ਸਾਬਕਾ ਮੰਤਰੀ ਵਿਜੇ ਸਿੰਗਲਾ ਗ੍ਰਿਫ਼ਤਾਰ
Advertisement

ਸਾਬਕਾ ਮੰਤਰੀ ਵਿਜੇ ਸਿੰਗਲਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਤੋਂ ਬਾਹਰ ਕਰ ਦਿੱਤਾ ਹੈ। ਨਾਲ ਹੀ ਪੁਲਿਸ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ, ਜਿਸ ਪਿੱਛੋਂ ਪੁਲਿਸ ਨੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਹੈ।

ਸਾਬਕਾ ਮੰਤਰੀ ਵਿਜੇ ਸਿੰਗਲਾ ਗ੍ਰਿਫ਼ਤਾਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਤੋਂ ਬਾਹਰ ਕਰ ਦਿੱਤਾ ਹੈ। ਨਾਲ ਹੀ ਪੁਲਿਸ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ, ਜਿਸ ਪਿੱਛੋਂ ਪੁਲਿਸ ਨੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਹੈ। ਡਾ: ਸਿੰਗਲਾ ਨੂੰ ਪੁਲਿਸ ਦੇ ਐਂਟੀ ਕੁਰੱਪਸ਼ਨ ਵਿੰਗ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹਨਾਂ ਖਿਲਾਫ਼ ਐਫ.ਆਈ.ਆਰ. ਦਰਜ ਕੀਤੀ ਗਈ ਸੀ।

ਭਗਵੰਤ ਮਾਨ ਨੇ ਅੱਜ ਵੀਡੀਓ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਸੀ ਕਿ ਸਿੰਗਲਾ ਦੇ ਖਿਲਾਫ਼ ਇਹ ਸ਼ਿਕਾਇਤ ਮਿਲੀ ਸੀ ਕਿ ਉਹ ਟੈਂਡਰਾਂ ਅਤੇ ਹੋਰ ਖਰੀਦੋ ਫ਼ਰੋਖ਼ਤ ਲਈ ਇਕ ਪ੍ਰਤੀਸ਼ਤ ਕਮਿਸ਼ਨ ਦੀ ਮੰਗ ਕਰ ਰਹੇ ਸਨ ਅਤੇ ਆਪਣਾ ਗੁਨਾਹ ਉਨ੍ਹਾਂ ਨੇ ਕਬੂਲ ਕਰ ਲਿਆ ਹੈ, ਜਿਸ ਕਰਕੇ ਉਹ ਨਾ ਕੇਵਲ ਸਿੰਗਲਾ ਨੂੰ ਕੈਬਨਿਟ ਵਿੱਚੋਂ ਬਰਖ਼ਾਸਤ ਕਰ ਰਹੇ ਹਨ ਸਗੋਂ ਉਨ੍ਹਾਂ ਖਿਲਾਫ਼ ਪੁਲਿਸ ਕਾਰਵਾਈ ਦੇ ਆਦੇਸ਼ ਵੀ ਦੇ ਦਿੱਤੇ ਗਏ ਹਨ।

Trending news