Surjit Kohli death: ਪਟਿਆਲਾ ਤੋਂ ਮੌਜੂਦਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਸ ਦੇ ਪਿਤਾ ਜੀ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪਿਤਾ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ (73 ਸਾਲ) ਦੀ ਅੱਜ ਸਵੇਰੇ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਸਨ ਤੇ ਜ਼ੇਰੇ ਇਲਾਜ ਸਨ। 
ਕਾਬਿਲੇਗੌਰ ਹੈ ਕਿ ਪੰਜਾਬ ਕੈਬਨਿਟ ਨੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਦੇ ਪਿਤਾ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਕੋਹਲੀ ਦੇ ਦੇਹਾਂਤ 'ਤੇ ਮੁੱਖ ਮੰਤਰੀ ਅਤੇ ਮੰਤਰੀਆਂ ਨੇ ਸ਼ਰਧਾਂਜਲੀ ਦਿੱਤੀ।