Sadhu Singh Dharamsot News: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਚੋਣ ਪ੍ਰਚਾਰ ਲਈ ਜੇਲ੍ਹ `ਚੋਂ ਆਉਣਗੇ ਬਾਹਰ
Sadhu Singh Dharamsot News: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਲਈ ਜੇਲ੍ਹ ਤੋਂ ਬਾਹਰ ਆਉਣਗੇ।
Sadhu Singh Dharamsot News: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਲਈ ਜੇਲ੍ਹ ਤੋਂ ਬਾਹਰ ਆਉਣਗੇ। ਸਾਬਕਾ ਮੰਤਰੀ ਕਾਂਗਰਸੀ ਉਮੀਦਵਾਰਾਂ ਲਈ ਪ੍ਰਚਾਰ ਕਰਦੇ ਨਜ਼ਰ ਆਉਣਗੇ। ਹਾਈ ਕੋਰਟ ਨੇ ਸਾਧੂ ਸਿੰਘ ਧਰਮਸੋਤ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਰਜ ਉਤੇ ਅੰਤ੍ਰਿਮ ਜ਼ਮਾਨਤ ਦਿੱਤੀ ਗਈ ਹੈ।
ਧਰਮਸੋਤ ਨੂੰ 5 ਜੂਨ ਤੱਕ ਅੰਤ੍ਰਿਮ ਜ਼ਮਾਨਤ ਦਿੱਤੀ ਹੈ। 6 ਜੂਨ ਨੂੰ ਦੁਪਹਿਰ 12 ਵਜੇ ਆਤਮਸਮਰਪਣ ਕਰਨਾ ਪਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੂੰ 50000 ਦਾ ਬੇਲ ਬਾਂਡ ਵੀ ਜਮ੍ਹਾਂ ਕਰਵਾਉਣਾ ਹੋਵੇਗਾ ਅਤੇ ਅਦਾਲਤ ਦੀ ਇਜਾਜ਼ਤ ਦੇ ਬਿਨਾਂ ਦੇਸ਼ ਤੋਂ ਬਾਹਰ ਨਹੀਂ ਜਾ ਸਕਦੇ।
ਬਹਿਸ ਦੌਰਾਨ ਧਰਮਸੋਤ ਦੇ ਵਕੀਲ ਨੇ ਚੋਣ ਪ੍ਰਚਾਰ ਲਈ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਦਿੱਤੇ ਅੰਤ੍ਰਿਮ ਜ਼ਮਾਨਤ ਦੇ ਹੁਕਮਾਂ ਦਾ ਹਵਾਲਾ ਦਿੱਤਾ ਹੈ। ਕਾਬਿਲੇਗੌਰ ਹੈ ਕਿ ਈਡੀ ਨੇ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ਨੂੰ ਜਨਵਰੀ ਵਿੱਚ ਈਡੀ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਜਦੋਂ ਉਹ ਜੰਗਲਾਤ ਮੰਤਰੀ ਸਨ।
ਧਰਮਸੋਤ 'ਤੇ ਦੋਸ਼ ਹੈ ਕਿ ਜਦੋਂ ਉਹ ਮਾਰਚ 2016 ਤੋਂ ਮਾਰਚ 2022 ਤੱਕ ਜੰਗਲਾਤ ਮੰਤਰੀ ਸਨ, ਉਸ ਸਮੇਂ ਦੌਰਾਨ ਉਨ੍ਹਾਂ ਦੀ ਆਮਦਨ 2.37 ਕਰੋੜ ਰੁਪਏ ਸੀ, ਜਦੋਂ ਕਿ ਉਨ੍ਹਾਂ ਵੱਲੋਂ 8.76 ਕਰੋੜ ਰੁਪਏ ਖਰਚ ਕੀਤੇ ਗਏ ਸਨ। ਜਿਨ੍ਹਾਂ ਸਰੋਤਾਂ ਤੋਂ ਉਸ ਨੇ ਆਮਦਨ ਤੋਂ ਵੱਧ ਖਰਚ ਕੀਤਾ, ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਧਰਮਸੋਤ ਜਾਂਚ ਵਿੱਚ ਸ਼ਾਮਲ ਹੋਣ ਲਈ ਈਡੀ ਦਫ਼ਤਰ ਗਏ ਸਨ। ਜਿੱਥੇ ਉਸ ਨੂੰ ਇਹ ਕਹਿੰਦੇ ਹੋਏ ਗ੍ਰਿਫਤਾਰ ਕਰ ਲਿਆ ਗਿਆ ਕਿ ਉਹ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ ਸੀ। ਧਰਮਸੋਤ ਨੇ ਇਸ ਮਾਮਲੇ 'ਚ ਜ਼ਮਾਨਤ ਦੀ ਮੰਗ ਕਰਦੇ ਹੋਏ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ, ਜਿਸ 'ਤੇ ਹਾਈ ਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ।
ਇਹ ਵੀ ਪੜ੍ਹੋ : Bathinda News: ਗੁਰਪਤਵੰਤ ਪੰਨੂ ਦੇ ਇਸ਼ਾਰੇ 'ਤੇੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਤਿੰਨ SFJ ਕਾਰਕੁਨਾਂ ਕਾਬੂ