੋਸ਼ ਲੱਗੇ ਸਨ ਕਿ ਵਜ਼ੀਫੇ ਦਾ ਪੈਸਾ ਨਿੱਜੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਗਲਤ ਤਰੀਕੇ ਨਾਲ ਦਿੱਤਾ ਗਿਆ ਸੀ। ਇਸ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਇਸ ਦੇ ਬਾਵਜੂਦ ਤਤਕਾਲੀ ਕੈਪਟਨ ਸਰਕਾਰ ਨੇ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਸੀ।


 


ਭਗਵੰਤ ਮਾਨ ਨੇ ਸਲਾਖਾਂ ਪਿੱਛੇ ਭੇਜਣ ਦੀ ਕਹੀ ਸੀ ਗੱਲ


ਜ਼ਿਕਰਯੋਗ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਧਰਮਸੋਤ ਨੂੰ ਸਲਾਖਾਂ ਪਿੱਛੇ ਭੇਜਣ ਦੀ ਗੱਲ ਕਹੀ ਸੀ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਸਮੇਤ ਵਿਰੋਧੀ ਪਾਰਟੀਆਂ ਨੇ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਸੀ। ਫਿਰ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਆਮ ਆਦਮੀ ਪਾਰਟੀ ਵਿੱਚ ਵੀ ਲਹਿਰ ਚੱਲੀ ਸੀ।


 


 


WATCH LIVE TV